AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀ

ਪ੍ਰੈੱਸ ਵਾਰਤਾ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਲੀਆ ਵਿਵਾਦਾਂ ਤੇ ਦਰਜ ਮਾਮਲਿਆਂ ਨੂੰ ਲੈ ਕੇ ਐਸਜੀਪੀਸੀ ਤੇ ਮਨਘੜਤ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਮੇਟੀ ਨੇ ਆਪਣੀ 5 ਮੈਂਬਰੀ ਜਾਂਚ ਕਮੇਟੀ ਬਣਾਈ ਤਾਂ ਉਸ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਕਿ ਇਹ ਕਮੇਟੀ ਆਪਣੀ ਹੈ ਤੇ ਆਪਣੇ ਹਿਸਾਬ ਨਾਲ ਰਿਪੋਰਟ ਤਿਆਰ ਕਰੇਗੀ।

ਚਾਵਲਾ ਵਿਵਾਦ: ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਤਿਆਰ : ਧਾਮੀ
lalit-sharma
| Updated On: 30 Sep 2026 15:57 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਖ਼ਿਲਾਫ਼ ਚੱਲ ਰਹੇ ਵਿਵਾਦਾਂ, ਜਾਂਚ ਪ੍ਰਕਿਰਿਆਵਾਂ ਤੇ ਪੰਥ ਨਾਲ ਜੁੜੇ ਕਈ ਅਹਿਮ ਮਸਲਿਆਂ ਤੇ ਆਪਣਾ ਅਧਿਕਾਰਤ ਪੱਖ ਰੱਖਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਸਥਾ ਦੀ ਪਾਰਦਰਸ਼ਤਾ ਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਉਹ ਹਰ ਪੱਧਰ ਦੀ ਨਿਰਪੱਖ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ।

ਮਾਮਲੇ ਦੀ ਸੀਬੀਆਈ ਜਾਂਚ ਦੀ ਪੁਰਜ਼ੋਰ ਮੰਗ

ਪ੍ਰੈੱਸ ਵਾਰਤਾ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਲੀਆ ਵਿਵਾਦਾਂ ਤੇ ਦਰਜ ਮਾਮਲਿਆਂ ਨੂੰ ਲੈ ਕੇ ਐਸਜੀਪੀਸੀ ਤੇ ਮਨਘੜਤ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਮੇਟੀ ਨੇ ਆਪਣੀ 5 ਮੈਂਬਰੀ ਜਾਂਚ ਕਮੇਟੀ ਬਣਾਈ ਤਾਂ ਉਸ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਕਿ ਇਹ ਕਮੇਟੀ ਆਪਣੀ ਹੈ ਤੇ ਆਪਣੇ ਹਿਸਾਬ ਨਾਲ ਰਿਪੋਰਟ ਤਿਆਰ ਕਰੇਗੀ।

ਧਾਮੀ ਨੇ ਕਿਹਾ ਕਿ ਪੰਜਾਬ ਪੁਲਿਸ ਵੀ ਸੂਬਾ ਸਰਕਾਰ ਦੇ ਅਧੀਨ ਕੰਮ ਕਰਦੀ ਹੈ। ਇਸ ਲਈ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਪੰਜਾਬ ਸਰਕਾਰ ਨੂੰ ਇਹ ਪੂਰਾ ਮਾਮਲਾ ਤੁਰੰਤ ਕੇਂਦਰੀ ਜਾਂਚ ਬਿਊਰੋ (CBI) ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸੀਬੀਆਈ ਇਸ ਮਾਮਲੇ ਦੀ ਜਾਂਚ ਸ਼ੁਰੂ ਕਰੇਗੀ, ਐਸਜੀਪੀਸੀ ਆਪਣੀ ਅੰਦਰੂਨੀ ਕਮੇਟੀ ਨੂੰ ਵਾਪਸ ਲੈ ਲਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਸ਼ੱਕ ਨਾ ਰਹੇ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ ਤਿੰਨ ਦਿਨਾਂ ਦੇ ਅੰਦਰ ਇਸ ਮਾਮਲੇ ਨੂੰ ਸੀਬੀਆਈ ਨੂੰ ਨਹੀਂ ਸੌਂਪਿਆ ਗਿਆ ਤਾਂ ਐਸਜੀਪੀਸੀ ਦਾ ਇੱਕ ਉੱਚ ਪੱਧਰੀ ਵਫ਼ਦ ਪੰਜਾਬ ਦੇ ਮਾਣਯੋਗ ਰਾਜਪਾਲ ਨਾਲ ਮੁਲਾਕਾਤ ਕਰੇਗਾ ਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਦਖ਼ਲ ਦੀ ਮੰਗ ਕਰੇਗਾ।

ਸੋਸ਼ਲ ਮੀਡੀਆ ਟ੍ਰਾਇਲ ਤੇ ਭਰਮਾਊ ਪ੍ਰਚਾਰ ਤੇ ਰੋਕ ਲਗਾਉਣ ਦੀ ਅਪੀਲ

ਐਸਜੀਪੀਸੀ ਪ੍ਰਧਾਨ ਨੇ ਸੰਸਥਾ ਖ਼ਿਲਾਫ਼ ਚਲਾਏ ਜਾ ਰਹੇ ਦੁਰਪ੍ਰਚਾਰ ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੱਤਰਕਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਾਂਚ ਦੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਸਿਆਸੀ ਰੰਗ ਦੇ ਕੇ ਸੋਸ਼ਲ ਮੀਡੀਆ ਟ੍ਰਾਇਲ ਨਾ ਬਣਾਇਆ ਜਾਵੇ।

ਸਰਾਵਾਂ ਜਾਂ ਧਨ ਨਾਲ ਸਬੰਧਤ ਉੱਠ ਰਹੇ ਸਵਾਲਾਂ ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਐਸਜੀਪੀਸੀ ਇੱਕ ਪਾਰਦਰਸ਼ੀ ਪ੍ਰਬੰਧ ਅਧੀਨ ਚੱਲਦੀ ਹੈ, ਜਿੱਥੇ ਹਰ ਫੰਡ ਤੇ ਖਰਚੇ ਦੀ ਮਨਜ਼ੂਰੀ ਐਗਜ਼ੈਕਟਿਵ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤਾਂ, ਲੋੜਵੰਦ ਵਿਦਿਆਰਥੀਆਂ ਤੇ ਝੂਠੇ ਮਾਮਲਿਆਂ ‘ਚ ਫਸੇ ਬੇਕਸੂਰਾਂ ਦੀ ਸਹਾਇਤਾ ਲਈ ਲੱਖਾਂ ਰੁਪਏ ਦੇ ਫੰਡ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਮੀਡੀਆ ਜਾਂ ਵਿਰੋਧੀ ਧਿਰ ਖ਼ੁਦ ਜਾਂਚ ਏਜੰਸੀ ਨਾ ਬਣੇ, ਸਗੋਂ ਕਾਨੂੰਨੀ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੀ ਜਾਵੇ।

“ਸਿੱਖ ਗੁਰਦੁਆਰਾ ਐਕਟ 1925 ਤੇ ਸੂਬਾ ਸਰਕਾਰ ਦਾ ਦਖ਼ਲ ਬਰਦਾਸ਼ਤ ਨਹੀਂ”

ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ‘ਚ ਕਿਸੇ ਵੀ ਤਰ੍ਹਾਂ ਦੇ ਦਖ਼ਲ ਦੀਆਂ ਕੋਸ਼ਿਸ਼ਾਂ ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਇਹ 1925 ਦਾ ਇੱਕ ਇਤਿਹਾਸਕ ਕੇਂਦਰੀ (ਸੈਂਟਰਲ) ਐਕਟ ਹੈ ਤੇ ਕਿਸੇ ਸੂਬਾ ਸਰਕਾਰ ਨੂੰ ਇਸ ‘ਚ ਆਪਣੀ ਮਰਜ਼ੀ ਨਾਲ ਕਾਨੂੰਨ ਬਣਾਉਣ ਜਾਂ ਬਦਲਾਅ ਕਰਨ ਦਾ ਸੰਵਿਧਾਨਕ ਅਧਿਕਾਰ ਨਹੀਂ ਹੈ।

ਉਨ੍ਹਾਂ ਹਰਿਆਣਾ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਇਸੇ ਤਰ੍ਹਾਂ ਦੇ ਦਖ਼ਲ ਕਾਰਨ ਸਿੱਖ ਸੰਸਥਾਵਾਂ ਤੇ ਪ੍ਰਬੰਧਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਤੇ ਹਾਲਾਤ ਬਿਖਰ ਗਏ। ਉਨ੍ਹਾਂ ਸਪੱਸ਼ਟ ਸ਼ਬਦਾਂ ‘ਚ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹੀ ਕੋਈ ਕੋਸ਼ਿਸ਼ ਕੀਤੀ ਤਾਂ ਇਹ ਸਿੱਖਾਂ ਦੇ ਅੰਦਰੂਨੀ ਮਾਮਲਿਆਂ ‘ਚ ਸਿੱਧਾ ਦਖ਼ਲ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਸਜੀਪੀਸੀ ਦੀਆਂ ਆਮ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਖ਼ੁਦ ਸਮੇਂ ਸਿਰ ਚੋਣਾਂ ਕਰਵਾਉਣ ਦੇ ਹੱਕ ‘ਚ ਹਨ ਤੇ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਚੋਣ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ, ਤਾਂ ਜੋ ਕਿਸੇ ਨੂੰ ਵਾਰ-ਵਾਰ ਸੰਸਥਾ ਤੇ ਉਂਗਲ ਚੁੱਕਣ ਦਾ ਬਹਾਨਾ ਨਾ ਮਿਲੇ।

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਦਾ ਮਸਲਾ

ਪ੍ਰੈੱਸ ਕਾਨਫਰੰਸ ਦਾ ਇੱਕ ਪ੍ਰਮੁੱਖ ਬਿੰਦੂ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਨਾਲ ਜੁੜਿਆ ਰਿਹਾ। ਧਾਮੀ ਨੇ ਦੱਸਿਆ ਕਿ ਹਾਲ ਹੀ ‘ਚ ਉਨ੍ਹਾਂ ਦੀ ਰਾਜੋਆਣਾ ਨਾਲ ਜੇਲ੍ਹ ‘ਚ ਮੁਲਾਕਾਤ ਹੋਈ ਸੀ।

ਰਾਜੋਆਣਾ ਦਾ ਸਪੱਸ਼ਟ ਕਹਿਣਾ ਹੈ ਕਿ ਸਿੱਖਾਂ ਦਾ ਸਿਧਾਂਤ ਕਦੇ ਕਿਸੇ ਦੇ ਅੱਗੇ ਝੁਕਣ ਜਾਂ ਰਹਿਮ ਮੰਗਣ ਦਾ ਨਹੀਂ ਰਿਹਾ। ਉਨ੍ਹਾਂ ਐਸਜੀਪੀਸੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੇ ਦਾਇਰ ਕੀਤੀ ਗਈ ਰਹਿਮ ਦੀ ਅਰਜ਼ੀ ਵਾਪਸ ਲੈਣ ਦੀ ਗੱਲ ਕਹੀ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਉਹ ਫਾਂਸੀ ਦੇ ਫੰਦੇ ਤੇ ਚੜ੍ਹਨ ਲਈ ਤਿਆਰ ਹਨ, ਪਰ ਰਹਿਮ ਦੀ ਭੀਖ ਨਹੀਂ ਮੰਗਣਗੇ।

ਇਸ ਤੇ ਧਾਮੀ ਨੇ ਦੱਸਿਆ ਕਿ ਐਸਜੀਪੀਸੀ ਨੇ ਇਸ ਮੁੱਦੇ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਤੇ ਵਿਦਵਾਨਾਂ ਤੋਂ ਅਪੀਲ ਕੀਤੀ ਹੈ ਕਿ ਉਹ ਸਿੱਖ ਸਿਧਾਂਤਾਂ ਤੇ ਪੰਥਕ ਪਰੰਪਰਾਵਾਂ ਦੇ ਅਨੁਸਾਰ ਇਸ ਬਾਰੇ ਤੁਰੰਤ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ।

ਨਗਰ ਕੀਰਤਨ ਦੀ ਸਫਲਤਾ ਤੇ ਸੰਗਤ ਦਾ ਧੰਨਵਾਦ

ਧਾਮੀ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੇ ਉਪਲੱਖ ‘ਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦੀ ਸਫਲਤਾ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੰਪੰਨ ਹੋਇਆ, ਜਿਸ’ਚ 1000 ਤੋਂ ਵੱਧ ਪਿੰਡਾਂ ਤੇ ਲੱਖਾਂ ਸ਼ਰਧਾਲੂਆਂ ਨੇ ਭਾਗ ਲਿਆ। ਉਨ੍ਹਾਂ ਗਰਮੀ ਤੇ ਪ੍ਰਤੀਕੂਲ ਮੌਸਮ ਦੇ ਬਾਵਜੂਦ ਨਗਰ ਕੀਰਤਨ ਨੂੰ ਸਫਲ ਬਣਾਉਣ ਵਾਲੇ ਕਰਮਚਾਰੀਆਂ ਤੇ ਸੰਗਤ ਦਾ ਧੰਨਵਾਦ ਕੀਤਾ।

ਧਾਮੀ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਵਿਰੋਧ ਅਤੇ ਧਰਨਾ-ਪ੍ਰਦਰਸ਼ਨ ਕਰਨ ਦੀ ਬਜਾਏ ਜੇਕਰ ਕਿਸੇ ਦੇ ਮਨ ‘ਚ ਕੋਈ ਸ਼ੰਕਾ ਹੈ ਤਾਂ ਉਹ ਸਿੱਧੇ ਬੈਠ ਕੇ ਗੱਲ ਕਰਨ। ਐਸਜੀਪੀਸੀ ਹਰ ਸੱਚੇ ਸਵਾਲ ਦਾ ਜਵਾਬ ਦੇਣ ਤੇ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...