ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੀ ਲੀਡਰਸ਼ਿਪ ਪਹੁੰਚੀ ਦਰਬਾਰ ਸਾਹਿਬ, ਕੀਤਾ ਅਰਦਾਸ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 14 ਜਨਵਰੀ ਨੂੰ ਮਾਘੀ ਦੇ ਦਿਹਾੜੇ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਪਾਰਟੀ ਦੀ ਨਵੀਂ ਸ਼ੁਰੂਆਤ ਹੋਈ ਹੈ। ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ 'ਤੇ ਮੱਥਾ ਟੇਕਣ ਪਹੁੰਚੇ ਹਾਂ।
Amritpal Singh: 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ‘ਤੇ ਅਰਦਾਸ ਕਰਕੇ ਸ਼ੁਰੂ ਹੋਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਨਵ ਗਠਿਤ ਸੀਨੀਅਰ ਲੀਡਰਸ਼ਿਪ ਤੇ ਪਾਰਟੀ ਦੇ 5 ਮੈਂਬਰੀ ਕਮੇਟੀ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਦੇ ਵਿੱਚ ਦਰਬਾਰ ਸਾਹਿਬ ਪਹੁੰਚੇ। ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੰਦ ਪਾਰਟੀ ਪ੍ਰਧਾਨ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 14 ਜਨਵਰੀ ਨੂੰ ਮਾਘੀ ਦੇ ਦਿਹਾੜੇ ‘ਤੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਪਾਰਟੀ ਦੀ ਨਵੀਂ ਸ਼ੁਰੂਆਤ ਹੋਈ ਹੈ। ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੱਥਾ ਟੇਕਣ ਪਹੁੰਚੇ ਹਾਂ। ਹੁਣ ਅੱਗੋਂ ਪਾਰਟੀ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰ ਦੇ ਉੱਪਰ ਪਾਰਟੀ ਦੇ ਵਰਕਰ ਤਿਆਰ ਕੀਤੇ ਜਾਣਗੇ।
ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਅਰਦਾਸ
ਤਰਸੇਮ ਸਿੰਘ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਬਾਕੀ ਸਾਰੇ ਸਿੰਘਾਂ ਦੀ ਰਿਹਾਈ ਤੱਕ ਆਪਣੀ ਲੜਾਈ ਨਿਰੰਤਰ ਜਾਰੀ ਰੱਖਣਗੇ। ਇਹ ਸਿਰਫ ਸਿੱਖ ਕੌਮ ਦੀ ਗੱਲ ਨਹੀਂ ਸਗੋਂ ਸਮੁੱਚੇ ਮਨੁੱਖਤਾ ਦੇ ਅਧਿਕਾਰ ਦੀ ਗੱਲ ਹੈ। ਇਸ ਮੌਕੇ ਸਾਰੇ ਸੀਨੀਅਰ ਆਗੂਆਂ ਨੇ ਵੀ ਸਿੱਖੀ ਦੇ ਸਿਧਾਂਤ ‘ਤੇ ਚਲਦਿਆਂ ਧਾਰਮਿਕ ਹੱਕਾਂ ਦੀ ਰੱਖਿਆ ਲਈ ਵੀ ਅਰਦਾਸ ਕੀਤੀ ਹੈ।
‘ਅਕਾਲੀ ਦਲ ਬਾਦਲ ਨੇ ਨਹੀਂ ਕੀਤੀ ਨੁਮਾਇੰਦਗੀ’
ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਉਹਨਾਂ ਦੀ ਪਾਰਟੀ ‘ਤੇ ਤੰਜ ਕੱਸ ਰਹੀ ਹੈ,ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਹੀ ਤਰੀਕੇ ਲੋਕਾਂ ਦੀ ਸੇਵਾ ਕਰਦੀ ਰਹਿੰਦੀ ਤਾਂ ਉਨ੍ਹਾਂ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਬਣਾਉਣ ਦੀ ਲੋੜ ਨਹੀਂ ਪੈਣੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਇਹ ਕਹਿ ਰਹੇ ਹਨ ਕਿ ਭਾਈ ਅਗਵਾਨ ਅਤੇ ਭਾਈ ਖਾਲੜਾ ਦਾ ਪਰਿਵਾਰ ਉਹਨਾਂ ਤੋਂ ਨਾਰਾਜ਼ ਚੱਲ ਰਿਹਾ ਅਜਿਹੀ ਕੋਈ ਵੀ ਗੱਲ ਨਹੀਂ ਹੈ। ਹਰੇਕ ਦੇ ਜਰੂਰੀ ਰੁਝੇਂਵੇਂ ਹੁੰਦੇ ਹਨ। ਇਸ ਕਰਕੇ ਅੱਜ ਦੇ ਸਮਾਗਮ ਵਿੱਚ ਉਹ ਸ਼ਿਰਕਤ ਨਹੀਂ ਕਰ ਸਕੇ।