ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ | Amit Shah met Sushil Rinku and Seetal Angural Punjabi news - TV9 Punjabi

ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ

Updated On: 

30 Mar 2024 12:30 PM

Sushil Rinku And Seetal Angural Meeting With Amit Shah: ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸਾਮਿਲ ਹੋਏ ਸਾਂਸਦ ਸੁਸੀਲ ਰਿੰਕੂ ਅਤੇ ਵਿਧਾਇਕ ਸੀਤਲ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਜਿੱਥੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈਕੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵੇਂ ਆਗੁਆਂ ਦੀ ਸੁਰੱਖਿਆ ਨੂੰ ਵੀ ਲੈਕੇ ਚਰਚਾ ਹੋਈ।

ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ

ਪਿਛਲੇ ਦਿਨੀਂ ਦੋਵੇੇਂ ਲੀਡਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ

Follow Us On

ਪੰਜਾਬ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ‘ਚ ਅਜੇ ਤੱਕ ਕੋਈ ਕਮੀ ਨਹੀਂ ਆਈ ਹੈ।

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ। ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ। ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ।

ਭਾਜਪਾ ਨੇ ਚੋਣ ਕਮਿਸ਼ਨ ਤੋਂ ਕੀਤੀ ਸੀ ਮੰਗ

ਦੱਸ ਦੇਈਏ ਕਿ ਜਦੋਂ ਰਿੰਕੂ ਅਤੇ ਅੰਗੁਰਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਬਸਤੀ ਦਾਨਿਸ਼ਮੰਦਾ ਚੌਕ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਹ ਹੀ ਸੜਕ ਦੋਵਾਂ ਆਗੂਆਂ ਦੇ ਘਰ ਨੂੰ ਜਾਂਦੀ ਹੈ। ਜਿੱਥੇ ਸਰਕਾਰੀ ਬੋਰਡ ਵੀ ਪਾੜੇ ਗਏ ਹਨ। ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ।

ਜਿਸ ਵਿੱਚ ਉਸ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘਟਾ ਦਿੱਤੀ ਹੈ।

ਸੁਰੱਖਿਆ ਵਿੱਚ ਹੋਈ ਕਟੌਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਸੁਸ਼ੀਲ ਰਿੰਕੂ ਅਤੇ ਅੰਗੁਰਲ ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਕਤ ਮੀਟਿੰਗ ਵਿੱਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟੀ ਸੁਰੱਖਿਆ ਬਾਰੇ ਚਰਚਾ ਕੀਤੀ ਗਈ। ਰਿੰਕੂ ਨੇ ਪੰਜਾਬ ‘ਚ ਵਿਕ ਰਹੇ ਨਸ਼ਿਆਂ ਦਾ ਮੁੱਦਾ ਗ੍ਰਹਿ ਮੰਤਰੀ ਸ਼ਾਹ ਕੋਲ ਵੀ ਉਠਾਇਆ ਸੀ।

ਇਹ ਵੀ ਪੜ੍ਹੋ- Rinku-Angural Road Show: ਜਲੰਧਰ ਚ ਰਿੰਕੂ ਤੇ ਅੰਗੁਰਾਲ ਦਾ ਰੋਡ-ਸ਼ੋਅ, ਭਾਜਪਾ ਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪਹੁੰਚੇ ਲੋਕਾਂ ਵਿਚਾਲੇ

ਉਨ੍ਹਾਂ ਕਿਹਾ ਕਿ ਉਹ ਅਕਸਰ ਨਸ਼ੇ ਦੇ ਖਿਲਾਫ ਬੋਲਦੇ ਹਨ। ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰ ਫਿਰ ਵੀ ਸਰਕਾਰ ਨੇ ਸੁਰੱਖਿਆ ਘਟਾ ਦਿੱਤੀ ਹੈ। ਦੋਵਾਂ ਆਗੂਆਂ ਨੇ ਗ੍ਰਹਿ ਮੰਤਰੀ ਸ਼ਾਹ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version