ਜਬਰ-ਜਨਾਹ ਮਾਮਲਾ: ਸਾਬਕਾ SGPC ਮੈਂਬਰ ਚਾਵਲਾ ਦੇ ਘਰ ਪਹੁੰਚੀ ਪੁਲਿਸ, ਪਰਿਵਾਰ ਤੋਂ ਪੁੱਛ-ਗਿੱਛ

Updated On: 

27 Sep 2026 11:12 AM IST

ਜਾਣਕਾਰੀ ਮੁਤਾਬਕ ਅਮਰਜੀਤ ਚਾਵਲਾ ਇਸ ਸਮੇਂ ਭਾਰਤ ਤੋਂ ਬਾਹਰ ਹੈ ਤੇ ਪੁਲਿਸ ਉਨ੍ਹਾਂ ਦੇ ਪਰਿਵਾਰ ਤੋਂ ਪੁੱਛ-ਗਿੱਛ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਵੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਪਰਿਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਟੀਮ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਜਬਰ-ਜਨਾਹ ਮਾਮਲਾ: ਸਾਬਕਾ SGPC ਮੈਂਬਰ ਚਾਵਲਾ ਦੇ ਘਰ ਪਹੁੰਚੀ ਪੁਲਿਸ, ਪਰਿਵਾਰ ਤੋਂ ਪੁੱਛ-ਗਿੱਛ

ਚਾਵਲਾ ਜਬਰ-ਜਨਾਹ ਮਾਮਲਾ: ਸਾਬਕਾ SGPC ਮੈਂਬਰ ਦੇ ਘਰ ਪਹੁੰਚੀ ਪੁਲਿਸ, ਪਰਿਵਾਰ ਤੋਂ ਪੁੱਛ-ਗਿੱਛ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਐਫਆਈਆਰ ਮਾਮਲੇ ‘ਚ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਚਾਵਲਾ ਖਿਲਾਫ਼ ਐਲਓਸੀ- ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ‘ਤੇ ਅਨੰਦਪੁਰ ਸਾਹਿਬ ਪੁਲਿਸ ਪਹੁੰਚੀ ਹੈ।

ਜਾਣਕਾਰੀ ਮੁਤਾਬਕ ਅਮਰਜੀਤ ਚਾਵਲਾ ਇਸ ਸਮੇਂ ਭਾਰਤ ਤੋਂ ਬਾਹਰ ਹੈ ਤੇ ਪੁਲਿਸ ਉਨ੍ਹਾਂ ਦੇ ਪਰਿਵਾਰ ਤੋਂ ਪੁੱਛ-ਗਿੱਛ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਟੀਮ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਕਈ ਅਹਿਮ ਸ਼ਖ਼ਸੀਅਤਾਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

ਪੁਲਿਸ ਨੇ ਬੀਤੇ ਦਿਨੀਂ ਇਸ ਮਾਮਲੇ ਦੀ ਜਾਂਚ ਤਹਿਤ ਕਈ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਵੱਖ-ਵੱਖ ਤਾਰੀਖ਼ਾਂ ‘ਤੇ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੈਨਾਤ ਡਰਾਈਵਰ ਮੋਹਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਅਮਰਜੀਤ ਸਿੰਘ ਚਾਵਲਾ ਦੀ ਪਤਨੀ ਪਪਿੰਦਰ ਕੌਰ ਨੂੰ ਤਲਬ ਕੀਤਾ ਸੀ। ਮੋਹਨ ਸਿੰਘ ਤੇ ਮਲਕੀਤ ਸਿੰਘ ਨੂੰ 27 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦਕਿ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਜਾਰੀ ਹੋਇਆ ਹੈ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਬਹਿਰੀਨ ‘ਚ ਰਹਿ ਰਹੀ ਪੰਜਾਬੀ ਮੂਲ ਦੀ ਮਹਿਲਾ ਧਾਰਮਿਕ ਯਾਤਰਾ ਲਈ ਸ੍ਰੀ ਆਨੰਦਪੁਰ ਸਾਹਿਬ ਆਈ ਹੋਈ ਸੀ। ਉਸ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਨੂੰ ਅਮਰਜੀਤ ਸਿੰਘ ਚਾਵਲਾ ਨੇ ਬੰਧਕ ਬਣਾ ਕੇ ਜਬਰ-ਜਨਾਹ ਕੀਤਾ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਹ ਘਟਨਾਕ੍ਰਮ 27 ਫਰਵਰੀ ਤੋਂ 19 ਅਗਸਤ ਦੇ ਦਰਮਿਆਨ ਦਾ ਦੱਸਿਆ ਜਾ ਰਿਹਾ ਹੈ, ਜਦੋਂ ਉਸ ਨੂੰ ਬੰਧਕ ਬਣਾ ਕੇ ਜਬਰ-ਜਨਾਹ ਕੀਤਾ ਗਿਆ।

ਔਰਤ ਦਾ ਇਲਜ਼ਾਮ ਹੈ ਕਿ ਚਾਵਲਾ ਉਸ ਨੂੰ ਵੱਖ-ਵੱਖ ਸਰਾਂਵਾਂ ਤੇ ਕਮਰਿਆਂ ‘ਚ ਲੈ ਗਿਆ, ਜਿੱਥੇ ਉਸ ਨੂੰ ਬੰਧਕ ਬਣਾ ਕੇ ਕਈ ਵਾਰ ਜਬਰ-ਜਨਾਹ ਕੀਤਾ ਗਿਆ। ਵਿਰੋਧ ਕਰਨ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ। ਪੀੜਤਾ ਦੇ ਮੁਤਾਬਕ ਉਸ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੋਲ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ ਤੇ ਉਸ ਨਾਲ ਸਹਿਯੋਗ ਵੀ ਕੀਤਾ ਗਿਆ। ਇਸ ਸਭ ਤੋਂ ਬਾਅਦ ਉਸ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ।

Loading...
Unable to load recommendations.
Follow Us