ਅਮਰੀਕਾ ਤੋਂ ਆ ਰਿਹਾ ਹੈ ਇੱਕ ਹੋਰ ਜ਼ਹਾਜ਼… ਜਾਣੋਂ ਹੁਣ ਕਿੰਨੇ ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ?
USA Flight In Amritsar: ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਦੇ ਤਹਿਤ 180 ਹੋਰ ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾਵੇਗਾ। ਅਮਰੀਕੀ ਜਹਾਜ਼ ਉਨ੍ਹਾਂ ਨੂੰ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਾਰੇਗਾ ਅਤੇ ਜਾਂਚ ਤੋਂ ਬਾਅਦ, ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਸਬੰਧਤ ਰਾਜਾਂ ਵਿੱਚ ਭੇਜ ਦਿੱਤਾ ਜਾਵੇਗਾ।

ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਦੇ ਤਹਿਤ 180 ਹੋਰ ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾਵੇਗਾ। ਅਮਰੀਕੀ ਜਹਾਜ਼ ਉਨ੍ਹਾਂ ਨੂੰ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰੇਗਾ ਅਤੇ ਜਾਂਚ ਤੋਂ ਬਾਅਦ, ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਸਬੰਧਤ ਰਾਜਾਂ ਵਿੱਚ ਭੇਜ ਦਿੱਤਾ ਜਾਵੇਗਾ। ਫਿਰ ਵੀ, ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਸ ਤੋਂ ਪਹਿਲਾਂ ਅਮਰੀਕਾ ਨੇ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਕੇ ਭਾਰਤ ਭੇਜਿਆ ਸੀ। ਇਹਨਾਂ ਡਿਪੋਰਟ ਕੀਤੇ ਲੋਕਾਂ ਨੂੰ ਅਮਰੀਕੀ ਫੌਜ ਦਾ ਜਹਾਜ਼ ਸੀ-17 ਗਲੋਬਮਾਸਟਰ ਲੈਕੈ ਆਇਆ ਸੀ। ਪਹਿਲੇ ਗਰੁੱਪ ਵਿੱਚ ਵਾਪਿਸ ਆਉਣ ਵਾਲੇ ਲੋਕਾਂ ਵਿੱਚ ਪੰਜਾਬ ਦੇ 30, ਹਰਿਆਣਾ ਅਤੇ ਗੁਜਰਾਤ ਦੇ 35-35 ਲੋਕ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ, ਮਹਾਰਾਸ਼ਟਰ ਦੇ 3 ਅਤੇ ਯੂਪੀ ਅਤੇ ਚੰਡੀਗੜ੍ਹ ਦੇ 2-2 ਲੋਕ ਸੀ।
ਲੈਂਡਿਗ ਤੇ ਉੱਠੇ ਸਨ ਸਵਾਲ
ਜਹਾਜ਼ ਦੇ ਅੰਮ੍ਰਿਤਸਰ ਲੈਂਡ ਕਰਨ ਨੂੰ ਲੈਕੇ ਵੀ ਵਿਵਾਦ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵਾਲ ਚੁੱਕੇ ਸਨ ਕਿ ਜਹਾਜ਼ ਵਿੱਚ ਪੰਜਾਬ ਨਾਲੋਂ ਜ਼ਿਆਦਾ ਦੂਜੇ ਸੂਬਿਆਂ ਦੇ ਲੋਕ ਸ਼ਾਮਿਲ ਸਨ ਪਰ ਫਿਰ ਵੀ ਇੱਕ ਸਾਜਿਸ਼ ਦੇ ਤਹਿਤ ਜਹਾਜ਼ ਨੂੰ ਅੰਮ੍ਰਿਤਸਰ ਲੈਂਡ ਕਰਵਾਇਆ ਗਿਆ।
ਸੰਸਦ ਵਿੱਚ ਗੂੰਜ਼ਿਆ ਸੀ ਮੁੱਦਾ
ਭਾਰਤੀ ਲੋਕਾਂ ਨੂੰ ਹੱਥ ਕੜੀ ਅਤੇ ਪੈਰਾਂ ਵਿੱਚ ਵੇੜੀਆਂ ਪਾਕੇ ਲੈ ਕੇ ਆਉਣ ਦਾ ਮਾਮਲਾ ਭਾਰਤ ਦੀ ਸੰਸਦ ਵਿੱਚ ਗੂੰਜ਼ਿਆ ਸੀ। ਵਿਰੋਧੀ ਧਿਰਾਂ ਨੇ ਇੱਕ ਸੁਰ ਵਿੱਚ ਇਸ ਮਾਮਲੇ ਨੂੰ ਲੈਕੇ ਮੋਦੀ ਸਰਕਾਰ ਨੂੰ ਘੇਰਿਆ ਸੀ। ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਆਪਣੇ ਹੱਥ ਵਿੱਚ ਹੱਥ-ਕੜੀ ਪਾਕੇ ਸੰਸਦ ਦੇ ਬਾਹਰ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਸੀ।
ਵਿਰੋਧੀ ਧਿਰਾਂ ਦੇ ਵਿਰੋਧ ਤੋਂ ਬਾਅਦ ਵਿਦੇਸ਼ ਮੰਤਰੀ ਜੈਸੰਕਰ ਨੇ ਸੰਸਦ ਵਿੱਚ ਆਕੇ ਸਰਕਾਰ ਦੇ ਸਪੱਸ਼ਟੀਕਰਨ ਰੱਖਿਆ। ਉਹਨਾਂ ਕਿਹਾ ਕਿ ਅਮਰੀਕਾ ਨੇ ਆਪਣੇ ਨਿਯਮਾਂ ਤਹਿਤ ਭਾਰਤੀਆਂ ਨੂੰ ਡਿਪੋਰਟ ਕੀਤਾ ਹੈ। ਉਹਨਾਂ ਨੇ ਕਈ ਹਵਾਲੇ ਦੇਕੇ ਦੱਸਿਆ ਕਿ ਇਹਸ ਤੋਂ ਪਹਿਲਾਂ ਵੀ ਅਮਰੀਕਾ ਭਾਰਤੀ ਲੋਕਾਂ ਨੂੰ ਡਿਪੋਰਟ ਕਰਦਾ ਰਿਹਾ ਹੈ।
ਇਹ ਵੀ ਪੜ੍ਹੋ
ਅਮਰੀਕਾ ਦੌਰੇ ਤੇ ਹਨ ਪ੍ਰਧਾਨ ਮੰਤਰੀ
180 ਲੋਕਾਂ ਦੀ ਭਾਰਤ ਵਾਪਸੀ ਉਸ ਸਮੇਂ ਹੋ ਰਹੀ ਹੈ ਜਦੋਂ ਭਾਰਤ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਮਰੀਕਾ ਦੇ ਦੌਰੇ ਹਨ। ਅੱਜ ਰਾਤ ਉਹਨਾਂ ਦੀ ਮੁਲਾਕਾਤ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਟਰੰਪ ਨਾਲ ਹੋਣ ਜਾ ਰਹੀ ਹੈ।