AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਪੁਲਿਸ ਵੱਲੋਂ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਨਵੇਂ ਵਿਅਕਤੀਆਂ ਦੀ ਪਛਾਣ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਤੇ ਮੋਹਨ ਸਿੰਘ ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ।

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ 'ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ
tv9-punjabi
| Published: 05 Nov 2026 12:20 PM IST
Share

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਕੇਸ ‘ਚ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ‘ਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ‘ਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 75, 78, 296 ਤੇ 299 ਦੇ ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67 ਵੀ ਸ਼ਾਮਲ ਕੀਤੀ ਹੈ।

ਤਿੰਨ ਹੋਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਪੁਲਿਸ ਵੱਲੋਂ ਇਸ ਮਾਮਲੇ ‘ਚ ਨਾਮਜ਼ਦ ਕੀਤੇ ਗਏ ਨਵੇਂ ਵਿਅਕਤੀਆਂ ਦੀ ਪਛਾਣ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਤੇ ਮੋਹਨ ਸਿੰਘ ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ।

ਤਿੰਨ ਹੋਰ ਵਿਅਕਤੀਆਂ ਦੇ ਨਾਮ ਸ਼ਾਮਲ ਹੋਣ ਤੇ ਨਵੀਆਂ ਧਾਰਾਵਾਂ ਲੱਗਣ ਤੋਂ ਬਾਅਦ ਪੁਲਿਸ ਜਾਂਚ ਦਾ ਘੇਰਾ ਵਧ ਗਿਆ ਹੈ। ਹਾਲਾਂਕਿ, ਇਨ੍ਹਾਂ ਵਿਅਕਤੀਆਂ ਦੀ ਮਾਮਲੇ ‘ਚ ਕਥਿਤ ਭੂਮਿਕਾ ਬਾਰੇ ਪੁਲਿਸ ਵੱਲੋਂ ਅਜੇ ਹੋਰ ਵੇਰਵੇ ਸਾਹਮਣੇ ਨਹੀਂ ਲਿਆਂਦੇ ਗਏ।

ਬਹਿਰੀਨ ਤੋਂ ਆਈ ਮਹਿਲਾ ਨੇ ਲਗਾਏ ਸਨ ਗੰਭੀਰ ਇਲਜ਼ਾਮ

ਇਹ ਕੇਸ ਬਹਿਰੀਨ ਤੋਂ ਆਈ ਇੱਕ ਮਹਿਲਾ ਨਾਲ ਸਬੰਧਤ ਹੈ, ਜੋ ਲੰਬੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਹਿ ਰਹੀ ਸੀ। ਮਹਿਲਾ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਇਲਜ਼ਾਮ ਲਗਾਇਆ ਸੀ ਕਿ ਉਹ ਧਾਰਮਿਕ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਆਈ ਸੀ, ਜਿੱਥੇ ਚਾਵਲਾ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਗਿਆ ਤੇ ਕਈ ਵਾਰ ਉਸ ਨਾਲ ਜਬਰ-ਜਨਾਹ ਕੀਤਾ।

ਪੀੜਤਾ ਨੇ ਆਪਣੇ ਬਿਆਨ ‘ਚ ਇਹ ਵੀ ਇਲਜ਼ਾਮ ਲਗਾਇਆ ਕਿ ਵਿਰੋਧ ਕਰਨ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਤੇ ਕੁਝ ਸਮੇਂ ਲਈ ਇੱਕ ਕਮਰੇ ਵਿੱਚ ਬੰਦ ਰੱਖਿਆ ਗਿਆ। ਉਸ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਤੇ ਦੇ ਵੀ ਇਲਜ਼ਾਮ ਲਗਾਏ ਹਨ।

ਚਾਵਲਾ ਨੇ ਇਲਜ਼ਾਮਾਂ ਨੂੰ ਦੱਸਿਆ ਬੇਬੁਨਿਆਦ

ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਇਨ੍ਹਾਂ ਇਲਜ਼ਾਮ ਨੂੰ ਨਕਾਰਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਨਵੇਂ ਨਾਮਜ਼ਦ ਵਿਅਕਤੀਆਂ ਦੀ ਭੂਮਿਕਾ ਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਸਪੱਸ਼ਟ ਹੋਵੇਗੀ।

Follow Us