ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸੂਬੇ ‘ਚ ਲੱਗਣਗੇ 20 ਹਜਾਰ ਸੋਲਰ ਪੰਪ
Solar Pumps Scheme: ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਜਨਰਲ ਕੈਟਾਗਰੀ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ 'ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
Solar Pumps Scheme: ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਨਵੀਨੀਕਰਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਦੀ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਤਹ ਅਤੇ ਸਬਮਰਸੀਬਲ) ਲਗਾਉਣ ਦੀ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਇਹ ਐਲਾਨ ਪੰਜਾਬ ਦੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਰੋੜਾ ਐਸਯੂਐਸ ਕਾਲਜ ਵਿਖੇ 400 ਮੀਟਰ ਸਪੋਰਟਸ ਟਰੈਕ ਦਾ ਉਦਘਾਟਨ ਕਰਨ ਆਏ ਸਨ।
ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਜਨਰਲ ਕੈਟਾਗਰੀ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ ‘ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖੇਤੀਬਾੜੀ ਲਈ ਸੋਲਰ ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: ਪਠਾਨਕੋਟ ਚ ਬੱਚਾ ਕਿਡਨੈਪਿੰਗ ਮਾਮਲੇ ਚ ਪੁਲਿਸ ਨੂੰ ਵੱਡੀ ਸਫ਼ਲਤਾ, 2 ਨੂੰ ਗੋਆ ਚ ਕੀਤਾ ਕਾਬੂ
ਸੋਮਵਾਰ ਨੂੰ ਖੁਲ੍ਹਿਗਾ ਪੋਰਟਲ
ਔਨਲਾਈਨ ਐਪਲੀਕੇਸ਼ਨ ਅਤੇ ਸੋਲਰ ਪੰਪਾਂ ਦੀ ਅਲਾਟਮੈਂਟ ਲਈ ਪੇਡਾ ਦੁਆਰਾ ਪੰਜਾਬ ਪ੍ਰਸ਼ਾਸਕੀ ਸੁਧਾਰ ਵਿਭਾਗ ਦੀ ਮਦਦ ਨਾਲ ਵਿਕਸਤ ਕੀਤੇ ਪੋਰਟਲ ਦੀ ਸਮੀਖਿਆ ਵੀ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੋਮਵਾਰ ਨੂੰ ਪੋਰਟਲ ਖੁੱਲ੍ਹ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ
ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਟਰੈਕ ਦੇ ਨਿਰਮਾਣ ਨੂੰ ਲੈ ਕੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਕਾਫੀ ਖੁਸ਼ ਅਤੇ ਉਤਸ਼ਾਹਿਤ ਹਨ।