ਚਾਵਲਾ ਜਬਰ ਜਨਾਹ ਮਾਮਲਾ: ਅੱਜ CM ਮਾਨ ਨੂੰ ਮਿਲੇਗਾ ਪੁਨਰ ਸੁਰਜੀਤ ਦਾ ਵਫ਼ਦ
ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਚਾਵਲਾ ਮਾਮਲੇ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਹਾਲੀਆ ਵਿਵਾਦਾਂ ਤੇ ਹੋਰ ਪੰਥਕ ਮਸਲਿਆਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਵਫ਼ਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮੁੱਦੇ ਵੀ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦੇ ਜਾ ਸਕਦੇ ਹਨ।
ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ 5 ਮੈਂਬਰੀ ਵਫ਼ਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰੇਗਾ। ਜਾਣਕਾਰੀ ਮੁਤਾਬਕ ਇਹ ਮੀਟਿੰਗ ਦੁਪਹਿਰ ਕਰੀਬ 2 ਵਜੇ ਹੋਣ ਦੀ ਸੰਭਾਵਨਾ ਹੈ। ਵਫ਼ਦ ਵੱਲੋਂ ਮੁੱਖ ਮੰਤਰੀ ਦੇ ਸਾਹਮਣੇ ਚਾਵਲਾ ਮਾਮਲੇ ਸਬੰਧੀ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਚਾਵਲਾ ਮਾਮਲੇ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਹਾਲੀਆ ਵਿਵਾਦਾਂ ਤੇ ਹੋਰ ਪੰਥਕ ਮਸਲਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਵਫ਼ਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮੁੱਦੇ ਵੀ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦੇ ਜਾ ਸਕਦੇ ਹਨ। ਹਾਲਾਂਕਿ ਮੀਟਿੰਗ ਤੋਂ ਪਹਿਲਾਂ ਵਫ਼ਦ ਦੇ ਪੂਰੇ ਏਜੰਡੇ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


