ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਵਿਚ ਪਹੁੰਚੇ ਅਮਰਿੰਦਰ ਸਿੰਘ
ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵਲੋਂ ਬੀਤੀ 2 ਦਸੰਬਰ ਨੂੰ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਰਾਸ਼ਟਰੀ ਕਾਰਜਕਰਣੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੋਂ ਸ਼ੁਰੂ ਹੋਈ ਭਾਂਰਤੀ ਜਨਤਾ ਪਾਰਟੀ ਦੀ ਰਾਸ਼ਟਰ ਕਾਰਜਕਰਣੀ ਮੀਟਿੰਗ ਵਿਚ ਭਾਗ ਲੈ ਰਹੇ ਹਨ। ਦਹਾਕਿਆਂ ਤੱਕ ਕਾਂਗਰਸ ਦੀ ਰਾਜਨੀਤੀ ਕਰਨ ਵਾਲੇ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਜਿਥੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕੀਤਾ ਸੀ ਉਥੇ ਹੀ ਚੋਣਾਂ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੀ. ਐਲ. ਸੀ. ਦਾ ਭਾਜਪਾ ਵਿਚ ਮਰਜ ਕੀਤਾ ਸੀ। ਪੀ. ਐਲ. ਸੀ. ਦੇ ਮਰਜ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸੁਨੀਲ ਜਾਖੜ, ਰਾਣਾ ਗੁਰਮੀਤ ਸੋਢੀ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।


