ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੀ ਹਾਕਮ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਤੇ ਨਿਯੁਕਤੀਆਂ ਪ੍ਰਦਾਨ ਕਰ ਰਹੀ ਹੈ। ਪੰਜਾਬ ਵਿੱਚ ਹਰ ਹਫਤੇ ਨੌਜਵਾਨਾਂ ਨੂੰ ਨਿਯੁਕਤੀ ਪਤੱਰ ਵੰਡੇ ਜਾ ਰਹੇ ਹਨ।

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਅਮਨ ਅਰੋੜਾ, ਕੈਬਿਨੇਟ ਮੰਤਰੀ, ਪੰਜਾਬ
Follow Us
kusum-chopra
| Updated On: 31 Jan 2023 12:53 PM

ਚੰਡੀਗੜ੍ਹ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕਰਨ ਵਾਸਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿਉਂਕਿ ਮਾਨ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਵੀ ਮੌਜੂਦ ਸਨ।

ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...