ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਵਿਚ ਪਹੁੰਚੇ ਅਮਰਿੰਦਰ ਸਿੰਘ

Updated On: 

16 Jan 2023 17:57 PM

ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵਲੋਂ ਬੀਤੀ 2 ਦਸੰਬਰ ਨੂੰ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਰਾਸ਼ਟਰੀ ਕਾਰਜਕਰਣੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਵਿਚ ਪਹੁੰਚੇ ਅਮਰਿੰਦਰ ਸਿੰਘ
Follow Us On

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੋਂ ਸ਼ੁਰੂ ਹੋਈ ਭਾਂਰਤੀ ਜਨਤਾ ਪਾਰਟੀ ਦੀ ਰਾਸ਼ਟਰ ਕਾਰਜਕਰਣੀ ਮੀਟਿੰਗ ਵਿਚ ਭਾਗ ਲੈ ਰਹੇ ਹਨ। ਦਹਾਕਿਆਂ ਤੱਕ ਕਾਂਗਰਸ ਦੀ ਰਾਜਨੀਤੀ ਕਰਨ ਵਾਲੇ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਜਿਥੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕੀਤਾ ਸੀ ਉਥੇ ਹੀ ਚੋਣਾਂ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੀ. ਐਲ. ਸੀ. ਦਾ ਭਾਜਪਾ ਵਿਚ ਮਰਜ ਕੀਤਾ ਸੀ। ਪੀ. ਐਲ. ਸੀ. ਦੇ ਮਰਜ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸੁਨੀਲ ਜਾਖੜ, ਰਾਣਾ ਗੁਰਮੀਤ ਸੋਢੀ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

ਭਾਜਪਾ ਨੇ ਦਿੱਤੀ ਸੀ ਅਹਿਮ ਜਿੰਮੇਵਾਰੀ

ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵਲੋਂ ਬੀਤੀ 2 ਦਸੰਬਰ ਨੂੰ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਰਾਸ਼ਟਰੀ ਕਾਰਜਕਰਣੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।

ਇਸਤੋਂ ਇਲਾਵਾ ਅਮਰਿੰਦਰ ਸਰਕਾਰ ਵਿਚ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਰਾਸ਼ਟਰੀ ਕਾਰਜਕਰਣੀ ਵਿਚ ਥਾਂ ਦਿੱਤੀ ਗਈ ਸੀ ਅਤੇ ਪੰਜਾਬ ਨਾਲ ਸਬੰਧ ਰੱਖਣ ਵਾਲੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੂੰ ਭਾਜਪਾ ਨੇ ਰਾਸ਼ਟਰੀ ਬੁਲਾਰਾ ਬਣਾਇਆ ਸੀ।

ਪਹਿਲੀ ਵਾਰ ਹੋ ਰਹੇ ਮੀਟਿੰਗ ਵਿਚ ਸ਼ਾਮਲ

ਪੰਜਾਬ ਕਾਂਗਰਸ ਵਿਚ ਲੰਮੇਂ ਸਮੇਂ ਤੱਕ ਰਹੇ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ ਸੋਮਵਾਰ ਨੂੰ ਸ਼ੁਰੂ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਰਣੀ ਮੀਟਿੰਗ ਵਿਚ ਪਹਿਲੀ ਵਾਰ ਭਾਗ ਲੈ ਰਹੇ ਹਨ। ਭਾਜਪਾ ਵਿਚ ਸ਼ਾਮਲ ਹੁੰਦੇ ਹੀ ਉਕਤ ਆਗੂਆਂ ਨੂੰ ਰਾਸ਼ਟਰੀ ਪੱਧਰ ਦੀ ਜਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਦੇ ਆਗੂਆਂ ਵਲੋਂ ਰਾਸ਼ਟਰੀ ਕਾਰਜਕਰਣੀ ਵਿਚ ਭਾਗ ਲੈਣਾ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਮਹੀਨੇ ਅਮਿਤ ਸ਼ਾਹ ਪੰਜਾਬ ਦੌਰੇ ਤੇ ਆ ਰਹੇ ਹਨ।