AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ ਅਕਾਲੀ ਆਗੂ ਨੇ DGP ਅਤੇ ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ, ਬੋਲੀ- ਪੇਸ਼ੀ ਤੋਂ ਪਹਿਲਾਂ ਮਿਲੀਆਂ ਧਮਕੀਆਂ

Roop Kaur Sandhu Demand Security: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਜਾ ਰਹੀਆਂ ਪੀੜਤ ਔਰਤਾਂ ਨੂੰ ਕਥਿਤ ਤੌਰ ਤੇ ਜਾਨੋਂ ਮਾਰਨ ਅਤੇ ਡਰਾਉਣ-ਧਮਕਾਉਣ ਦੀਆਂ ਧਮਕੀਆਂ ਮਿਲਣ ਦੇ ਗੰਭੀਰ ਦੋਸ਼ ਲੱਗੇ ਹਨ।

ਸਾਬਕਾ ਅਕਾਲੀ ਆਗੂ ਨੇ DGP ਅਤੇ ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ, ਬੋਲੀ- ਪੇਸ਼ੀ ਤੋਂ ਪਹਿਲਾਂ ਮਿਲੀਆਂ ਧਮਕੀਆਂ
tv9-punjabi
| Updated On: 09 Oct 2026 13:49 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਜਾ ਰਹੀਆਂ ਪੀੜਤ ਔਰਤਾਂ ਨੂੰ ਕਥਿਤ ਤੌਰ ਤੇ ਜਾਨੋਂ ਮਾਰਨ ਅਤੇ ਡਰਾਉਣ-ਧਮਕਾਉਣ ਦੀਆਂ ਧਮਕੀਆਂ ਮਿਲਣ ਦੇ ਗੰਭੀਰ ਦੋਸ਼ ਲੱਗੇ ਹਨ। ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਅੱਜ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਵੱਡਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ (DGP) ਨੂੰ ਪੱਤਰ ਲਿਖ ਕੇ ਇਨ੍ਹਾਂ ਔਰਤਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।

ਡੀਜੀਪੀ ਅਤੇ ਸ਼੍ਰੋਮਣੀ ਕਮੇਟੀ ਟਾਸਕ ਫ਼ੋਰਸ ਤੋਂ ਸੁਰੱਖਿਆ ਦੀ ਮੰਗ

ਬੀਬੀ ਰੂਪ ਕੌਰ ਸੰਧੂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫ਼ੋਰਸ ਨੂੰ ਅਪੀਲ ਕੀਤੀ ਹੈ ਕਿ ਪੀੜਤ ਔਰਤਾਂ ਦੀ ਸੁਰੱਖਿਆ ਲਈ ਠੋਸ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਖ਼ੁਲਾਸਾ ਕੀਤਾ ਕਿ ਜਦੋਂ ਤੋਂ ਉਨ੍ਹਾਂ ਨੇ ਪੀੜਤ ਔਰਤਾਂ ਨੂੰ ਨਾਲ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਉੱਤੇ ਵੀ ਅੰਮ੍ਰਿਤਸਰ ਨਾ ਜਾਣ ਅਤੇ ਮਾਮਲੇ ਤੋਂ ਪਿੱਛੇ ਹਟਣ ਲਈ ਲਗਾਤਾਰ ਭਾਰੀ ਦਬਾਅ ਪਾਇਆ ਜਾ ਰਿਹਾ ਹੈ।

ਜਥੇਦਾਰ ਨੂੰ ਸਾਰੇ ਠੋਸ ਸਬੂਤ ਸੌਂਪਣ ਦੀ ਤਿਆਰੀ

ਰੂਪ ਕੌਰ ਸੰਧੂ ਅਨੁਸਾਰ, ਪੀੜਤ ਔਰਤ ਖ਼ੁਦ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਇਸ ਘਟਨਾਕ੍ਰਮ ਨਾਲ ਜੁੜੇ ਸਾਰੇ ਅਹਿਮ ਦਸਤਾਵੇਜ਼ੀ ਤੇ ਡਿਜੀਟਲ ਸਬੂਤ ਸੌਂਪਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਹ ਸਮੁੱਚੀ ਸਿੱਖ ਸੰਗਤ ਦੇ ਸਾਹਮਣੇ ਵੀ ਆਪਣੀ ਸੱਚਾਈ ਰੱਖਣ ਲਈ ਤਿਆਰ ਹੈ। ਸੰਧੂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਨਿਰਪੱਖ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਨਾ ਕਰਵਾਇਆ ਗਿਆ, ਤਾਂ ਉਹ ਮਜਬੂਰ ਹੋ ਕੇ ਸੋਸ਼ਲ ਮੀਡੀਆ ਰਾਹੀਂ ਸੰਗਤ ਤੇ ਜਨਤਾ ਦੀ ਕਚਹਿਰੀ ਵਿੱਚ ਸਾਰੇ ਸਬੂਤ ਜਨਤਕ ਕਰ ਦੇਣਗੇ।

ਖਾਲਸਾ ਪੰਥ ਚੋਂ ਕੱਢਿਆ

ਜ਼ਿਕਰਯੋਗ ਹੈ ਕਿ ਇਸ ਸਮੁੱਚੇ ਮਾਮਲੇ ਨੂੰ ਸਿੱਖ ਰਹਿਤ ਮਰਿਆਦਾ ਅਤੇ ਧਾਰਮਿਕ ਅਨੁਸ਼ਾਸਨ ਦੀ ਘੋਰ ਉਲੰਘਣਾ (ਬੱਜਰ ਕੁਰਹਿਤ) ਕਰਾਰ ਦਿੰਦਿਆਂ 20 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਏ ਪੰਜ ਸਿੰਘ ਸਾਹਿਬਾਨ ਵੱਲੋਂ ਬੇਹੱਦ ਸਖ਼ਤ ਫ਼ੈਸਲਾ ਸੁਣਾਇਆ ਗਿਆ ਸੀ। ਪੰਜ ਸਿੰਘ ਸਾਹਿਬਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਬੇਦਖ਼ਲ (ਛੇਕ) ਕਰ ਦਿੱਤਾ ਸੀ।

ਧਾਰਮਿਕ ਸੇਵਾ ਤੇ ਅਹੁਦਾ ਸੰਭਾਲਣ ਤੇ ਉਮਰ ਭਰ ਦੀ ਪਾਬੰਦੀ

ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਰਾਹੀਂ ਸਮੁੱਚੇ ਸਿੱਖ ਜਗਤ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਧਾਰਮਿਕ, ਸਮਾਜਿਕ ਜਾਂ ਨਿੱਜੀ ਸਾਂਝ ਨਾ ਰੱਖੀ ਜਾਵੇ। ਇਸ ਦੇ ਨਾਲ ਹੀ ਦੋਵਾਂ ਤੇ ਜੀਵਨ ਭਰ ਲਈ ਕਿਸੇ ਵੀ ਸਿੱਖ ਸੰਸਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਕਿਸੇ ਧਾਰਮਿਕ ਮੰਚ ਉੱਤੇ ਸੇਵਾ ਨਿਭਾਉਣ, ਪ੍ਰਚਾਰ ਕਰਨ ਜਾਂ ਕੋਈ ਵੀ ਪ੍ਰਬੰਧਕੀ ਅਹੁਦਾ ਹਾਸਲ ਕਰਨ ਤੇ ਮੁਕੰਮਲ ਰੋਕ ਲਗਾਈ ਜਾ ਚੁੱਕੀ ਹੈ।

Follow Us