AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਨਾ ਮੈਂ ਚੜ੍ਹਦੀ ਕਲਾਂ ਵਿੱਚ ਹਾਂ ਤੇ ਨਾ ਹੀ ਰੱਖੀ ਕੋਈ ਸ਼ਰਤ, ਵੀਡੀਓ ਤੋਂ ਬਾਅਦ ਅੰਮ੍ਰਿਤਪਾਲ ਦੀ ਆਡੀਓ ਆਈ ਸਾਹਮਣੇ

Video ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੇ ਪੰਜਾਬ ਪੁਲਿਸ ਦੇ ਸਾਹਮਣੇ ਕੁਝ ਸ਼ਰਤਾਂ ਰੱਖੀਆਂ ਸਨ। ਹੁਣ ਇਸ ਮਾਮਲੇ 'ਚ ਉਸ ਨੇ ਆਡੀਓ ਜਾਰੀ ਕੀਤਾ ਹੈ।

Amritpal Singh: ਨਾ ਮੈਂ ਚੜ੍ਹਦੀ ਕਲਾਂ ਵਿੱਚ ਹਾਂ ਤੇ ਨਾ ਹੀ ਰੱਖੀ ਕੋਈ ਸ਼ਰਤ, ਵੀਡੀਓ ਤੋਂ ਬਾਅਦ ਅੰਮ੍ਰਿਤਪਾਲ ਦੀ ਆਡੀਓ ਆਈ ਸਾਹਮਣੇ
Amritpal Singh: ਨਾ ਮੈਂ ਚੜ੍ਹਦੀ ਕਲਾਂ ਵਿੱਚ ਹਾਂ ਤੇ ਨਾ ਹੀ ਰੱਖੀ ਕੋਈ ਸ਼ਰਤ, ਵੀਡੀਓ ਤੋਂ ਬਾਅਦ ਅੰਮ੍ਰਿਤਪਾਲ ਦੀ ਆਡੀਓ ਆਈ ਸਾਹਮਣੇ
tv9-punjabi
| Published: 30 Mar 2023 22:03 PM IST
Share
ਨਵੀਂ ਦਿੱਲੀ: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦਾ ਇੱਕ ਨਵਾਂ ਆਡੀਓ ਸਾਹਮਣੇ ਆਇਆ ਹੈ। ਇਸ ਆਡੀਓ ‘ਚ ਉਨ੍ਹਾਂ ਨੇ ਹਾਲ ਹੀ ‘ਚ ਸਾਹਮਣੇ ਆਈ ਆਪਣੀ ਵੀਡੀਓ ਬਾਰੇ ਗੱਲ ਕੀਤੀ ਹੈ। ਉਸ ਨੇ ਕਿਹਾ ਹੈ ਕਿ ਇਹ ਵੀਡੀਓ ਪੁਲਿਸ ਨੇ ਨਹੀਂ ਬਲਕਿ ਮੇਰੇ ਵੱਲੋਂ ਬਣਾਈ ਹੈ। ਮੈਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਵੀਡੀਓ ਬਣਾ ਰਿਹਾ ਹਾਂ। ਇਸ ਦੇ ਨਾਲ ਹੀ ਉਸ ਨੇ ਕੋਈ ਸ਼ਰਤ ਰੱਖਣ ਦੀ ਗੱਲ ਨੂੰ ਵੀ ਰੱਦ ਕਰ ਦਿੱਤਾ ਹੈ। ਦਰਅਸਲ, ਪਹਿਲਾਂ ਜਾਰੀ ਕੀਤੀ ਗਈ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਤਿੰਨ ਸ਼ਰਤਾਂ ਰੱਖੀਆਂ ਹਨ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਉਹ ਚੜ੍ਹਦੀ ਕਲਾਂ ਵਿੱਚ ਹੈ। ਹੁਣ ਉਸਨੇ ਆਡੀਓ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਚੜ੍ਹਦੀ ਕਲਾਂ ਵਿੱਚ ਹੈ ਅਤੇ ਨਾ ਹੀ ਉਸ ਨੇ ਕੋਈ ਸ਼ਰਤ ਰੱਖੀ ਹੈ। ਉਸ ਨੇ ਆਡੀਓ ਵਿੱਚ ਦੱਸਿਆ ਕਿ ਉਸ ਨੇ ਆਪਣੀ ਗ੍ਰਿਫ਼ਤਾਰੀ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਪੁਲਿਸ ਅੱਗੇ ਕੋਈ ਸ਼ਰਤ ਰੱਖੀ।

ਆਡੀਓ ‘ਚ ਹੋਰ ਕੀ ਕਿਹਾ ਅੰਮ੍ਰਿਤਪਾਲ ਨੇ?

ਅੰਮ੍ਰਿਤਪਾਲ ਸਿੰਘ ਨੇ ਆਡੀਓ ਦੀ ਸ਼ੁਰੂਆਤ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਨਾਲ ਕੀਤੀ। ਇਸ ਤੋਂ ਬਾਅਦ ਉਸਨੇ ਇਹ ਵੀ ਕਿਹਾ ਕਿ ਕੁਝ ਲੋਕ ਬੇਵਕੂਫ ਬਣਾ ਰਹੇ ਹਨ ਕਿ ਉਸਨੇ ਪੁਲਿਸ ਦੇ ਸਾਹਮਣੇ ਇਹ ਸ਼ਰਤ ਰੱਖੀ ਹੈ, ਉਹ ਮੰਗ ਰੱਖੀ ਹੈ, ਪਰ ਅਜਿਹਾ ਕੁਝ ਵੀ ਨਹੀਂ ਹੈ। ਉਸ ਨੇ ਜਥੇਦਾਰ ਸਹਿਬ ਨੂੰ ਸਰਬੱਤ ਖਾਲਸਾ ਬੁਲਾਉਣ ਅਤੇ ਸਰਬੱਤ ਖਾਲਸਾ ਵਿੱਚ ਇਕੱਠ ਕਰਕੇ ਸਿੱਖ ਕੌਮ ਦੇ ਇੱਕਠ ਹੋਣ ਦਾ ਸਬੂਤ ਦੇਣ ਲਈ ਕਿਹਾ ਹੈ ਜੇਕਰ ਅਸੀਂ ਉਹੀ ਕੰਮ ਕਰਦੇ ਰਹਿਣਾ ਹੈ ਜੋ ਅਸੀਂ ਪਹਿਲਾਂ ਕਰਦੇ ਆ ਰਹੇ ਹਾਂ ਤਾਂ ਅਸੀਂ ਇੱਕਠਿਆਂ ਹੋ ਕੇ ਕੀ ਕਰਨਾ ਹੈ। ਕੌਮ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਮੈਂ ਸਾਰੇ ਧੜਿਆਂ ਨੂੰ ਕਹਿੰਦਾ ਹਾਂ ਕਿ ਇਕਜੁੱਟ ਹੋ ਜਾਓ। ਇਸ ਦੇ ਨਾਲ ਹੀ ਉਸ ਨੇ ਸਰਕਾਰ ਦੀ ਕਾਰਵਾਈ ਦੀ ਵੀ ਆਲੋਚਨਾ ਕੀਤੀ ਕਿ ਜੋ ਕੁਝ ਸਰਕਾਰ ਉਸ ਨਾਲ ਅੱਜ ਕਰ ਰਹੀ ਹੈ, ਕੱਲ੍ਹ ਕਿਸੇ ਹੋਰ ਨਾਲ ਹੋਵੇਗਾ। ਬਾਕੀ ਮੈਨੂੰ ਕਿਸੇ ਗੱਲ ਦਾ ਡਰ ਨਹੀਂ, ਨਾ ਪੁਲਿਸ ਹਿਰਾਸਤ ਵਿੱਚ ਜਾਣ ਦਾ ਵੀ ਨਹੀਂ। ਮੇਰਾ ਸੰਦੇਸ਼ ਲੋਕਾਂ ਤੱਕ ਪਹੁੰਚਾਓ, ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਪਤਾ ਨਹੀਂ ਕੀ ਸਾਜ਼ਿਸ਼ ਹੈ, ਕਿਸ ਨੇ ਵੀਡੀਓ ਬਣਵਾਈ ਹੈ। ਉਸ ਨੇ ਦੱਸਿਆ ਕਿ ਮੇਰੀ ਸਿਹਤ ਨਿਸ਼ਚਿਤ ਤੌਰ ‘ਤੇ ਪਹਿਲਾਂ ਨਾਲੋਂ ਥੋੜ੍ਹੀ ਕਮਜ਼ੋਰ ਹੋ ਗਈ ਹੈ ਕਿਉਂਕਿ ਮੈਂ ਘੱਟ ਖਾਣਾ ਖਾ ਰਿਹਾ ਹਾਂ, ਹੋ ਸਕਦਾ ਹੈ ਕਿ ਇਹ ਇਸ ਦਾ ਪ੍ਰਭਾਵ ਹੋਵੇ। ਸੱਚੇ ਪਾਤਸ਼ਾਹ ਨੇ ਮੇਰੇ ਤੇ ਬਹੁਤ ਬਖਸ਼ਿਸ਼ ਕੀਤੀ ਹੈ। ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਹਿ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...