ਜਥੇਦਾਰ ਰਘਬੀਰ ਸਿੰਘ ਤੋਂ ਰਾਜਾ ਵੜਿੰਗ ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁੱਕਾਉਂਦਾ ਹਾਂ | amrinder singh raja warring controversial statement sri akal takht sahib jathedar raghbir singh Punjabi news - TV9 Punjabi

ਜਥੇਦਾਰ ਰਘਬੀਰ ਸਿੰਘ ਤੋਂ ਰਾਜਾ ਵੜਿੰਗ ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾਉਂਦਾ ਹਾਂ

Updated On: 

24 Oct 2024 21:34 PM

ਦਰਅਸਲ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਨਿੱਜ਼ੀ ਚੈਨਲ ਤੇ ਇੰਟਰਵਿਊ ਦੌਰਾਨ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਬੋਲਦੇ ਹਨ ਉਹ ਸੁਖਬੀਰ ਬਾਦਲ ਦੇ ਵੱਲੋਂ ਲਿਖਿਆ ਹੁੰਦਾ ਹੈ।

ਜਥੇਦਾਰ ਰਘਬੀਰ ਸਿੰਘ ਤੋਂ ਰਾਜਾ ਵੜਿੰਗ ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾਉਂਦਾ ਹਾਂ

ਜਥੇਦਾਰ ਰਘਬੀਰ ਸਿੰਘ ਤੋਂ ਰਾਜਾ ਵੜਿੰਗ ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁੱਕਾਉਂਦਾ ਹਾਂ

Follow Us On

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਣੀ ਰਘੁਬੀਰ ਸਿੰਘ ‘ਤੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਮੁਆਫੀ ਮੰਗ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਮਰਿਆਦਾ ਦਾ ਉਲੰਘਣ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਮੰਨ ਦੇ ਭਾਵ ਰੱਖੇ ਸਨ, ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਨਮਾਨ ਕਰਦਾ ਹਾਂ। ਦੱਸ ਦੇਈਏ ਕਿ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ ਸਵਾਲ ਖੜੇ ਕੀਤੇ ਸਨ।

ਕੀ ਹੈ ਪੂਰਾ ਮਾਮਲਾ?

ਦਰਅਸਲ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਨਿੱਜ਼ੀ ਚੈਨਲ ‘ਤੇ ਇੰਟਰਵਿਊ ਦੌਰਾਨ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਬੋਲਦੇ ਹਨ ਉਹ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ।

ਇਸ ਬਿਆਨ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਝੂਠਾ ਪ੍ਰਚਾਰ ਨਾ ਕਰਨ। ਜਥੇਦਾਰ ਨੇ ਕਿਹਾ ਸੀ ਕਿ ਅਜਿਹੀਆਂ ਟਿੱਪਣੀਆਂ ਨਾਲ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਇੱਕ ਲਿਖਤੀ ਬਿਆਨ ਵਿੱਚ ਜਥੇਦਾਰ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਦੁਆਰਾ ਉਸਾਰਿਆ ਗਿਆ ਸੱਚਾ ਤਖ਼ਤ ਹੈ।

ਉਨ੍ਹਾਂ ਕਿਹਾ ਕਿ ਇਹ ਤਖ਼ਤ ਸਿੱਖਾਂ ਦਾ ਸਰਉੱਚ ਅਸਥਾਨ ਹੈ ਤੇ ਸਿੱਖ ਸਿਧਾਤਾਂ ਦੀ ਉਲੰਘਣਾ ਕਰਨ ਵਾਲੇ ਕਿਸੀ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

ਸਿਆਸੀ ਪ੍ਰਭਾਨ ਲਈ ਕੀਤੀ ਟਿੱਪਣੀ- ਜਥੇਦਾਰ

ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਨੇ ਆਪਣੇ ਸਿਆਸੀ ਪ੍ਰਭਾਵ ਵਾਲੇ ਬਿਆਨ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਅਸਹਿਣਯੋਗ ਹੈ। ਰਾਜਾ ਵੜਿੰਗ ਨੂੰ ਅਜਿਹਾ ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਸੀ ਕਿ ਜੇਕਰ ਰਾਜਾ ਵੜਿੰਗ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version