AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ: 13 ਪਿਸਤੌਲ, 3.267 ਕਿਲੋ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ, 5 ਕਾਬੂ

ਪੁਲਿਸ ਮੁਤਾਬਕ, ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਏ ਸਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕਰਨ ਵਿੱਚ ਜੁਟੀ ਹੋਈ ਹੈ।

ਅੰਮ੍ਰਿਤਸਰ 'ਚ ਪੁਲਿਸ ਦੀ ਵੱਡੀ ਕਾਰਵਾਈ: 13 ਪਿਸਤੌਲ, 3.267 ਕਿਲੋ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ, 5 ਕਾਬੂ
ramandeep
| Updated On: 30 Sep 2026 10:27 AM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਤਾਬਕ, ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਏ ਸਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕਰਨ ਵਿੱਚ ਜੁਟੀ ਹੋਈ ਹੈ।

ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਤੇ ਥਾਣਾ ਛੇਹਰਟਾ, ਅੰਮ੍ਰਿਤਸਰ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਨੈੱਟਵਰਕ ਦੇ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਸ਼ੀਲੇ ਪਦਾਰਥ ਤੇ ਹਥਿਆਰ ਕਿੱਥੋਂ ਹਾਸਲ ਕੀਤੇ ਜਾਂਦੇ ਸਨ ਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਏ ਜਾਂਦੇ ਸਨ।

ਪੁਲਿਸ ਦੀ ਜਾਂਚ ਦਾ ਫੋਕਸ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਵਿਦੇਸ਼ਾਂ ‘ਚ ਬੈਠੇ ਸੰਭਾਵਿਤ ਹੈਂਡਲਰਾਂ ਤੱਕ ਪਹੁੰਚਣ ‘ਤੇ ਵੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ‘ਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ‘ਚ ਡਰੱਗ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਟੀਚਾ ਪੰਜਾਬ ਨੂੰ ਨਸ਼ਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਤੋਂ ਮੁਕਤ ਬਣਾਉਣ ਦੀ ਦਿਸ਼ਾ ‘ਚ ਅਜਿਹੇ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...