ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ PC ਦੌਰਾਨ ਕੀਤਾ ਐਲਾਨ

Updated On: 

20 Oct 2026 18:21 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ 20 ਅਕਤੂਬਰ ਪੰਜਾਬ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਸ ਦਾ ਮਾਨਸਾ ਵਿੱਚ ਨਸ਼ਿਆਂ ਦਾ ਵਿਰੋਧ ਕਰਨ 'ਤੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਕਿਹਾ ਕਿ ਸੀਬੀਆਈ ਟੀਮ ਕੱਲ੍ਹ, ਯਾਨੀ ਬੁੱਧਵਾਰ ਨੂੰ ਦੁਪਹਿਰ 12 ਵਜੇ ਮਾਨਸਾ ਪਹੁੰਚੇਗੀ।

ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ PC ਦੌਰਾਨ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ 20 ਅਕਤੂਬਰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਸ ਦਾ ਮਾਨਸਾ ਵਿੱਚ ਨਸ਼ਿਆਂ ਦਾ ਵਿਰੋਧ ਕਰਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਕਿਹਾ ਕਿ ਸੀਬੀਆਈ ਟੀਮ ਕੱਲ੍ਹ, ਯਾਨੀ ਬੁੱਧਵਾਰ ਨੂੰ ਦੁਪਹਿਰ 12 ਵਜੇ ਮਾਨਸਾ ਪਹੁੰਚੇਗੀ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਜਾਂਚ ਸੀਬੀਆਈ ਨੂੰ ਸੌਂਪ ਕੇ ਚੰਗਾ ਕੰਮ ਕੀਤਾ ਹੈ। ਮੈਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਅਸੀਂ ਉਸ ਨੂੰ ਅੰਡਰਵਰਲਡ ਵਿੱਚੋਂ ਲੱਭ ਕੇ ਨਿਆਂ ਦੇ ਕਟਹਿਰੇ ਵਿੱਚ ਲਿਆਵਾਂਗੇ। ਮੈਂ ਮੁੱਖ ਮੰਤਰੀ ਨੂੰ ਕਹਾਂਗਾ ਕਿ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਸੌਂਪ ਦੇਣ, ਤੁਸੀਂ ਅਜਿਹਾ ਨਹੀਂ ਕਰ ਸਕੋਗੇ।

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਜਲਦ ਇਨਸਾਫ਼ ਮਿਲੇਗਾ। ਦੱਸ ਦਈਏ ਕਿ ਆਪਣੀ ਪੰਜਾਬ ਫੇਰੀ ਦੌਰਾਨ, ਉਹ ਪਹਿਲਾਂ ਗੁਰਦਾਸਪੁਰ ਵਿੱਚ ਬਿਕਰਮਜੀਤ ਦੇ ਪਰਿਵਾਰ ਨਾਲ 15 ਮਿੰਟ ਲਈ ਮਿਲੇ। ਇਸ ਦੌਰਾਨ, ਉਨ੍ਹਾਂ ਨੇ ਬਿਕਰਮਜੀਤ ਦੀ ਮਾਂ ਸੁਰਜੀਤ ਕੌਰ ਦੇ ਪੈਰ ਛੂਹੇ। ਅਮਿਤ ਸ਼ਾਹ ਨੇ ਪਰਿਵਾਰ ਨੂੰ ਸੀਬੀਆਈ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।

ਕੇਂਦਰੀ ਮੰਤਰੀ ਸ਼ਾਹ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਵਿੱਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਕੀਤੀ ਸੀ, ਮੈਂ ਨਸ਼ਾ ਮੁਕਤੀ ਦੇ ਲਈ ਅਇਆ ਸੀ ਤਾਂ ਮੇਰੇ ‘ਤੇ ਵੀ ਦੋਸ਼ ਲਗਾਏ ਗਏ। ਅੱਜ, ਮੈਂ ਦੁਖੀ ਲੋਕਾਂ ਨੂੰ ਦਿਲਾਸਾ ਦੇਣ ਆਇਆ ਸੀ ਪਰ ਮੇਰੇ ਨਾਮ ਦੀ ਵਰਤੋਂ ਕਰਕੇ ਮੈਨੂੰ ਗਾਲ੍ਹਾਂ ਕੱਢੀਆਂ ਗਈਆਂ। ਮਾੜੇ ਬੋਲ ਬੋਲੇ ਗਏ। ਇਹ ਸਭ ਕਹਿਣ ਨਾਲ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।

Loading...
Unable to load recommendations.
Follow Us