ਰਾਜਾ ਵੜਿੰਗ ਨੂੰ SC ਕਮਿਸ਼ਨ ਦਾ ਨੋਟਿਸ, ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ
ਪੰਜਾਬ ਕਾਂਗਰਸ ਪ੍ਰਧਾਨ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ। ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਕਹਿ ਰਹੇ ਹਨ ਕਿ ਬੂਟਾ ਸਿੰਘ ਹੁੰਦਾ ਸੀ ਇੱਕ ਵਾਲਮੀਕੀ ਮਜ਼੍ਹਬੀ ਸਿੰਘ ਰੰਗ ਕਾਲਾ ਹੁੰਦਾ ਸੀ ਜਮਾ ਕਾਲਾ ਤੇ ਪੱਠੇ ਪਾਉਂਦਾ ਸੀ, ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਦੀ ਪ੍ਰਚਾਰ ਰੈਲੀ ‘ਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਕੀਤੀ ਗਈ ਸੀ। ਇਸ ਟਿੱਪਣੀ ਦਾ ਵਿਵਾਦ ਇੰਨਾਂ ਵੱਧ ਗਿਆ ਹੈ ਕਿ ਰਾਜਾ ਵੜਿੰਗ ਨੂੰ ਐਸਸੀ ਕਮਿਸ਼ਨ ਦੇ ਪੰਜਾਬ ਚੇਅਰਮੈਨ ਜਸਬੀਰ ਗੜ੍ਹੀ ਨੇ ਵਰਤੀ ਗਈ ਸ਼ਬਦਾਵਲੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੂੰ 6 ਨਵੰਬਰ ਨੂੰ ਤਲਬ ਕੀਤਾ ਗਿਆ ਹੈ।
ਦਰਅਸਲ, ਪੰਜਾਬ ਕਾਂਗਰਸ ਪ੍ਰਧਾਨ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ। ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਕਹਿ ਰਹੇ ਹਨ ਕਿ ਬੂਟਾ ਸਿੰਘ ਹੁੰਦਾ ਸੀ ਇੱਕ ਵਾਲਮੀਕੀ ਮਜ਼੍ਹਬੀ ਸਿੰਘ ਰੰਗ ਕਾਲਾ ਹੁੰਦਾ ਸੀ ਜਮਾ ਕਾਲਾ ਤੇ ਪੱਠੇ ਪਾਉਂਦਾ ਸੀ, ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ ਸੀ।
‘ਆਪ’ ਨੇ ਸਾਧਿਆ ਨਿਸ਼ਾਨਾ
ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਫਗਵਾੜਾ ਵਿਧਾਨ ਸਭਾ ਖੇਤਰ ਦੇ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਕਿਹਾ ਕਿ ਰਾਜਾ ਵੜਿੰਗ ਵਰਗੇ ਘਟੀਆ ਲੋਕ ਬੂਟਾ ਸਿੰਘ ਦੇ ਪੈਰਾਂ ਦੀ ਧੂੜ ਬਰਾਬਰ ਵੀ ਨਹੀਂ। ਉਨ੍ਹਾਂ ਨੇ ਕਿਹਾ ਕਿ ਵੜਿੰਗ ਨੂੰ ਨਸਲੀ ਟਿੱਪਣੀ ਕਰਨ ਤੋਂ ਪਹਿਲਾਂ ਸਰਦਾਰ ਬੂਟਾ ਸਿੰਘ ਦੇ ਜੀਵਨ ਦੇ ਸੰਘਰਸ਼ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ। ਆਪ ਆਗੂ ਹਰਜੀ ਮਾਨ ਦੇ ਪਿਤਾ ਤੇ ਸਾਬਕਾ ਪੰਜਾਬ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਬੂਟਾ ਸਿੰਘ ਦੇ ਭਾਂਜੇ ਹਨ।
ਰਾਜਾ ਵੜਿੰਗ ਨੇ ਵੀਡੀਓ ਜਾਰੀ ਕਰ ਮੰਗੀ ਮੁਆਫ਼ੀ
ਦੂਜੇ ਪਾਸੇ ਰਾਜਾ ਵੜਿੰਗ ਨੇ ਆਪਣੇ ਟਿੱਪਣੀ ਨੂੰ ਲੈ ਕੇ ਹੁਣ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗੱਲ ਨੂੰ ਹੋਰ ਤਰੀਕੇ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦਾ ਇਹ ਕਹਿਣ ਦਾ ਮਤਲਬ ਨਹੀਂ ਸੀ। ਮੇਰੇ ਕਹਿਣਾ ਦਾ ਮਤਲਬ ਸੀ ਕਿ ਕਾਂਗਰਸ ਸਮੇਂ-ਸਮੇਂ ਸਿਰ ਸਿੱਖਾਂ ਨੂੰ ਖਾਸ ਕਰਕੇ ਪੱਗ ਵਾਲਿਆਂ ਨੂੰ ਸਨਮਾਨ ਦਿੰਦੀ ਰਹੀ ਹੈ। ਇਸ ਗੱਲ ਨੂੰ ਵਧਾ-ਚੜ੍ਹਾ ਕੇ ਦੱਸਿਆ ਗਿਆ।
Deeply respectful of the late Sardar Buta Singh ji, who was like a father figure to me. I reiterate that I meant no disrespect to him. If my words caused any unintended hurt, I offer my sincerest and unconditional apologies. pic.twitter.com/XJjr76Y5YX
— Amarinder Singh Raja Warring (@RajaBrar_INC) November 3, 2025ਇਹ ਵੀ ਪੜ੍ਹੋ
ਉਨ੍ਹਾਂ ਨੇ ਕਿਹਾ ਕਿ ਮੈਂ ਬਹੁਤ ਸਨਮਾਨ ਕਰਦਾ ਹੈ, ਮੈਂ ਅਜਿਹੀ ਕੌਮ ਦੀਆਂ ਜੁੱਤੀਆਂ ਵੀ ਸਿਰ ‘ਤੇ ਰੱਖ ਸਕਦਾ ਹੈ, ਕਿਉਂਕਿ ਜਿਨ੍ਹਾਂ ਨੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਸ. ਬੂਟਾ ਸਿੰਘ ਮੇਰੇ ਪਿਤਾ ਸਨਮਾਨ। ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਨ੍ਹਾਂ ਨੂੰ ਮੁਆਫ਼ੀ ਮੰਗਦਾ ਹਾਂ।


