ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਨਾਮ ਦੇ ਮਾਡਰਨ ਵੈਂਡਿੰਗ ਜ਼ੋਨ ਵਿੱਚ ਵਰਤੀ ਜਾ ਰਹੀ ਘਟੀਆ ਸਮੱਗਰੀ ਬਦਲੀ

ਵਿਰੋਧੀ ਧਿਰ ਦੇ ਬੇਤੁਕੇ ਅਤੇ ਗੁਮਰਾਹਕੁੰਨ ਬਿਆਨਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਹੋਈ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੁਨਾਮ ਦੇ ਮਾਡਰਨ ਵੈਂਡਿੰਗ ਜ਼ੋਨ ਵਿੱਚ ਵਰਤੀ ਜਾ ਰਹੀ ਘਟੀਆ ਸਮੱਗਰੀ ਬਦਲੀ
ਅਮਨ ਅਰੋੜਾ, ਕੈਬਿਨੇਟ ਮੰਤਰੀ, ਪੰਜਾਬ
Follow Us
tv9-punjabi
| Published: 24 Jan 2023 07:00 AM

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਘਟੀਆ ਨਿਰਮਾਣ ਸਮੱਗਰੀ ਦੀ ਵਰਤੋਂ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਤਾੜਨਾ ਕਰਨ ਤੋਂ ਇੱਕ ਦਿਨ ਬਾਅਦ ਹੀ ਸੋਮਵਾਰ ਨੂੰ ਮੁੱਖ ਇੰਜਨੀਅਰ ਅਤੇ ਐਸ.ਡੀ.ਓ, ਪੰਜਾਬ ਮੰਡੀ ਬੋਰਡ ਦੀ ਅਗਵਾਈ ਵਾਲੀ ਟੀਮ ਨੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਆਧੁਨਿਕ ਵੈਂਡਿੰਗ ਜ਼ੋਨ ਦੀ ਉਸਾਰੀ ਲਈ ਵਰਤੀਆਂ ਜਾ ਰਹੀਆਂ ਪੁਰਾਣੀਆਂ ਇੱਟਾਂ ਅਤੇ ਹੋਰ ਸਮੱਗਰੀ ਨੂੰ ਬਦਲਵਾ ਦਿੱਤਾ।

ਸੁਨਾਮ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਕੱਲ੍ਹ ਅਚਨਚੇਤ ਨਿਰੀਖਣ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਤਾੜਨਾ ਉਪਰੰਤ ਸਿਰਫ਼ ਇਕ ਦਿਨ ਅੰਦਰ ਹੀ ਸਾਰੀ ਸਮੱਗਰੀ ਬਦਲ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਅਚਨਚੇਤ ਨਿਰੀਖਣ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਪੁਰਾਣੀਆਂ ਅਤੇ ਘਟੀਆ ਕਿਸਮ ਦੀਆਂ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਸੀ ਕਿ ਉਹ ਤੁਰੰਤ ਸਮੱਗਰੀ ਨੂੰ ਬਦਲ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਰੋਧੀ ਧਿਰ ਦੇ ਬੇਤੁਕੇ ਅਤੇ ਗੁਮਰਾਹਕੁੰਨ ਬਿਆਨਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਹੋਈ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...