AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਮਾਹੌਲ ਗਰਮ, ਕੀ ਭਾਰਤ-ਅਮਰੀਕਾ ਵਪਾਰ ਸਮਝੌਤਾ ਬਣੇਗਾ ਭਾਜਪਾ ਲਈ ਮੁਸੀਬਤ?

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵੱਡੀ 'ਬਦਲਾਅ ਰੈਲੀ' ਨੂੰ ਸੰਬੋਧਨ ਕਰਨ ਆ ਰਹੇ ਹਨ। ਪਰ ਉਨ੍ਹਾਂ ਦੇ ਇਸ ਦੌਰੇ ਤੋਂ ਠੀਕ ਪਹਿਲਾਂ ਸੂਬੇ ਵਿੱਚ ਭਾਰਤ-ਅਮਰੀਕਾ ਟ੍ਰੇਡ ਡੀਲ (ਭਾਰਤ-ਅਮਰੀਕਾ ਵਪਾਰਕ ਸਮਝੌਤਾ) ਦਾ ਮੁੱਦਾ ਤੇਜ਼ੀ ਨਾਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਘੇਰਨ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਮਾਹੌਲ ਗਰਮ, ਕੀ ਭਾਰਤ-ਅਮਰੀਕਾ ਵਪਾਰ ਸਮਝੌਤਾ ਬਣੇਗਾ ਭਾਜਪਾ ਲਈ ਮੁਸੀਬਤ?
ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਟ੍ਰੇਡ ਡੀਲ ‘ਤੇ ਸਿਆਸਤ ਗਰਮ
tv9-punjabi
| Updated On: 12 Mar 2026 17:18 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵੱਡੀ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਨ ਆ ਰਹੇ ਹਨ। ਪਰ ਉਨ੍ਹਾਂ ਦੇ ਇਸ ਦੌਰੇ ਤੋਂ ਠੀਕ ਪਹਿਲਾਂ ਸੂਬੇ ਵਿੱਚ ਭਾਰਤ-ਅਮਰੀਕਾ ਟ੍ਰੇਡ ਡੀਲ (ਭਾਰਤ-ਅਮਰੀਕਾ ਵਪਾਰਕ ਸਮਝੌਤਾ) ਦਾ ਮੁੱਦਾ ਤੇਜ਼ੀ ਨਾਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਘੇਰਨ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਵਿਧਾਨ ਸਭਾ ਵਿੱਚ ਟ੍ਰੇਡ ਡੀਲ ਵਿਰੁੱਧ ਮਤਾ ਪਾਸ

ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਇਸ ਵਪਾਰਕ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸ ਕੇ ਲਗਾਤਾਰ ਮੁੱਦਾ ਚੁੱਕ ਰਹੀਆਂ ਹਨ। ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇਸ ਡੀਲ ਨੂੰ ਰੱਦ ਕਰਵਾਉਣ ਸਬੰਧੀ ਇੱਕ ਮਤਾ ਪੇਸ਼ ਕੀਤਾ, ਜਿਸ ਨੂੰ ‘ਆਪ’ ਅਤੇ ਕਾਂਗਰਸ ਨੇ ਮਿਲ ਕੇ ਪਾਸ ਕਰ ਦਿੱਤਾ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਵਿਰੋਧੀ ਧਿਰ ਇਸ ਮੁੱਦੇ ਨੂੰ ਗਰਮ ਰੱਖਣ ਵਿੱਚ ਕਾਮਯਾਬ ਰਹੀ, ਤਾਂ 2027 ਦੀਆਂ ਚੋਣਾਂ ਵਿੱਚ ਭਾਜਪਾ ਦੀਆਂ ਉਮੀਦਾਂ ਨੂੰ ਝਟਕਾ ਲੱਗ ਸਕਦਾ ਹੈ।

ਕਿਸਾਨੀ ‘ਤੇ ਮਾਰੂ ਪ੍ਰਭਾਵ ਪੈਣ ਦਾ ਖ਼ਦਸ਼ਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਚਰਚਾ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਕਜੁੱਟ ਨਜ਼ਰ ਆਏ। ਮੁੱਖ ਮੰਤਰੀ ਅਤੇ ਮੰਤਰੀਆਂ ਨੇ ਕਿਹਾ ਕਿ ਇਸ ਟ੍ਰੇਡ ਡੀਲ ਦਾ ਸਭ ਤੋਂ ਬੁਰਾ ਅਸਰ ਪੰਜਾਬ ਦੇ ਕਿਸਾਨਾਂ ‘ਤੇ ਪਵੇਗਾ ਅਤੇ ਉਹ ਬਰਬਾਦ ਹੋ ਜਾਣਗੇ। ਬਾਜਵਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸਾਨ ਹਰਿਆਣਾ ਬਾਰਡਰ ਪਾਰ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰਨ ਦੀ ਬਜਾਏ ਉਨ੍ਹਾਂ ਦੀ ਮਦਦ ਕਰੇ।

115 ਏਕੜ ਵਿੱਚ ਹੋਵੇਗੀ ਅਮਿਤ ਸ਼ਾਹ ਦੀ ਇਤਿਹਾਸਕ ਰੈਲੀ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਮੋਗਾ ਵਿੱਚ ਹੋਣ ਵਾਲੀ ਇਹ ਰੈਲੀ ਇਤਿਹਾਸਕ ਹੋਵੇਗੀ, ਜੋ 115 ਏਕੜ ਤੋਂ ਵੱਧ ਖੇਤਰ ਵਿੱਚ ਫੈਲੀ ਹੋਈ ਹੈ। ਬਿੱਟੂ ਅਨੁਸਾਰ, ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਇਸ ਰੈਲੀ ਲਈ ਬਹੁਤ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਹੁਣ ਪੇਂਡੂ ਵੋਟਰਾਂ ਵਿੱਚ ਭਾਜਪਾ ਪ੍ਰਤੀ ਨਾਰਾਜ਼ਗੀ ਘੱਟ ਹੋਈ ਹੈ ਅਤੇ ਲੋਕ ਕੇਂਦਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਤਮਾਮ ਭਾਜਪਾ ਆਗੂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਰੈਲੀ ਨੂੰ ਸਫਲ ਬਣਾਉਣ ਵਿੱਚ ਜੁਟੇ ਹੋਏ ਹਨ। ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਦਾ ਕਿਸਾਨ ਹੁਣ ਵਿਰੋਧੀ ਧਿਰ ਦੇ ਝਾਂਸੇ ਵਿੱਚ ਨਹੀਂ ਆਵੇਗਾ

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...