ਵਿਆਹ ਦੇ ਬੰਧਨ 'ਚ ਬੱਝੇ ਅਨਮੋਲ ਗਗਨ ਮਾਨ, ਤਸਵੀਰਾਂ ਆਇਆ ਸਾਹਮਣੇ | Amnol gagan mann marry to advocate shabaz singh sohi in zirakpur know full detail in punjabi Punjabi news - TV9 Punjabi

ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਤਸਵੀਰਾਂ ਆਈਆਂ ਸਾਹਮਣੇ

Updated On: 

17 Jun 2024 11:52 AM

Amnol gagan mann: ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨਾਲ ਜ਼ੀਰਕਪੁਰ ਮੋਹਾਲੀ ਦੇ ਗੁਰੂਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਜ਼ੀਰਕਪੁਰ ਦੇ ਏਕੇ ਮੈਰਿਜ ਪੈਲੇਸ ਵਿੱਚ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ।

ਵਿਆਹ ਦੇ ਬੰਧਨ ਚ ਬੱਝੇ ਅਨਮੋਲ ਗਗਨ ਮਾਨ, ਤਸਵੀਰਾਂ ਆਈਆਂ ਸਾਹਮਣੇ
Follow Us On

Amnol gagan Mann: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਐਡਵੋਕੇਟ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਕਰਵਾਇਆ ਹੈ। ਸ਼ਾਹਬਾਜ਼ ਸਿੰਘ ਸੋਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਰਾਜਨੀਤੀ ਵਿੱਚ ਸਰਗਰਮ ਹੈ ਅਤੇ ਉਨ੍ਹਾਂ ਦਾ ਪਰਿਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਰੀਬੀ ਰਿਹਾ ਹੈ। ਅਨਮੋਲ ਗਗਨ ਮਾਨ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਮੰਤਰੀ ਹਨ ਅਤੇ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।

ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨਾਲ ਜ਼ੀਰਕਪੁਰ ਮੋਹਾਲੀ ਦੇ ਗੁਰੂਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਜ਼ੀਰਕਪੁਰ ਦੇ ਏਕੇ ਮੈਰਿਜ ਪੈਲੇਸ ਵਿੱਚ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 17 ਜਿਲ੍ਹਿਆਂ ਚ ਹੀਟਵੇਵ ਦਾ ਅਲਰਟ, ਜਾਣੋ ਕਿਹੜਾ ਸ਼ਹਿਰ ਸਭ ਤੋਂ ਗਰਮ

2022 ‘ਚ ਬਣੇ ਸਨ ਵਿਧਾਇਕ

ਅਨਮੋਲ ਗਗਨ ਮਾਨ ਪੇਸ਼ੇ ਵਜੋ ਪਹਿਲਾ ਗਾਇਕ ਸਨ ਜਿਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਉਤਰੇ ਸਨ। ਉਨ੍ਹਾਂ ਦਾ ਜਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੀਤਿਆ ਹੈ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ ਸੀ। ਉਹ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ, ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ।

Exit mobile version