ਪੰਜਾਬ ਦੇ ਚਾਰ ਹੋਰ ਨੌਜਵਾਨ ਅਮਰੀਕਾ ਤੋਂ ਡਿਪੋਰਟ, ਟੁੱਟੇ- ਟੁੱਟੇ ਸੁਪਨੇ
Deported Indians from USA: ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਗੈਰ- ਕਾਨੂੰਨੀ ਢੰਗ ਨਾਲ ਰਹਿ ਰਹੇ 18 ਹਜ਼ਾਰ ਭਾਰਤੀਆਂ ਨੂੰ ਵਾਪਸ ਭੇਜਿਆ ਜਾਵੇਗਾ। ਦੱਸ ਦਈਏ ਕਿ ਹੁਣ ਤੱਕ ਕੁੱਲ 336 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚ ਅੱਜ ਚਾਰ ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਇਹ ਨੌਜਵਾਨ 2 ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਨਾਭਾ, ਪਟਿਆਲਾ ਦਾ ਰਹਿਣ ਵਾਲੇ ਹਨ।

ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਚਾਰ ਹੋਰ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਹ ਨੌਜਵਾਨ 2 ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਨਾਭਾ, ਪਟਿਆਲਾ ਦਾ ਰਹਿਣ ਵਾਲੇ ਹਨ। ਇਨ੍ਹਾਂ ਨੂੰ ਡਿਪੋਰਟ ਕਰ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰਿਆ ਗਿਆ ਹੈ। ਅਮਰੀਕਾ ਤੋਂ 21 ਫਰਵਰੀ ਨੂੰ ਇਨ੍ਹਾਂ ਨੂੰ ਦਿੱਲੀ ਲਈ ਰਵਾਨਾ ਕੀਤਾ ਗਿਆ ਸੀ। ਅੱਜ ਤੜਕਸਾਰ ਦਿੱਲੀ ਪੁੱਜਣ ਤੋਂ ਬਾਅਦ ਇਨ੍ਹਾਂ ਨੂੰ ਇੰਡੀਗੋ ਦੀ ਫਲਾਈਟ ਅੰਮ੍ਰਿਤਸਰ ਭੇਜਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਗੈਰ- ਕਾਨੂੰਨੀ ਢੰਗ ਨਾਲ ਰਹਿ ਰਹੇ 18 ਹਜ਼ਾਰ ਭਾਰਤੀਆਂ ਨੂੰ ਵਾਪਸ ਭੇਜਿਆ ਜਾਵੇਗਾ। ਦੱਸ ਦਈਏ ਕਿ ਹੁਣ ਤੱਕ ਕੁੱਲ 336 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚ ਅੱਜ ਚਾਰ ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ।
15 ਫਰਵਰੀ ਦਿਨ ਸ਼ਨੀਵਾਰ ਰਾਤ 11:30 ਵਜੇ, 116 ਭਾਰਤੀਆਂ ਦੇ ਦੂਜੇ ਜਥੇ ਨੂੰ ਲੈ ਕੇ ਅਮਰੀਕੀ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਜਹਾਜ਼ ਵਿੱਚ ਚੜ੍ਹਾਇਆ ਗਿਆ। ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਲਈ ਕਿਹਾ ਗਿਆ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ, ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ।
ਇਸ ਤੋਂ ਪਹਿਲਾਂ, 5 ਫਰਵਰੀ ਨੂੰ, 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ।
ਅੰਮ੍ਰਿਤਸਰ ਲੈਂਡਿੰਗ ਨੂੰ ਲੈ ਕੇ ਚੁੱਕੇ CM ਨੇ ਚੁੱਕੇ ਸੀ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਹਾਜ ਨੂੰ ਅੰਮ੍ਰਿਤਸਰ ਲੈਂਡ ਕਰਵਾਉਣ ਨੂੰ ਲੈ ਕੇ ਸਵਾਲ ਉਠਾਇਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ 33-33 ਲੋਕਾਂ ਵਿੱਚੋਂ ਜ਼ਿਆਦਾਤਰ ਹਰਿਆਣਾ ਅਤੇ ਗੁਜਰਾਤ ਦੇ ਸਨ, ਤਾਂ ਫਿਰ ਜਹਾਜ਼ ਨੂੰ ਅਹਿਮਦਾਬਾਦ ਜਾਂ ਅੰਬਾਲਾ ਦੀ ਬਜਾਏ ਪੰਜਾਬ ਵਿੱਚ ਕਿਉਂ ਉਤਾਰਿਆ ਗਿਆ? ਹਾਲਾਂਕਿ, ਇਸ ਬੈਚ ਵਿੱਚ ਵਾਪਸ ਆਉਣ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ ਪੰਜਾਬੀ ਸਨ।
ਇਹ ਵੀ ਪੜ੍ਹੋ
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਉਂ ਕੱਢ ਰਹੇ ਟਰੰਪ ?
20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ, ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਵਾਲੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਦੇਸ਼ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਵਾਅਦਾ ਵੀ ਕੀਤਾ ਸੀ।
ਉਨ੍ਹਾਂ ਨੇ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਵੱਡੇ ਦੇਸ਼ ਨਿਕਾਲੇ ਦੀ ਮੰਗ ਕੀਤੀ। ਟਰੰਪ ਦਾ ਮੰਨਣਾ ਹੈ ਕਿ ਦੂਜੇ ਦੇਸ਼ਾਂ ਦੇ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹਨ ਅਤੇ ਅਪਰਾਧ ਕਰਦੇ ਹਨ। ਇੱਥੇ ਨੌਕਰੀਆਂ ਦਾ ਇੱਕ ਵੱਡਾ ਹਿੱਸਾ ਪ੍ਰਵਾਸੀਆਂ ਦੁਆਰਾ ਕਬਜ਼ੇ ਵਿੱਚ ਹੈ, ਜਿਸ ਕਾਰਨ ਅਮਰੀਕੀ ਲੋਕਾਂ ਨੂੰ ਨੌਕਰੀਆਂ ਨਹੀਂ ਮਿਲਦੀਆਂ।