ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਬਿਨੇਟ ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਸਟੇਅ, ਸੰਗਰੂਰ ਅਦਾਲਤ ਨੇ ਦਿੱਤੀ ਵੱਡੀ ਰਾਹਤ

Cabinet Minister Aman Arora: ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਆਪਣੀ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੰਗਰੂਰ ਦੀ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਹੁਣ ਉਨ੍ਹਾਂ ਨੇ ਸਜ਼ਾ ਰੋਕਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਦੂਜੇ ਪਾਸੇ ਉਨ੍ਹਾਂ ਦੀ ਸਜ਼ਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਕੈਬਿਨੇਟ ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਸਟੇਅ, ਸੰਗਰੂਰ ਅਦਾਲਤ ਨੇ ਦਿੱਤੀ ਵੱਡੀ ਰਾਹਤ
ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਸੰਗਰੂਰ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ; 2 ਸਾਲ ਦੀ ਹੋਈ ਸੀ ਸਜ਼ਾ
Follow Us
r-n-kansal-sangrur
| Updated On: 31 Jan 2024 19:05 PM

ਕੈਬਿਨੇਟ ਮੰਤਰੀ ਅਮਨ ਅਰੋੜਾ ਦੀ ਸਜ਼ਾ ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਸੰਗਰੂਰ ਅਦਾਲਤ ਨੇ ਅਰੋੜਾ ਨੂੰ ਵੱਡੀ ਰਾਹਤ ਦਿੰਦਿਆਂ ਫਿਲਹਾਲ ਉਨ੍ਹਾਂ ਦੀ ਸਜ਼ਾ ਤੇ ਰੋਕ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਅਮਨ ਅਰੋੜਾ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ, ਗਣਰਾਜ ਦਿਹਾੜੇ ਮੋਕੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਲਈ ਸੁਨਾਮ ਤੋਂ ਰਵਾਨਾ ਹੋ ਗਏ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਗਣਤੰਤਰ ਦਿਹਾੜੇ ਦੀ ਵਧਾਈ ਵੀ ਦਿੱਤੀ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਅੱਜ ਤੱਕ ਦੇ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜਿਕਰਯੋਗ ਹੈ ਕਿ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਨ੍ਹਾਂ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

ਇਹ ਵੀ ਪੜੋ: AAP ਮੰਤਰੀ ਅਮਨ ਅਰੋੜਾ ਨੂੰ ਹਟਾਉਣ ਦੀ ਮੰਗ, ਰਾਜਪਾਲ ਨੇ ਪੰਜਾਬ ਸਰਕਾਰ ਨੂੰ ਲਿੱਖਿਆ ਪੱਤਰ

ਹਾਈਕੋਰਟ ਨੇ ਕੀਤਾ ਜਨਹਿੱਤ ਪਟੀਸ਼ਨ ਦਾ ਨਿਪਟਾਰਾ

ਦੂਜੇ ਪਾਸੇ ਹਾਈਕੋਰਟ ਨੇ ਅਮਨ ਅਰੋੜਾ ਖਿਲਾਫ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਅਰੋੜਾ ਦੇ ਵਕੀਲ ਸਰਤੇਜ ਨਰੂਲਾ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਸੰਗਰੂਰ ਸੈਸ਼ਨ ਕੋਰਟ ਵੀਰਵਾਰ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਭਲਕੇ ਗਣਤੰਤਰ ਦਿਵਸ ‘ਤੇ ਤਿਰੰਗਾ ਨਹੀਂ ਲਹਿਰਾਉਣਗੇ। ਇਸ ਭਰੋਸੇ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਉੱਧਰ, ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਸੁਨਾਮ ਵਿੱਚ ਮੀਡੀਆ ਰਾਹਾਂ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਜ਼ਿਆਦਾ ਖੁਸ਼ ਨਾ ਹੋਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਟੇਅ ਸਿਰਫ 6 ਦਿਨ ਦਾ ਦੀ ਹੈ।

ਰਾਜਪਾਲ ਅਰੋੜਾ ਨੂੰ ਦੇ ਚੁੱਕੇ ਅਯੋਗ ਕਰਾਰ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਨ੍ਹਾਂ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।

ਰਾਜਪਾਲ ਨੇ ਅੱਗੇ ਲਿੱਖਿਆ ਕਿ ਅਮਨ ਅਰੋੜਾ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ (Amritsar) ‘ਚ ਮੰਤਰੀ ਦੀ ਹੈਸੀਅਤ ਨਾਲ ਤਿਰੰਗਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਭੇਜਦਾ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories