“ਪੰਜਾਬ ‘ਚ ਬਣੇਗੀ NDA ਦੀ ਸਰਕਾਰ”, ਅਮਿਤ ਸ਼ਾਹ ਵੱਲੋਂ ਗਠਜੋੜ ਦੇ ਸੰਕੇਤ?
ਅਮਿਤ ਸ਼ਾਹ ਨੇ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਤੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਇਸ ਵਾਰ ਪੰਜਾਬ 'ਚ NDA ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ 2029 ਤੱਕ ਪੰਜਾਬ 'ਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੇ ਸੂਬੇ ਦੀ ਸਿਆਸਤ ‘ਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਚੋਣਾਂ ‘ਚ ਪੰਜਾਬ ਅੰਦਰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।
ਅਮਿਤ ਸ਼ਾਹ ਨੇ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਤੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਇਸ ਵਾਰ ਪੰਜਾਬ ‘ਚ NDA ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ 2029 ਤੱਕ ਪੰਜਾਬ ‘ਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
#WATCH | Delhi: Union Home Minister Amit Shah says, “… Under the AAP government, the drug trade has grown in Punjab. The people have decided to bring an NDA government to power. Kejriwal ji, excuses will not work; results are needed. After losing Delhi, you have shifted your focus to Punjab, disrupting the Chief Ministers work there. The AAP will be wiped out in the next elections, and we will eliminate the drug trade in Punjab by 2029.”
— ANI (@ANI) October 22, 2026
ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਅਟਕਲਾਂ
ਅਮਿਤ ਸ਼ਾਹ ਦੇ ਇਸ ਬਿਆਨ ਨੂੰ ਪੰਜਾਬ ‘ਚ ਭਾਜਪਾ ਦੀਆਂ ਚੋਣ ਤਿਆਰੀਆਂ ਤੇ ਅਕਾਲੀ ਦਲ ਨਾਲ ਸੰਭਾਵੀ ਗਠਜੋੜ ਦੇ ਸੰਦਰਭ ‘ਚ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਦੋਵਾਂ ਪਾਰਟੀਆਂ ਵਿਚਾਲੇ ਮੁੜ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਤਾਰ ਲੱਗਦੀਆਂ ਰਹੀਆਂ ਹਨ। ਇਸ ਦੌਰਾਨ ਭਾਜਪਾ ਦੇ ਕਈ ਸੀਨੀਅਰ ਆਗੂ ਪਹਿਲਾਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦੀ ਗੱਲ ਵੀ ਕਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਟੁੱਟ ਗਿਆ ਸੀ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਮੁੜ ਸਿਆਸੀ ਨੇੜਤਾ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਹੋ ਰਹੀ ਹੈ।
ਇਹ ਵੀ ਪੜ੍ਹੋ
20 ਅਕਤੂਬਰ ਨੂੰ ਕੀਤਾ ਸੀ ਪੰਜਾਬ ਦਾ ਦੌਰਾ
ਦੱਸ ਦੇਈਏ ਕਿ ਅਮਿਤ ਸ਼ਾਹ ਨੇ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਮਾਨਸਾ ‘ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਝੋਟਾ ਦਾ 13 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਵੱਲੋਂ ਇਨਸਾਫ਼ ਅਤ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ।
ਮੁਲਾਕਾਤ ਦੌਰਾਨ ਅਮਿਤ ਸ਼ਾਹ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਤੇ ਇਸ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਝੋਟਾ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਤੋਂ ਬਾਅਦ ਏਜੰਸੀ ਨੇ ਨਵੀਂ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਅਤੇ ਸੰਗਰੂਰ ‘ਚ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ‘ਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਸੀ।


