AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚਾਵਲਾ ਮਾਮਲੇ ‘ਤੇ ਬਲਤੇਜ ਪੰਨੂ ਨੇ ਘੇਰਿਆ ਅਕਾਲੀ ਦਲ, SGPC ਤੋਂ ਵੀ ਪੁੱਛੇ ਸਵਾਲ

ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਮਾਮਲੇ ਨੂੰ ਲਟਕਾਉਣ ਦੇ ਕਾਰਨ ਕੀ ਸਨ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ਤੇ ਸਿੱਖ ਸੰਸਥਾਵਾਂ 'ਚ ਸਿਆਸੀ ਦਖ਼ਲਅੰਦਾਜ਼ੀ ਬਾਰੇ ਵੀ ਸਵਾਲ ਚੁੱਕੇ।

ਚਾਵਲਾ ਮਾਮਲੇ 'ਤੇ ਬਲਤੇਜ ਪੰਨੂ ਨੇ ਘੇਰਿਆ ਅਕਾਲੀ ਦਲ, SGPC ਤੋਂ ਵੀ ਪੁੱਛੇ ਸਵਾਲ
tv9-punjabi
| Updated On: 21 Sep 2026 15:12 PM IST
Share

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਿੱਖ ਸੰਸਥਾਵਾਂ ‘ਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਤੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂਆਂ ‘ਤੇ ਕਈ ਸਵਾਲ ਚੁੱਕੇ ਹਨ।

ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਿਲਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਮਾਮਲੇ ਦੀ ਜਾਂਚ ਤੇ ਇਸ ਨਾਲ ਜੁੜੇ ਤੱਥਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਹਿਰੀਨ ਤੋਂ ਔਰਤ ਨੂੰ ਇੱਕ ਗਿਣੇ-ਮਿੱਥੇ ਏਜੰਡੇ ਤਹਿਤ ਅਕਾਲੀ ਦਲ ਬਾਦਲ ਦੇ ਵੱਡੇ ਆਗੂਆਂ ਵੱਲੋਂ ਪੰਜਾਬ ਲਿਆਂਦਾ ਗਿਆ ਸੀ।

ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਮਾਮਲੇ ਨੂੰ ਲਟਕਾਉਣ ਦੇ ਕਾਰਨ ਕੀ ਸਨ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ਤੇ ਸਿੱਖ ਸੰਸਥਾਵਾਂ ‘ਚ ਸਿਆਸੀ ਦਖ਼ਲਅੰਦਾਜ਼ੀ ਬਾਰੇ ਵੀ ਸਵਾਲ ਚੁੱਕੇ।

ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਉਣ ਦੀ ਮੰਗ

ਬਲਤੇਜ ਪੰਨੂ ਨੇ ਐਸਜੀਪੀਸੀ ਪ੍ਰਧਾਨ ਤੋਂ ਮੰਗ ਕੀਤੀ ਕਿ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨਾਲ ਜੁੜੇ ਮਾਮਲਿਆਂ ਨੂੰ ਦੇਖਦੇ ਹੋਏ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਏ ਜਾਣ, ਤਾਂ ਜੋ ਸੰਗਤ ਨੂੰ ਗੁਨਾਹਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਬਾਰੇ ਜਾਣਕਾਰੀ ਮਿਲ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ‘ਤੇ ਵੀ ਨਿਸ਼ਾਨਾ ਸਾਧਿਆ। ਪੰਨੂ ਨੇ ਇਲਜ਼ਾਮ ਲਗਾਇਆ ਕਿ ਬਾਦਲਾਂ ਦਾ ਏਜੰਡਾ ਸਿੱਖ ਸੰਸਥਾਵਾਂ ਨੂੰ ਆਪਣੇ ਪ੍ਰਭਾਵ ਹੇਠ ਰੱਖਣਾ ਤੇ ਉਨ੍ਹਾਂ ਨੂੰ ਬਦਨਾਮ ਕਰਨਾ ਹੈ।

ਸੁੱਚਾ ਸਿੰਘ ਲੰਗਾਹ ਤੇ ਬਟਾਲਾ ਸਮਾਗਮ ਦਾ ਮੁੱਦਾ ਵੀ ਚੁੱਕਿਆ

ਪੰਨੂ ਨੇ ਬਟਾਲਾ ‘ਚ ਹੋਏ ਇੱਕ ਸਮਾਗਮ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸਟੇਜ ਦਿੱਤੇ ਜਾਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਨੂੰ ਸਟੇਜ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਐਸਜੀਪਸੀ ਦੀ ਸਰਾਂ ਦੇ ਨਿਯਮਾਂ ਨਾਲ ਸਬੰਧਤ ਸਵਾਲ ਵੀ ਚੁੱਕਿਆ। ਪੰਨੂ ਨੇ ਪੁੱਛਿਆ ਕਿ ਇੱਕ ਔਰਤ ਨੂੰ ਕਮਰਾ, ਸੇਵਾਦਾਰ ਤੇ ਗੱਡੀ ਮੁਹੱਈਆ ਕਿਉਂ ਮੁਹੱਈਆ ਕਰਵਾਈ ਗਈ ਤੇ ਕੀ ਇਹ ਐਸਜੀਪੀਸੀ ਦੇ ਨਿਯਮਾਂ ਅਨੁਸਾਰ ਸੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...