264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ਤੇ ਵਿਚਾਰ ਕਰ ਰਿਹੈ ਪੰਜਾਬ- ਅਮਨ ਅਰੋੜਾ
ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਈਟੀਓ ਅਤੇ ਅਮਨ ਅਰੋੜਾ
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।
ਇਸ ਮੌਕੇ ਅਮਨ ਅਰੋੜਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਵਿਚਾਰ ਵਟਾਂਦਰਾਂ ਕਰਦਿਆਂ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।