ਪੰਜਾਬ ਸਰਕਾਰ ਖੇਡਾਂ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੱਠਾ ਸੇਖਵਾਂ ਵਿਖੇ ਵਾਲੀਬਾਲ ਤੇ ਰੱਸਾਕਸੀ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦਾ ਹੌਂਸਲਾ ਵਧਾਇਆ।
ਪੰਜਾਬ ਸਰਕਾਰ ਖੇਡਾਂ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ। Aman arora reached in Vollyball Tournament
ਕੌਮਾਂਤਰੀ ਪੱਧਰ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਸਾਡੇ ਖਿਡਾਰੀ
ਅਮਨ ਅਰੋੜਾ ਨੇ ਕਿਹਾ ਕਿ ਖੇਡ ਟੂਰਨਾਮੈਂਟਾਂ ਦੌਰਾਨ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਇਸ ਗੱਲ ਦੀ ਪੂਰੀ ਆਸ ਬੱਝਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਇਹ ਖੇਡ ਹੀਰੇ ਵੱਖ-ਵੱਖ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਸ਼੍ਰੀ ਅਰੋੜਾ ਨੇ ਟੂਰਨਾਮੈਂਟ ਦਾ ਆਯੋਜਨ ਕਰਨ ਲਈ ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਚੱਠਾ ਸੇਖਵਾਂ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਨਾਲ ਨਾਲ ਵਾਲੀਬਾਲ ਤੇ ਰੱਸਾਕਸੀ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪਹੁੰਚੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕੈਬਿਨੇਟ ਮੰਤਰੀ ਨੇ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਸੰਤੁਲਨ ਨੂੰ ਯਕੀਨੀ ਬਣਾਉਂਦੀਆਂ ਹਨ ਇਸ ਲਈ ਹਰ ਨਾਗਰਿਕ ਨੂੰ ਕਿਸੇ ਨਾ ਕਿਸੇ ਢੰਗ ਨਾਲ ਖੇਡ ਗਤੀਵਿਧੀਆਂ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ।ਖਿਡਾਰੀਆਂ ਨੂੰ ਹਰ ਸਹੂਲਤ ਦੇਵੇਗੀ ਸਰਕਾਰ – ਅਰੋੜਾ
ਮੀਡੀਆ ਨਾਲ ਗੱਲ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਚਲ ਰਹੀ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨ ਨੂੰ ਖੇਲ ਮੈਦਾਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਮ੍ਹਣਾ ਨਾ ਕਰਨਾ ਪਵੇ ਉਸ ਨੂੰ ਹਲ ਸਹੂਲਤ ਦੇਣ ਦਾ ਯਤਨ ਕੀਤਾ ਜਾਵੇਗਾ। ਇਸ ਦੌਰਾਨ ਅਰੋੜਾ ਨੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Follow Us
