ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, NSA ਵਧਾਉਣ ਦੇ ਫੈਸਲੇ ਨੂੰ ਦਿੱਤੀ ਹੈ ਚੁਣੌਤੀ
Amripal singh: ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਅਪ੍ਰੈਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਦੂਰ ਹੈ।
Amripal singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ, ਜੋ ਇਕ ਸਾਲ ਤੋਂ ਵੱਧ ਸਮੇਂ ਤੋਂ ਜੇਲ ‘ਚ ਬੰਦ ਹਨ, ਨੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਦੇ ਵਾਧੇ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸ ‘ਤੇ NSA ਲਗਾਉਣਾ ਪੂਰੀ ਤਰ੍ਹਾਂ ਗਲਤ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਵੱਲੋਂ ਜੇਲ੍ਹ ਵਿੱਚੋਂ ਰਿਹਾਈ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਉਸ ਨੇ ਪਟੀਸ਼ਨ ‘ਚ ਇਹ ਵੀ ਕਿਹਾ ਹੈ ਕਿ ਐੱਨਐੱਸਏ ਲਗਾ ਕੇ ਸਰਕਾਰਾਂ ਉਸ ਦੀ ਜ਼ਿੰਦਗੀ ਅਤੇ ਆਜ਼ਾਦੀ ਖੋਹ ਰਹੀਆਂ ਹਨ। ਦੇਸ਼ ਦੇ ਕਾਨੂੰਨ ਅਨੁਸਾਰ ਕਿਸੇ ਦੀ ਆਜ਼ਾਦੀ ਖੋਹਣਾ ਗੈਰ-ਸੰਵਿਧਾਨਕ ਹੈ।
ਇਹ ਵੀ ਪੜ੍ਹੋ: ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ, CM ਮਾਨ ਕਰਨਗੇ ਸ਼ਿਰਕਤ
ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ ਅੰਮ੍ਰਿਤਪਾਲ ਸਿੰਘ
ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਅਪ੍ਰੈਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਦੂਰ ਹੈ।
ਇਸ ਕੇਸ ਦੀ ਇਹ ਆਖਰੀ ਵਾਰ ਸੁਣਵਾਈ ਸੀ। ਇਸ ਸੁਣਵਾਈ ਦੌਰਾਨ ਉਨ੍ਹਾਂ ਦੀ ਪਟੀਸ਼ਨ ‘ਚ ਕੁਝ ਤਕਨੀਕੀ ਖਾਮੀਆਂ ਪਾਈਆਂ ਗਈਆਂ ਸਨ, ਜਿਨ੍ਹਾਂ ‘ਤੇ ਸਰਕਾਰੀ ਵਕੀਲ ਨੇ ਸਵਾਲ ਖੜ੍ਹੇ ਕੀਤੇ ਸਨ। ਇਸ ਪਟੀਸ਼ਨ ਵਿਚ ਉਸ ਦੀ ਉਮਰ ਸਹੀ ਨਹੀਂ ਸੀ, ਜਿਸ ਵਿਚ ਬਾਅਦ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਸੀ।