US ਨੇ ਕੱਢੇ, ਪਰ ਭਾਰਤ ਆਕੇ ਵੀ ਨਹੀਂ ਮਿਲੇਗਾ ‘ਚੈਨ’, ਏਅਰਪੋਰਟ ਤੇ ਹੀ ਪੁੱਛਗਿਛ ਕਰੇਗੀ ਪੁਲਿਸ

Updated On: 

05 Feb 2025 15:14 PM IST

ਪ੍ਰਵਾਸੀਆਂ ਨੂੰ ਲੈਕੇ ਜਿਵੇ ਹੀ ਫਲਾਈਟ ਨੇ ਅਮਰੀਕਾ ਤੋਂ ਉਡਾਣ ਭਰੀ ਹੈ, ਉਦੋਂ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਗਤੀਵਿਧੀਆਂ ਵਧ ਗਈਆਂ ਹਨ। ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

US ਨੇ ਕੱਢੇ, ਪਰ ਭਾਰਤ ਆਕੇ ਵੀ ਨਹੀਂ ਮਿਲੇਗਾ ਚੈਨ, ਏਅਰਪੋਰਟ ਤੇ ਹੀ ਪੁੱਛਗਿਛ ਕਰੇਗੀ ਪੁਲਿਸ

ਯੂਟਿਊਬਰ ਨੇ ਸ਼ੇਅਰ ਕੀਤਾ ਬਿਜ਼ਨੈਸ ਪ੍ਰਪੋਜ਼ਲ

Follow Us On

ਅਮਰੀਕਾ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਪ੍ਰਵਾਸੀਆਂ ਲਈ ਮੁਸ਼ਕਿਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ, 104 ਭਾਰਤੀ ਜੋ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਏ ਸਨ, ਉਹਨਾਂ ਨੂੰ ਡਿਪੋਰਟ ਕਰ ਦਿੱਤਾ ਹੈ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਵਿੱਚ 104 ਲੋਕਾਂ ਦੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚੋਂ 33 ਹਰਿਆਣਾ ਦੇ ਹਨ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ।

ਇਹਨਾਂ ਪ੍ਰਵਾਸੀਆਂ ਨੂੰ ਲੈਕੇ ਜਿਵੇ ਹੀ ਫਲਾਈਟ ਨੇ ਅਮਰੀਕਾ ਤੋਂ ਉਡਾਣ ਭਰੀ ਹੈ, ਉਦੋਂ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਗਤੀਵਿਧੀਆਂ ਵਧ ਗਈਆਂ ਹਨ। ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਜਹਾਜ਼ ਵਿੱਚ 11 ਚਾਲਕ ਦਲ ਦੇ ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ 104 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਤੋਂ ਬਾਅਦ ਵਾਪਸ ਪਰਤਣਗੇ।

ਹੋਣਗੇ ਸਵਾਲ ਜਵਾਬ

ਅੰਮ੍ਰਿਤਸਰ ਪ੍ਰਸ਼ਾਸਨ ਨਾਲ ਜੁੜੇ ਸੂਤਰਾਂ ਅਨੁਸਾਰ, ਅਮਰੀਕੀ ਜਹਾਜ਼ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੀਤੀ ਜਾਵੇਗੀ। ਇਮੀਗ੍ਰੇਸ਼ਨ ਆਦਿ ਤੋਂ ਇਲਾਵਾ, ਇਨ੍ਹਾਂ ਲੋਕਾਂ ਦੇ ਪੂਰੇ ਪਿਛੋਕੜ, ਖਾਸ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਦਾ ਅਪਰਾਧਿਕ ਰਿਕਾਰਡ ਪਾਇਆ ਜਾਂਦਾ ਹੈ, ਤਾਂ ਉਸਨੂੰ ਹਵਾਈ ਅੱਡੇ ‘ਤੇ ਹੀ ਰਿਹਾਸਤ ਵਿੱਚ ਲੈ ਲਿਆ ਜਾਵੇਗਾ। ਇਸ ਪ੍ਰਕਿਰਿਆ ਵਿੱਚ ਪੂਰਾ ਦਿਨ ਲੱਗ ਸਕਦਾ ਹੈ। ਸੂਤਰਾਂ ਅਨੁਸਾਰ, ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇਨ੍ਹਾਂ ਭਾਰਤੀਆਂ ਵਿੱਚ ਕੁਝ ਲੋਕ ਅਜਿਹੇ ਹੋ ਸਕਦੇ ਹਨ ਜਿਨ੍ਹਾਂ ਨੇ ਭਾਰਤ ਵਿੱਚ ਕੋਈ ਅਪਰਾਧ ਕੀਤਾ ਹੋਵੇਗਾ ਅਤੇ ਅਮਰੀਕਾ ਭੱਜ ਗਏ ਹੋਣਗੇ।

104 ਵਿੱਚ ਕੌਣ ਕੌਣ ?

ਅਮਰੀਕਾ ਤੋਂ ਡਿਪੋਰਟ ਕੀਤੇ 104 ਲੋਕਾਂ ਵਿੱਚੋ 30 ਪੰਜਾਬੀ, 33 ਗੁਜਰਾਤੀ, 33 ਹਰਿਆਣਾ ਦੇ, 3 ਮਹਾਰਾਸ਼ਟਰ ਦੇ, 3 ਉੱਤਰਪ੍ਰਦੇਸ਼ ਅਤੇ 2 ਚੰਡੀਗੜ੍ਹ ਦੇ ਰਹਿਣ ਵਾਲੇ ਲੋਕ ਸ਼ਾਮਿਲ ਹਨ। ਮੰਨਿਆ ਜਾ ਰਿਹਾ ਹੈ ਜਦੋਂ ਇਹ ਭਾਰਤ ਦੀ ਜ਼ਮੀਨ ਤੋਂ ਉੱਤਰਨਗੇ ਤਾਂ ਪੁਲਿਸ ਅਤੇ ਏਅਰਪੋਰਟ ਅਥਾਰਟੀ ਇਹਨਾਂ ਦੇ ਕਾਗਜ਼ਾਂ ਦੀ ਜਾਂਚ ਕਰੇਗੀ।