AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੋਗਾ: ਮਾਰਚ ‘ਚ ਅਮਿਤ ਸ਼ਾਹ ਦੀ ਗ੍ਰੈਂਡ ਰੈਲੀ, ਭਾਜਪਾ ਨੇ 117 ਹਲਕਾ ਇੰਚਾਰਜ ਨੂੰ ਸੌਂਪੀ ਜ਼ਿੰਮੇਵਾਰੀ, ਕੈਪਟਨ ਦੀ ਧੀ ਦਾ ਨਾਮ ਵੀ ਸ਼ਾਮਲ

ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ ਰੈਲੀ ਦੀ ਤਰੀਕ ਘੋਸ਼ਿਤ ਨਹੀਂ ਕੀਤੀ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਲੀ ਤੋਂ ਬਾਅਦ ਰੈਲੀ ਕਰਨਗੇ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੇ ਹਲਕਾਂ ਇੰਚਾਰਜਾਂ ਨੂੰ ਰੈਲੀ ਦੀਆਂ ਤਿਆਰੀਆਂ ਲਈ ਨਿਰਦੇਸ਼ ਦੇ ਦਿੱਤੇ ਹਨ।

ਮੋਗਾ: ਮਾਰਚ 'ਚ ਅਮਿਤ ਸ਼ਾਹ ਦੀ ਗ੍ਰੈਂਡ ਰੈਲੀ, ਭਾਜਪਾ ਨੇ 117 ਹਲਕਾ ਇੰਚਾਰਜ ਨੂੰ ਸੌਂਪੀ ਜ਼ਿੰਮੇਵਾਰੀ, ਕੈਪਟਨ ਦੀ ਧੀ ਦਾ ਨਾਮ ਵੀ ਸ਼ਾਮਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Follow Us
tv9-punjabi
| Published: 16 Feb 2026 14:09 PM IST

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿਧਾਨ ਸਭਾ ਚੋਣ, 2027 ਲਈ ਸਫ਼ਰ ਸ਼ੁਰੂ ਕਰਨ ਜਾ ਰਹੀ ਹੈ। ਮੋਗਾ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਕ ਵੱਡੀ ਰੈਲੀ ਕਰਨਗੇ। ਭਾਜਪਾ ਇਸ ਰੈਲੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਫ਼ਰ ਦੀ ਸ਼ੁਰੂਆਤ ਕਰੇਗੀ। ਭਾਰਤੀ ਜਨਤਾ ਪਾਰਟੀ ਨੇ ਮੋਗਾ ਰੈਲੀ ਨੂੰ ਗ੍ਰੈਂਡ ਰੈਲੀ ਬਣਾਉਣ ਲਈ ਕਮਰ ਕੱਸ ਲਈ ਹੈ। ਪਾਰਟੀ ਨੇ 117 ਵਿਧਾਨ ਸਭਾ ਖੇਤਰਾਂ ‘ਚ ਰੈਲੀ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸ ‘ਚ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਪਟਿਆਲਾ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ ਰੈਲੀ ਦੀ ਤਰੀਕ ਘੋਸ਼ਿਤ ਨਹੀਂ ਕੀਤੀ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਲੀ ਤੋਂ ਬਾਅਦ ਰੈਲੀ ਕਰਨਗੇ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੇ ਹਲਕਾਂ ਇੰਚਾਰਜਾਂ ਨੂੰ ਰੈਲੀ ਦੀਆਂ ਤਿਆਰੀਆਂ ਲਈ ਨਿਰਦੇਸ਼ ਦੇ ਦਿੱਤੇ ਹਨ।

ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਰੈਲੀ ਦੇ ਲਈ ਬੂਥ ਲੈਵਲ ਤੋਂ ਲੈ ਕੇ ਸੂਬਾ ਪੱਧਰ ਤੱਕ ਦੇ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ‘ਚ ਭਾਜਪਾ ਦੇ 630 ਮੰਡਲ ਹਨ। ਸਾਰੇ ਮੰਡਲਾਂ ਨੂੰ ਰੈਲੀ ‘ਚ ਸ਼ਾਮਲ ਹੋਣ ਦੇ ਲਈ ਕਿਹਾ ਗਿਆ ਹੈ। ਮੰਡਲ ਪ੍ਰਧਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਬੂਥ ਲੈਵਲ ਤੋਂ ਵਰਕਰਾਂ ਨੂੰ ਰੈਲੀ ‘ਚ ਲੈ ਕੇ ਆਉਣ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਦੇਸ਼ ਬੂਥ ਲੈਵਲ ਦੇ ਵਰਕਰਾਂ ਤੱਕ ਪਹੁੰਚ ਜਾਵੇ।

ਮੋਗਾ ਰੈਲੀ ‘ਚ ਭਾਜਪਾ ਦਾ ਟੀਚਾ ਹੈ ਕਿ ਇੱਕ ਤੋਂ ਸਵਾ ਲੱਖ ਲੋਕਾਂ ਦਾ ਇਕੱਠ ਕਰਨ ਦਾ ਹੈ। ਭਾਜਪਾ ਨੇ ਮਾਲਵਾ ਹਲਕਾ ਇੰਚਾਰਜਾਂ ਨੂੰ 2-2 ਹਜ਼ਾਰ ਲੋਕਾਂ ਨੂੰ ਰੈਲੀ ‘ਚ ਲਿਆਉਣ ਦਾ ਟਾਰਗੇਟ ਦਿੱਤਾ ਹੈ। ਉੱਥੇ ਹੀ, ਦੂਰ ਦੇ ਹਲਕਿਆਂ ਤੋਂ 500 ਲੋਕਾਂ ਨੂੰ ਲਿਆਉਣ ਦਾ ਟੀਚਾ ਦਿੱਤਾ ਗਿਆ ਹੈ।

ਪਾਰਟੀ ਬੁਲਾਰੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੋਗਾ ‘ਚ ਰੈਲੀ ਵਾਲੀ ਜਗ੍ਹਾ ਇੱਕ-ਦੋ ਦਿਨਾਂ ‘ਚ ਫਾਈਨਲ ਹੋ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਰੈਲੀ ਦੇ ਲਈ ਘੱਟੋ-ਘੱਟੋ 125 ਏਕੜ ਜ਼ਮੀਨ ਦੀ ਜ਼ਰੂਰਤ ਹੋਵੇਗੀ। ਰੈਲੀ ਦੀ ਜਗ੍ਹਾ ਚੋਣ ਕਰ ਲਈ ਸੂਬੇ ਦੀ ਟੀਮ ਕੰਮ ਕਰ ਰਹੀ ਹੈ।

ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...