AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ ‘ਤੇ ਚੁੱਕੇ ਸਵਾਲ, ਕਿਹਾ- ਮੈਂ ਸੁੱਚਾ ਸਿੰਘ ਲੰਗਾਹ ਨਹੀਂ…

ਅਮਰਜੀਤ ਚਾਵਲਾ ਨੇ ਕਿਹਾ ਕਿ ਪੰਥ ਲਈ ਉਨ੍ਹਾਂ ਦੀ 35 ਸਾਲ ਦੀ ਸੇਵਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਮਲੇ 'ਚ ਇਕਤਰਫ਼ਾ ਫ਼ੈਸਲਾ ਲਿਆ ਗਿਆ, ਜਦਕਿ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਸੁੱਚਾ ਸਿੰਘ ਲੰਗਾਹ ਨਹੀਂ ਹਾਂ, ਉਨ੍ਹਾਂ ਦੀ ਵੀਡੀਓ ਸਾਹਮਣੇ ਆਉਣੇ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਬਣਾਈ ਗਈ।

ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ, ਕਿਹਾ- ਮੈਂ ਸੁੱਚਾ ਸਿੰਘ ਲੰਗਾਹ ਨਹੀਂ...
raj-kumar
| Updated On: 21 Sep 2026 11:56 AM IST
Share

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਖ਼ਿਲਾਫ਼ ਲਏ ਗਏ ਫ਼ੈਸਲੇ ‘ਤੇ ਸਵਾਲ ਚੁੱਕੇ ਹਨ। ਚਾਵਲਾ ਨੇ ਕਿਹਾ ਕਿ ਜਥੇਦਾਰ ਨੂੰ ਉਨ੍ਹਾਂ ਖ਼ਿਲਾਫ਼ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਚਾਹੀਦਾ ਸੀ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਐਤਵਾਰ ਨੂੰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ ਸੀ। ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ‘ਚੋਂ ਛੇਕਣ ਦਾ ਐਲਾਨ ਕੀਤਾ ਗਿਆ ਸੀ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ: ਚਾਵਲਾ

ਅਮਰਜੀਤ ਚਾਵਲਾ ਨੇ ਕਿਹਾ ਕਿ ਪੰਥ ਲਈ ਉਨ੍ਹਾਂ ਦੀ 35 ਸਾਲ ਦੀ ਸੇਵਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਮਲੇ ‘ਚ ਇਕਤਰਫ਼ਾ ਫ਼ੈਸਲਾ ਲਿਆ ਗਿਆ, ਜਦਕਿ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਸੁੱਚਾ ਸਿੰਘ ਲੰਗਾਹ ਨਹੀਂ ਹਾਂ, ਉਨ੍ਹਾਂ ਦੀ ਵੀਡੀਓ ਸਾਹਮਣੇ ਆਉਣੇ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਬਣਾਈ ਗਈ ਤੇ ਫ਼ੈਸਲਾ ਲਿਆ ਗਿਆ ਸੀ।

ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ‘ਚ ਅਜਿਹਾ ਕੁਝ ਨਹੀਂ ਕੀਤਾ ਗਿਆ ਤੇ ਕੁਝ ਆਗੂਆਂ ਦੇ ਹੁਕਮਾਂ ‘ਤੇ ਉਨ੍ਹਾਂ ਖ਼ਿਲਾਫ਼ ਜਲਦਬਾਜ਼ੀ ‘ਚ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇੱਕ ਹੋਰ ਵੀਡੀਓ ਜਾਰੀ ਕਰਨਗੇ, ਜਿਸ ‘ਚ ਉਹ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਦੇਣਗੇ ਜੋ ਬਹਿਰੀਨ ਦੀ ਮਹਿਲਾ ਨੂੰ ਇੱਥੇ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੇ ਪਿੱਛੇ ਦੀ ਪੂਰੀ ਕਹਾਣੀ ਵੀ ਸਾਹਮਣੇ ਰੱਖਣਗੇ।

ਚਾਵਲਾ ਵਿਰੁੱਧ ਗੰਭੀਰ ਇਲਜ਼ਾਮ

ਅਨੰਦਪੁਰ ਸਾਹਿਬ ਥਾਣੇ ‘ਚ ਦਰਜ ਐੱਫਆਈਆਰ ਮੁਤਾਬਕ, ਬਹਿਰੀਨ ਤੋਂ ਆਈ ਇੱਕ ਮਹਿਲਾ ਨੇ ਗੰਭੀਰ ਇਲਜ਼ਾਮ ਲਗਾਏ ਹਨ। ਮਹਿਲਾ ਮੁਤਾਬਕ, ਸ਼੍ਰੋਮਣੀ ਕਮੇਟੀ ਵੱਲੋਂ ਉਸ ਦੇ ਰਹਿਣ ਦਾ ਪ੍ਰਬੰਧ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕੀਤਾ ਗਿਆ ਸੀ। ਉਸ ਨੇ ਇਲਜ਼ਾਮ ਲਗਾਇਆ ਕਿ ਇਸ ਦੌਰਾਨ ਉਸ ਨੂੰ ‘ਤੇ ਸਰਾਂ ‘ਚ ਬੰਦੀ ਬਣਾ ਕੇ ਰੱਖਿਆ ਗਿਆ ਤੇ ਉਸ ਨਾਲ ਜਬਰ-ਜਨਾਹ ਕੀਤਾ ਗਿਆ।

ਐਫਆਈਆਰ ‘ਚ ਮਹਿਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਧਮਕੀਆਂ ਦੇਣ ਅਤੇ ਜਬਰੀ ਜਬਰ-ਜਨਾਹ ਕਰਨ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਵਿਰੋਧ ਕਰਨ ‘ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਮਹਿਲਾ ਨੇ ਮਲਕੀਤ ਸਿੰਘ ‘ਤੇ ਅਸ਼ਲੀਲ ਮੈਸੇਜ ਭੇਜਣ ਤੇ ਦੁਰਵਿਹਾਰ ਕਰਨ ਦੇ ਇਲਜ਼ਾਮ ਲਗਾਏ ਸਨ।

Follow Us
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...