ਅਮਿਤ ਸ਼ਾਹ ਅੱਜ ਅੰਮ੍ਰਿਤਸਰ ‘ਚ ਕਰਨਗੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ, CM ਉਠਾ ਸਕਦੇ ਹਨ ਇਹ ਮੁੱਦੇ

Published: 

26 Sep 2023 10:26 AM

ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਲਈ ਅੰਮ੍ਰਿਤਸਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਕਰੀਬ 1200 ਜਵਾਨ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। 35 ਆਈਏਐਸ ਅਤੇ ਪੀਸੀਐਸ ਅਧਿਕਾਰੀ ਵੀ ਸ਼ਹਿਰ ਤੇ ਨਜ਼ਰ ਰੱਖ ਰਹੇ ਹਨ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਰਾਜਸਥਾਨ ਆਦਿ ਤੋਂ ਅਧਿਕਾਰੀ ਅੰਮ੍ਰਿਤਸਰ ਪੁੱਜਣੇ ਸ਼ੁਰੂ ਹੋ ਗਏ ਹਨ।

ਅਮਿਤ ਸ਼ਾਹ ਅੱਜ ਅੰਮ੍ਰਿਤਸਰ ਚ ਕਰਨਗੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ, CM ਉਠਾ ਸਕਦੇ ਹਨ ਇਹ ਮੁੱਦੇ
Follow Us On

ਪੰਜਾਬ ਨਿਊਜ। ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ, ਜਿਸ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਕਰਨਗੇ। ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਮੁੱਖ ਮੰਤਰੀ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਹਾਈਡਰੋ ਪ੍ਰਾਜੈਕਟਾਂ ਤੇ ਲਗਾਏ ਗਏ ਜਲ ਸੈੱਸ ਅਤੇ ਹਰਿਆਣਾ ਤੇ ਰਾਜਸਥਾਨ ਵੱਲੋਂ ਵਾਧੂ ਪਾਣੀ ਲੈਣ ਤੋਂ ਇਨਕਾਰ ਕਰਨ ਦਾ ਮੁੱਦਾ ਉਠਾ ਸਕਦੇ ਹਨ।

ਮਾਨ SYL ਦੇ ਮੁੱਦੇ ‘ਤੇ ਯਮੁਨਾ ਦਾ ਪਾਣੀ ਦੇਣ ਦਾ ਮੁੱਦਾ ਉਠਾ ਸਕਦੇ ਹਨ। ਮੀਟਿੰਗ ਨੂੰ ਲੈ ਕੇ ਅੰਮ੍ਰਿਤਸਰ (Amritsar) ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਕਰੀਬ 1200 ਜਵਾਨ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। 35 ਆਈਏਐਸ ਅਤੇ ਪੀਸੀਐਸ ਅਧਿਕਾਰੀ ਵੀ ਸ਼ਹਿਰ ਤੇ ਨਜ਼ਰ ਰੱਖ ਰਹੇ ਹਨ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਰਾਜਸਥਾਨ ਆਦਿ ਤੋਂ ਅਧਿਕਾਰੀ ਅੰਮ੍ਰਿਤਸਰ ਪੁੱਜਣੇ ਸ਼ੁਰੂ ਹੋ ਗਏ ਹਨ।