ਪੰਜਾਬ ਸਰਕਾਰ ਖੇਡਾਂ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੱਠਾ ਸੇਖਵਾਂ ਵਿਖੇ ਵਾਲੀਬਾਲ ਤੇ ਰੱਸਾਕਸੀ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦਾ ਹੌਂਸਲਾ ਵਧਾਇਆ।

ਪੰਜਾਬ ਸਰਕਾਰ ਖੇਡਾਂ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ। Aman arora reached in Vollyball Tournament
ਸੁਨਾਮ ਊਧਮ ਸਿੰਘ ਵਾਲਾ: ਕੈਬਿਨੇਟ ਮੰਤਰੀ ਅਮਨ ਅਰੋੜਾ (Aman Arora) ਨੇ ਪਿੰਡ ਚੱਠਾ ਸੇਖਵਾਂ ਵਿਖੇ ਆਯੋਜਿਤ ਵਾਲੀਬਾਲ ਅਤੇ ਰੱਸਾਕਸੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਵਿੱਚਖੇਡਾਂ ਨੂੰ ਵਿਆਪਕ ਪੱਧਰ ਤੇ ਪ੍ਰਫੁੱਲਿਤਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਰਾਜ ਭਰ ਵਿੱਚ ਲਗਾਤਾਰ ਖੇਡ ਸਰਗਰਮੀਆਂ ਜਾਰੀ ਹਨ। ਇਹ ਪ੍ਰਗਟਾਵਾ । ਅਰੋੜਾ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਪੂਰੀ ਦ੍ਰਿੜਤਾ ਨਾਲ ਕਾਰਜਸ਼ੀਲ ਹੈ।