ਸ੍ਰੀ ਹਰਿਮੰਦਰ ਸਾਹਿਬ 'ਚ ਬਜ਼ੁਰਗ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, SGPC ਮੁਲਾਜ਼ਮਾਂ ਨੇ ਬਚਾਈ ਜਾਨ | amrirsar golden temple Attempt Suicide guru ramdas ji parkash purb know full in punjabi Punjabi news - TV9 Punjabi

ਸ੍ਰੀ ਹਰਿਮੰਦਰ ਸਾਹਿਬ ‘ਚ ਬਜ਼ੁਰਗ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, SGPC ਮੁਲਾਜ਼ਮਾਂ ਨੇ ਬਚਾਈ ਜਾਨ

Updated On: 

19 Oct 2024 17:16 PM

Attempt Suicide: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੀਆਂ ਹਨ। ਅਚਾਨਕ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਫਿਲਹਾਲ ਬਜ਼ੁਰਗ ਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ।

ਸ੍ਰੀ ਹਰਿਮੰਦਰ ਸਾਹਿਬ ਚ ਬਜ਼ੁਰਗ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, SGPC ਮੁਲਾਜ਼ਮਾਂ ਨੇ ਬਚਾਈ ਜਾਨ

ਬਜ਼ੁਰਗ ਨੂੰ ਬਚਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ

Follow Us On

Guru Ram das ji: ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੱਕ ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੀਆਂ ਹਨ। ਅਚਾਨਕ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਦੇ ਮਕਸਦ ਨਾਲ ਬਜ਼ੁਰਗ ਨੇ ਛਾਲ ਮਾਰ ਦਿੱਤੀ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਟਾਸਕ ਫੋਰਸ ਟੀਮ ਨੇ ਮਿਲ ਕੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਉਸੇ ਸਮੇਂ ਸਰੋਵਰ ਵਿੱਚੋਂ ਬਾਹਰ ਕੱਢ ਲਿਆ।

ਬਜ਼ੁਰਗ ਨੂੰ ਪਹੁੰਚਾਇਆ ਹਸਪਤਾਲ

ਜਿਸ ਤੋਂ ਬਾਅਦ ਬਜ਼ੁਰਗ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ਵਿੱਚ ਲਿਆਂਦਾ ਗਿਆ, ਫਿਰ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਐਂਬੂਲੈਂਸ ਬੁਲਾ ਕੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ। ਜਿੱਥੇ ਉਹ ਅਜੇ ਜ਼ੇਰੇ ਇਲਾਜ ਹੈ। ਬੁੱਢੇ ਨੇ ਛਾਲ ਕਿਉਂ ਮਾਰੀ, ਇਹ ਉਸ ਕੋਲੋਂ ਪੁੱਛਗਿੱਛ ਦੇ ਬਾਅਦ ਹੀ ਪਤਾ ਲੱਗ ਸਕੇਗਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬਜ਼ੁਰਗ ਕਿੱਥੋਂ ਦਾ ਸੀ।

ਮੌਕੇ ਤੇ ਮੌਜੂਦ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਬਜ਼ੁਰਗ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਜ਼ੁਰਗ ਅਜੇ ਕੁਝ ਵੀ ਦੱਸਣ ਦੀ ਹਾਲਤ ਵਿਚ ਨਹੀਂ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੇ ਹੋਸ਼ ਆਉਣ ਤੋਂ ਬਾਅਦ ਹੀ ਉਸ ਦਾ ਨਾਂ ਅਤੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਸਕੇਗਾ।

Exit mobile version