ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਰੋਕਿਆ ਗਿਆ: SGPC ਪ੍ਰਧਾਨ ਨੇ ਕਿਹਾ- ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਾ ਕੇ ਮੈਟਰੋ ਵਿੱਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਘਟਨਾ ਨੇ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਦੱਸਿਆ।

ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਰੋਕਿਆ ਗਿਆ: SGPC ਪ੍ਰਧਾਨ ਨੇ ਕਿਹਾ- ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ
Follow Us
lalit-sharma
| Updated On: 29 Nov 2024 03:03 AM

ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ,ਇੱਕ CISF ਦੇ ਕਰਮਚਾਰੀ ਨੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਨਾਲ ਯਾਤਰਾ ਕਰਨ ਤੋਂ ਰੋਕ ਦਿੱਤਾ। ਜਦੋਂ ਇਹ ਸ਼ਿਕਾਇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਵੀਡੀਓ ਪੋਸਟ ਕਰਕੇ ਇਤਰਾਜ਼ ਜਤਾਇਆ। ਸ਼੍ਰੋਮਣੀ ਕਮੇਟੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਦਾ ਵਿਰੋਧ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਾ ਕੇ ਮੈਟਰੋ ਵਿੱਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਘਟਨਾ ਨੇ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਦੱਸਿਆ।

ਇਹ ਘਟਨਾ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ ਵਾਪਰੀ ਜਦੋਂ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਹਿਨਣ ਕਾਰਨ ਮੈਟਰੋ ਸਟੇਸ਼ਨ ‘ਤੇ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਸੀਆਈਐਸਐਫ ਦੇ ਇੱਕ ਕਰਮਚਾਰੀ ਨੇ ਸੁਰੱਖਿਆ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਰੋਕ ਲਿਆ।

ਸਿੱਖ ਨੇ ਦੱਸਿਆ ਕਿ ਸਬਰ 6 ਇੰਚ ਤੋਂ ਛੋਟੀ ਹੈ ਕਿਰਪਾਨ

ਝਿਲਮਿਲ ਰੇਲਵੇ ਸਟੇਸ਼ਨ ‘ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਇਸ ਸਿੱਖ ਵਿਅਕਤੀ ਨੇ ਦੱਸਿਆ ਕਿ ਉਸ ਦੀ ਕਿਰਪਾਨ 6 ਇੰਚ ਤੋਂ ਛੋਟੀ ਹੈ ਅਤੇ ਨਿਯਮਾਂ ਅਨੁਸਾਰ ਇਸ ਨੂੰ ਨਾਲ ਲੈ ਕੇ ਜਾ ਸਕਦਾ ਹੈ। ਪਰ ਸੁਰੱਖਿਆ ਕਰਮੀਆਂ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਗਈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ‘ਤੇ ਵੀ ਹਮਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਾਰਮਿਕ ਅਕੀਦਿਆਂ ਦਾ ਪਾਲਣ ਕਰਨ ਦੀ ਆਜ਼ਾਦੀ ਦਿੰਦਾ ਹੈ। ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕੱਕਾਰ (ਕੜਾ, ਕਿਰਪਾਨ, ਕੇਸ਼, ਕੰਘਾ ਅਤੇ ਕਛਹਿਰਾ) ਪਹਿਨਣਾ ਲਾਜ਼ਮੀ ਹੈ, ਜਿਸ ਨੂੰ ਭਾਰਤੀ ਸੰਵਿਧਾਨ ਦੁਆਰਾ ਵੀ ਮਾਨਤਾ ਪ੍ਰਾਪਤ ਹੈ।

ਪਿਛਲੇ ਮਾਮਲਿਆਂ ‘ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ

ਹਾਲ ਹੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਹਵਾਈ ਅੱਡਿਆਂ ‘ਤੇ ਕਿਰਪਾਨ ਪਹਿਨਣ ‘ਤੇ ਪਾਬੰਦੀ ਲਗਾਈ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਸ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਐਡਵੋਕੇਟ ਧਾਮੀ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਪਹਿਨਣ ਕਾਰਨ ਕਿਸੇ ਕਿਸਮ ਦੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...