AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਜਲੰਧਰ ਪਹੁੰਚੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ

ਪਵਨ ਖੇੜਾ ਨੇ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਬਹੁਤ ਸਿਖਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਮੁੰਦਰਾ ਬੰਦਰਗਾਹ 'ਤੇ ਨਸ਼ਿਆਂ ਦੀ ਤਸਕਰੀ ਕਿੱਥੇ ਬੰਦ ਹੋਈ ਹੈ? ਉੱਥੇ ਭਾਜਪਾ ਦੀ ਕਈ ਸਾਲਾਂ ਤੋਂ ਡਬਲ ਇੰਜਣ ਵਾਲੀ ਸਰਕਾਰ ਹੈ, ਪਰ ਨਸ਼ੇ ਕਿਉਂ ਨਹੀਂ ਬੰਦ ਹੋ ਰਹੇ?

'ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਜਲੰਧਰ ਪਹੁੰਚੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ
ਜਲੰਧਰ ਪਹੁੰਚੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ
davinder-kumar-jalandhar
| Updated On: 19 Oct 2026 07:52 AM IST
Share

ਕਾਂਗਰਸ ਦੇ ਸੰਸਦ ਮੈਂਬਰ ਪਵਨ ਖੇੜਾ ਬੀਤੇ ਦਿਨ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਉਨ੍ਹਾਂ ਨੇ ਸਰਹੱਦੀ ਇਲਾਕਿਆਂ (50 ਕਿਲੋਮੀਟਰ ਦੇ ਬਾਰਡਰ ਖੇਤਰ) ਦੀ ਸੁਰੱਖਿਆ ਵਿਵਸਥਾ ਤੇ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕੇ।

ਪਵਨ ਖੇੜਾ ਨੇ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਬਹੁਤ ਸਿਖਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਮੁੰਦਰਾ ਬੰਦਰਗਾਹ ‘ਤੇ ਨਸ਼ਿਆਂ ਦੀ ਤਸਕਰੀ ਕਿੱਥੇ ਬੰਦ ਹੋਈ ਹੈ? ਉੱਥੇ ਭਾਜਪਾ ਦੀ ਕਈ ਸਾਲਾਂ ਤੋਂ ਡਬਲ ਇੰਜਣ ਵਾਲੀ ਸਰਕਾਰ ਹੈ, ਪਰ ਨਸ਼ੇ ਕਿਉਂ ਨਹੀਂ ਬੰਦ ਹੋ ਰਹੇ?

“ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ”

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਕਿਉਂਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾ ਰਹੀ ਹੈ ਅਤੇ ਪੰਜਾਬ ਸਰਕਾਰ ਭਾਜਪਾ ‘ਤੇ ਇਲਜ਼ਾਮ ਲਗਾ ਰਹੀ ਹੈ, ਪਰ ਇਨ੍ਹਾਂ ਦੋਵਾਂ ਵਿਚਕਾਰ ਪੰਜਾਬ ਦੀ ਜਨਤਾ ਪਿਸ ਰਹੀ ਹੈ। ਪੰਜਾਬ ਨਾਲ ਜੋ ਧੋਖਾ ਹੋਇਆ ਹੈ, ਪੰਜਾਬ ਦੇ ਲੋਕ ਉਸ ਦਾ ਬਦਲਾ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਕੇ ਕੋਈ ਸਰਕਾਰ ਸੱਤਾ ‘ਚ ਆਉਂਦੀ ਹੈ ਤੇ ਫਿਰ ਲੋਕਾਂ ਨਾਲ ਧੋਖਾ ਕਰਦੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ‘ਚ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ (ਪਰਗਟ ਸਿੰਘ ਤੇ ਸਚਿਨ ਪਾਇਲਟ) ਨਾਲ ਮਿਲ ਕੇ ਚੋਣ ਰਣਨੀਤੀ ਤੇ ਪਾਰਟੀ ਵਰਕਰਾਂ ਦੀ ਏਕਤਾ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਲੋਕਾਂ ‘ਚ ਕਾਫ਼ੀ ਉਤਸ਼ਾਹ ਹੈ। ਪਰਗਟ ਸਿੰਘ ‘ਚ ਖਿਡਾਰੀ ਵਾਲੀ ਭਾਵਨਾ ਹੈ ਤੇ ਉਨ੍ਹਾਂ ‘ਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਵੀ ਹੈ।

“ਵੋਟ ਚੋਰੀ ਦੇ ਮੁੱਦੇ ‘ਤੇ ਪੂਰੇ ਦੇਸ਼ ‘ਚ ਸੰਘਰਸ਼ ਚੱਲ ਰਿਹਾ”

ਵੋਟ ਚੋਰੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ‘ਚ ਇਸ ਦੇ ਖ਼ਿਲਾਫ਼ ਸੰਘਰਸ਼ ਚੱਲ ਰਿਹਾ ਹੈ। ਉੱਥੇ ਹੀ ਅੰਕਿਤਾ ਭੰਡਾਰੀ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ‘ਤੇ ਜਬਰ-ਜਨਾਹ ਦਾ ਇਲਜ਼ਾਮ ਹੈ, ਉਸ ਨੂੰ ਰਾਜਪਾਲ ਬਣਾ ਦਿੱਤਾ ਗਿਆ। ਅਜਿਹਾ ਉਦੋਂ ਹੀ ਕੀਤਾ ਜਾਂਦਾ ਹੈ, ਜਦੋਂ ਤੁਹਾਨੂੰ ਪੂਰਾ ਭਰੋਸਾ ਹੁੰਦਾ ਹੈ ਕਿ ਤੁਸੀਂ ਵੋਟਾਂ ਚੋਰੀ ਕਰਕੇ ਚੋਣ ਜਿੱਤ ਜਾਓਗੇ।

Follow Us
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...