ਅਮਿਤ ਸ਼ਾਹ ਦੇ 31 ਦਸੰਬਰ 2029 ਵਾਲੇ ਦਾਅਵੇ ‘ਤੇ AAP ਨੇ ਚੁੱਕੇ ਸਵਾਲ, ਅਮਨ ਅਰੋੜਾ ਬੋਲੇ- ਪੰਜਾਬ ਨੂੰ ਤਰੀਕ ਨਹੀਂ, ਨਤੀਜੇ ਚਾਹੀਦੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿੱਚ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ 31 ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ 'ਨਸ਼ਾ ਮੁਕਤ' (ਚਿੱਟਾ ਮੁਕਤ) ਕਰ ਦਿੱਤਾ ਜਾਵੇਗਾ। ਜਿਸ ਨੂੰ ਲੈ ਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਤਰੀਕ ਨਹੀਂ, ਨਤੀਜੇ ਚਾਹੀਦੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ AAP ਪ੍ਰਧਾਨ ਅਮਨ ਅਰੋੜਾ
ਪੰਜਾਬ ਵਿੱਚ ਨਸ਼ੇ ਦੇ ਮੁੱਦੇ ਤੇ ਭਾਜਪਾ ਦੀ ਨਸ਼ਾ ਮੁਕਤ ਰੈਲੀ ਨਾਲ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ੇ ਨੂੰ ਲੈ ਕੇ ਵੱਡਾ ਸਿਆਸੀ ਜਵਾਬ ਦਿੱਤਾ ਹੈ। ਉਨ੍ਹਾਂ 2007 ਤੋਂ 2017 ਦੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਚਿੱਟਾ ਸ਼ਬਦ ਸਾਹਮਣੇ ਆਉਣ ਦਾ ਜ਼ਿਕਰ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ “ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਜਾਂਚ ਦੌਰਾਨ ਜੇਕਰ ਕੋਈ ਨਸ਼ਾ ਤਸਕਰਾਂ ਨੂੰ ਕਥਿਤ ਤੌਰ ਤੇ ਸਰਪ੍ਰਸਤੀ ਦੇਣ ਵਾਲਾ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਜਾਂਚ ਵਿੱਚ ਕਿਸੇ ਨੂੰ ਬਚਾਇਆ ਨਹੀਂ ਜਾਵੇਗਾ।
2007-17 ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ਼ ਮਿਲ ਕੇ ਪੰਜਾਬ ਨੂੰ ਨਸ਼ੇ ਦੀ ਭੱਠੀ ਚ ਝੋਕਣ ਵਾਲ਼ੀ ਭਾਜਪਾ ਅੱਜ ਕਿਸ ਮੂੰਹ ਨਾਲ਼ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢ ਰਹੀ ਹੈ? ਜੇ ਉਦੋਂ ਪੰਜਾਬ ਦੀ ਨੌਜਵਾਨੀ ਦਾ ਧਿਆਨ ਕੀਤਾ ਹੁੰਦਾ ਤਾਂ ਅੱਜ ਇਹ ਢੋਂਗ ਕਰਨ ਦੀ ਲੋੜ ਨਾ ਪੈਂਦੀ pic.twitter.com/5I1Ru6avZY
— AAP Punjab (@AAPPunjab) September 30, 2026
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ 31 ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ‘ਨਸ਼ਾ ਮੁਕਤ’ (ਚਿੱਟਾ ਮੁਕਤ) ਕਰ ਦਿੱਤਾ ਜਾਵੇਗਾ। ਜਿਸ ਨੂੰ ਲੈ ਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਤਰੀਕ ਨਹੀਂ, ਨਤੀਜੇ ਚਾਹੀਦੇ ਹਨ।
ਪੰਜਾਬ ‘ਚ ਸਰਹੱਦ ਪਾਰੋਂ ਆਉਂਦੀ ਸਪਲਾਈ
ਅਮਨ ਅਰੋੜਾ ਨੇ ਨਸ਼ੇ ਦੀ ਸਪਲਾਈ ਬਾਰੇ ਕਿਹਾ ਕਿ “ਪੰਜਾਬ ਵਿੱਚ ਨਸ਼ਾ ਤਿਆਰ ਨਹੀਂ ਹੁੰਦਾ, ਸਗੋਂ ਸਰਹੱਦ ਪਾਰੋਂ ਇਸ ਦੀ ਸਪਲਾਈ ਹੁੰਦੀ ਹੈ।” ਉਨ੍ਹਾਂ ਇਸ ਮਾਮਲੇ ਨੂੰ ਸਰਹੱਦੀ ਸੁਰੱਖਿਆ ਨਾਲ ਜੋੜਦਿਆਂ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਰੋਕਣ ਲਈ ਸਰਹੱਦ ਤੇ ਵੀ ਪ੍ਰਭਾਵਸ਼ਾਲੀ ਕਾਰਵਾਈ ਜ਼ਰੂਰੀ ਹੈ।
ਇਹ ਵੀ ਪੜ੍ਹੋ
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ, ਚੰਡੀਗੜ੍ਹ ਤੋਂ Live https://t.co/sKTkhCnYiO
— AAP Punjab (@AAPPunjab) September 30, 2026
ਡੋਪ ਟੈਸਟ ਨੂੰ ਲੈ ਕੇ ਵੀ ਬਿਆਨ
ਡੋਪ ਟੈਸਟ ਦੇ ਮੁੱਦੇ ਤੇ ਅਮਨ ਅਰੋੜਾ ਨੇ ਕਿਹਾ ਕਿ “ਕਿਸੇ ਨੂੰ ਵੀ ਡੋਪ ਟੈਸਟ ਕਰਵਾਉਣ ਵਿੱਚ ਦਿੱਕਤ ਨਹੀਂ ਹੋਣੀ ਚਾਹੀਦੀ। ਨਸ਼ੇ ਖ਼ਿਲਾਫ਼ ਮੁਹਿੰਮ ਵਿੱਚ ਜਾਂਚ ਅਤੇ ਕਾਰਵਾਈ ਦੋਵੇਂ ਜ਼ਰੂਰੀ ਹਨ।”
ਡਰੋਨ ਰਾਹੀਂ ਕਿਸਾਨਾਂ ਦੀ ਜ਼ਮੀਨ ਦੀ ਰੇਕੀ ਤੇ ਕਿਹਾ- ਮੇਰੇ ਧਿਆਨ ‘ਚ ਨਹੀਂ
ਕਿਸਾਨਾਂ ਦੀ ਜ਼ਮੀਨ ਦੀ ਡਰੋਨ ਰਾਹੀਂ ਰੇਕੀ ਕੀਤੇ ਜਾਣ ਦੇ ਸਵਾਲ ਤੇ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਸ ਸਮੇਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ।
