AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP-ਪੰਜਾਬ ਕਾਂਗਰਸ ‘ਚ ਵੱਧ ਰਹੀ ਖਟਾਸ, CM ਮਾਨ ਨੇ ਪਿਛਲੀ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ

ਮੁੱਖ ਮੰਤਰੀ ਨੇ ਇਹ ਮੁੱਦਾ ਉਦੋਂ ਉਠਾਇਆ ਜਦੋਂ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਵਿਧਾਇਕ 'ਆਪ' ਨਾਲ ਗਠਜੋੜ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦੀ ਹੀ ਹੋਰ ਖੁਲਾਸੇ ਕਰਨਗੇ। ਆਉਣ ਵਾਲੇ ਸਮੇਂ 'ਚ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਣ ਦੇ ਸੰਕੇਤ ਮਿਲ ਰਹੇ ਹਨ

AAP-ਪੰਜਾਬ ਕਾਂਗਰਸ 'ਚ ਵੱਧ ਰਹੀ ਖਟਾਸ, CM ਮਾਨ ਨੇ ਪਿਛਲੀ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ
lalit-kumar
| Updated On: 11 Sep 2023 12:32 PM IST
Share

ਪੰਜਾਬ ਨਿਊਜ। ਕਾਂਗਰਸ ਅਤੇ ਆਮ ਆਦਮੀ ਪਾਰਟੀ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦਾ ਹਿੱਸਾ ਹੋ ਸਕਦੇ ਹਨ, ਪਰ ਪੰਜਾਬ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਖਟਾਸ ਵਧਦੀ ਜਾ ਰਹੀ ਹੈ। ਪੰਜਾਬ ਕਾਂਗਰਸ Punjab (Congress) ਇਕਾਈ ਲੋਕ ਸਭਾ ਚੋਣਾਂ ‘ਚ ‘ਆਪ’ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੀ।ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਸਰਕਾਰ ਖਿਲਾਫ ਲਗਾਤਾਰ ਸੂਬਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਭ੍ਰਿਸ਼ਟਾਚਾਰ ਦੇ ਖਿਲਾਫ ਕਾਰਵਾਈ ਕਰਨ ਦੇ ਮੂਡ ਵਿੱਚ ਹਨ।

ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕੋਈ ਵੀ ਨਹੀਂ ਬਖਸ਼ਿਆ ਜਾਵੇਗਾ। ਮੁੱਖ ਮੰਤਰੀ (Chief Minister) ਨੇ ਸਭ ਤੋਂ ਪਹਿਲਾਂ ਕਾਂਗਰਸ ਨੂੰ ਕਿਹਾ ਕਿ ਉਹ ਚੋਣ ਲੜਨਾ ਵੀ ਜਾਣਦੇ ਹਨ ਅਤੇ ਜਿੱਤਣਾ ਵੀ ਜਾਣਦੇ ਹਨ। ਇਸ ਦੇ ਨਾਲ ਹੀ ਹੁਣ ਮੁੱਖ ਮੰਤਰੀ ਨੇ ਪੁਣੇ ਦੀਆਂ 842 ਬੱਸਾਂ ਦੀਆਂ ਬਾਡੀਆਂ ਫਿੱਟ ਕਰਨ ਦਾ ਠੇਕਾ ਰਾਜਸਥਾਨ ਦੀ ਇਕ ਕੰਪਨੀ ਨੂੰ ਦੇਣ ਦਾ ਮੁੱਦਾ ਉਠਾ ਕੇ ਰਾਜਾ ਵੜਿੰਗ ‘ਤੇ ਦਬਾਅ ਵਧਾ ਦਿੱਤਾ ਹੈ। ਕਿਉਂਕਿ ਇਹ ਠੇਕਾ ਉਦੋਂ ਦਿੱਤਾ ਗਿਆ ਸੀ ਜਦੋਂ ਵੜਿੰਗ ਟਰਾਂਸਪੋਰਟ ਮੰਤਰੀ ਸਨ।

ਕਾਂਗਰਸੀ ਵਿਧਾਇਕ ਕਰ ਰਹੇ ਗਠਜੋੜ ਦਾ ਵਿਰੋਧ

ਮੁੱਖ ਮੰਤਰੀ ਨੇ ਇਹ ਮੁੱਦਾ ਉਦੋਂ ਉਠਾਇਆ ਜਦੋਂ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਵਿਧਾਇਕ ‘ਆਪ’ ਨਾਲ ਗਠਜੋੜ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦੀ ਹੀ ਹੋਰ ਖੁਲਾਸੇ ਕਰਨਗੇ। ਅਜਿਹੇ ਸੰਕੇਤ ਹਨ ਕਿ ਆਉਣ ਵਾਲੇ ਸਮੇਂ ਵਿੱਚ ਰਾਜਾ ਵੜਿੰਗ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਇਹ ਮੁੱਦਾ ਚੁੱਕਿਆ ਸੀ। ਵੜਿੰਗ ‘ਤੇ ਦੋਸ਼ ਸੀ ਕਿ ਪੰਜਾਬ ਦੀਆਂ ਬੱਸਾਂ ਦੀਆਂ ਬਾਡੀਆਂ ਬਣਾਉਣ ਵਾਲੀ ਕੰਪਨੀ ਨੇ ਉੱਤਰ ਪ੍ਰਦੇਸ਼ ਦੀਆਂ 148 ਬੱਸਾਂ ਦੀਆਂ ਬਾਡੀਆਂ ਬਣਾਈਆਂ ਸਨ। ਯੂਪੀ ਵਿੱਚ ਬੱਸਾਂ ਦੀ ਕੀਮਤ ਵਿੱਚ ਕਰੀਬ 2 ਲੱਖ ਰੁਪਏ ਦੀ ਕਮੀ ਆਈ ਹੈ।

ਸੀਐੱਮ ਨੇ ਕਾਂਗਰਸ ਦੇ ਖੇਮੇ ‘ਚ ਕੀਤੀ ਦਹਿਸ਼ਤ ਪੈਦਾ

ਵਿਭਾਗ ਨੇ ਇਸ ਸਬੰਧੀ ਜਾਂਚ ਵੀ ਕੀਤੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਬੱਸਾਂ ਨੂੰ ਬਾਡੀ ਨੂੰ ਲਗਾਉਣ ਲਈ ਨਿਯਮਾਂ ਅਨੁਸਾਰ 16 ਮੈਂਬਰੀ ਕਮੇਟੀ ਬਣਾਈ ਗਈ ਸੀ। ਇਸੇ ਕਮੇਟੀ ਨੇ ਬਾਅਦ ਵਿੱਚ ਬੱਸਾਂ ਦੀ ਬਾਡੀ ਕੁਆਲਿਟੀ ਦੀ ਜਾਂਚ ਕੀਤੀ ਅਤੇ ਡਲਿਵਰੀ ਕਰਵਾਈ। ਇਹੀ ਕਾਰਨ ਹੈ ਕਿ ਇੱਕ ਸਾਲ ਪਹਿਲਾਂ ਇਹ ਮਾਮਲਾ ਲਟਕ ਗਿਆ ਸੀ। ਪਰ ਮੁੱਖ ਮੰਤਰੀ ਨੇ ਮੁੜ ਇਹ ਮੁੱਦਾ ਉਠਾ ਕੇ ਕਾਂਗਰਸ ਦੇ ਖੇਮੇ ਵਿੱਚ ਫਿਰ ਦਹਿਸ਼ਤ ਪੈਦਾ ਕਰ ਦਿੱਤੀ ਹੈ।

ਕਾਂਗਰਸ ਪਾਰਟੀ ਦਾ ਅਕਸ ਹੋ ਸਕਦਾ ਖਰਾਬ

ਕਿਉਂਕਿ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਹੋਏ ਹਨ। ਵਿਜੀਲੈਂਸ ਤੋਂ ਇਲਾਵਾ ਈਡੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਜੇਕਰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵੀ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ ਤਾਂ ਪਾਰਟੀ ਦਾ ਅਕਸ ਰਾਸ਼ਟਰੀ ਪੱਧਰ ‘ਤੇ ਖਰਾਬ ਹੋਵੇਗਾ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਇਹ ਵੀ ਚੁਣੌਤੀ ਦਿੱਤੀ ਹੈ ਕਿ ਡੇਢ ਸਾਲ ਦੀਆਂ ਸਾਰੀਆਂ ਫਾਈਲਾਂ ਉਨ੍ਹਾਂ ਕੋਲ ਹਨ।

ਸੀਐੱਮ ਜਦੋਂ ਚਾਹੁਣ ਜਾਂਚ ਕਰਵਾਉਣ-ਵੜਿੰਗ

ਮੁੱਖ ਮੰਤਰੀ ਜਦੋਂ ਚਾਹੁਣ ਇਸ ਦੀ ਜਾਂਚ ਕਰਵਾ ਸਕਦੇ ਹਨ। ਉਹ ਇਸ ਲਈ ਤਿਆਰ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਬਾਡੀ ਲਗਾਉਣ ਲਈ ਟੈਂਡਰ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਸੀ। ਕੋਈ ਵੀ ਟੈਂਡਰ ਜਮ੍ਹਾਂ ਕਰਵਾ ਸਕਦਾ ਹੈ। ਮੁੱਖ ਮੰਤਰੀ ਸਿਰਫ ਰਾਜਨੀਤੀ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਬੱਸਾਂ ਦੀ ਬਾਡੀ ਮਿਲਣ ਵਿੱਚ ਰਾਜਸਥਾਨ ਦਾ ਸਬੰਧ ਵੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ ਕਿਉਂਕਿ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਵੀ ਰਾਜਸਥਾਨ ਤੋਂ ਹੀ ਹਨ। ਇਸੇ ਲਈ ਰਾਜਸਥਾਨ ਦੀਆਂ ਕੰਪਨੀਆਂ ਨੂੰ ਠੇਕੇ ਮਿਲਣਾ ਸਿਆਸਤ ਦਾ ਵਿਸ਼ਾ ਬਣ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...