AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜੇੱਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਨਤੀਜੇ

Updated On: 

17 Dec 2025 18:27 PM IST

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਹੁਣ ਤੱਕ ਦੇ ਇੱਕ ਤਰਫ਼ਾ ਨਤੀਜਿਆਂ ਨੇ ਦਿਖਾਇਆ ਕਿ ਪੰਜਾਬ ਦੇ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੈ। ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ 'ਤੇ ਪਿੰਡਾਂ ਦੇ ਲੋਕਾਂ ਨੇ ਮੋਹਰ ਲਈ ਹੈ। ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।

AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜੇੱਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਨਤੀਜੇ

ਕੈਬਨਿਟ ਮੰਤਰੀ ਅਮਨ ਅਰੋੜਾ

Follow Us On

ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਹੁਣ ਤੱਕ ਦੇ ਇੱਕ ਤਰਫ਼ਾ ਨਤੀਜਿਆਂ ਨੇ ਦਿਖਾਇਆ ਕਿ ਪੰਜਾਬ ਦੇ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੈ। ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ‘ਤੇ ਪਿੰਡਾਂ ਦੇ ਲੋਕਾਂ ਨੇ ਮੋਹਰ ਲਈ ਹੈ। ਇਹ ਪਿੰਡਾਂ ਦੇ ਲੋਕਾਂ ਦਾ ਪਿਛਲੇ 15-20 ਸਾਲਾਂ ‘ਚ ਹੁਣ ਤੱਕ ਕਿਸੇ ਵੀ ਪਾਰਟੀ ਨੂੰ ਦਿੱਤਾ ਸਭ ਤੋਂ ਵੱਡਾ ਫ਼ਤਵਾ ਹੈ।

ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। 347 ਜ਼ਿਲ੍ਹਾ ਪ੍ਰੀਸ਼ਦ ਅਤੇ 2,838 ਬਲਾਕ ਕਮੇਟੀ ਸੀਟਾਂ ਲਈ ਜੇਤੂਆਂ ਦਾ ਫੈਸਲਾ ਹੋਵੇਗਾ।

196 ਉਮੀਦਵਾਰ ਸਰਬਸੰਮਤੀ ਨਾਲ ਚੁਣੇ ਗਏ

ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ, 196 ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਉਮੀਦਵਾਰ ਸਰਬਸੰਮਤੀ ਨਾਲ ਚੁਣੇ ਗਏ। ਇਨ੍ਹਾਂ ਵਿੱਚ 15 ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸ਼ਾਮਲ ਹਨ। ਤਰਨਤਾਰਨ ਵਿੱਚ ਬਾਰਾਂ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਅਤੇ ਅੰਮ੍ਰਿਤਸਰ ਵਿੱਚ ਤਿੰਨ। ਇਸ ਦੌਰਾਨ, 181 ਬਲਾਕ ਕਮੇਟੀ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ। ਇਨ੍ਹਾਂ ਵਿੱਚ ਤਰਨਤਾਰਨ ਵਿੱਚ 98, ਅੰਮ੍ਰਿਤਸਰ ਵਿੱਚ 63, ਹੁਸ਼ਿਆਰਪੁਰ ਵਿੱਚ 17, ਮਲੇਰਕੋਟਲਾ ਵਿੱਚ ਦੋ ਅਤੇ ਐਸਬੀਐਸ ਨਗਰ ਵਿੱਚ ਇੱਕ ਸ਼ਾਮਲ ਹੈ। ਸਾਰੇ ਆਮ ਆਦਮੀ ਪਾਰਟੀ (AAP) ਨਾਲ ਜੁੜੇ ਹੋਏ ਹਨ।