Amritpal Singh:ਬੰਦੂਕ ਦੀ ਨੋਕ ‘ਤੇ ਗੁਰਦੁਆਰੇ ‘ਚ ਮੰਗਿਆ ਖਾਣਾ-ਕੱਪੜਾ, ਹਰ ਰੋਜ਼ ਬਦਲ ਰਿਹਾ ਬਾਈਕ ਤੇ ਰੂਪ, ਮਾਮਲਾ ਦਰਜ
Amritpal Singh News: ਅੰਮ੍ਰਿਤਪਾਲ ਸਿੰਘ 5 ਦਿਨਾਂ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇਣ ਵਿੱਚ ਕਾਮਯਾਬ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਉਹ ਬਾਈਕ ਅਤੇ ਰੂਪ ਬਦਲਦਾ ਰਹਿੰਦਾ ਹੈ। ਉਸ ਦੇ ਨਾਲ 2 ਗੁਰਗੇ ਵੀ ਹਨ।
ਪੰਜਾਬ ਨਿਊਜ: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਉਸ ਖਿਲਾਫ ਚੱਲ ਰਹੀ ਕਾਰਵਾਈ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਉਸ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਉਹ ਕਿੱਥੇ ਰੁਕਿਆ, ਉੱਥੇ ਕੀ ਕੀਤਾ ਅਤੇ ਕਿਵੇਂ ਭੱਜਿਆ, ਇਸ ਬਾਰੇ ਵੱਖ-ਵੱਖ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪੁਲਿਸ ਨੂੰ ਚਕਮਾ ਦੇਣ ਲਈ ਰਾਤ ਚ ਸਫਰ ਕਰਦਾ ਹੈ। ਇਸ ਦੇ ਨਾਲ ਹੀ ਉਹ ਹਰ ਰੋਜ਼ ਆਪਣਾ ਮੋਟਰਸਾਈਕਲ ਅਤੇ ਰੂਪ ਬਦਲਦਾ ਹੈ।
ਇਸ ਦੌਰਾਨ ਭਗੌੜਾ ਅੰਮ੍ਰਿਤਪਾਲ ਸਿੰਘ ਇਕੱਲਾ ਨਹੀਂ ਹੈ। ਉਸ ਦੇ ਦੋ ਸਾਥੀ ਪੱਪਲਪ੍ਰੀਤ ਅਤੇ ਵਿਕਰਮਜੀਤ ਉਸ ਦੇ ਨਾਲ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਆਈਐਸਆਈ ਦੇ ਸਿੱਧੇ ਸੰਪਰਕ ਵਿੱਚ ਹਨ। ਪਤਾ ਇਹ ਵੀ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਆਪਣੀ ਪਤਨੀ ਕਿਰਨਦੀਪ ਦਾ ਵੀ ਸਾਥ ਮਿਲਦਾ ਹੈ। ਉਹ ਖਾਲਿਸਤਾਨੀ ਸੰਗਠਨਾਂ ਨਾਲ ਵੀ ਜੁੜੀ ਹੋਈ ਹੈ ਅਤੇ ਵਿਦੇਸ਼ੀ ਫੰਡਿੰਗ ਵਿੱਚ ਵੀ ਉਸਦੀ ਅਹਿਮ ਭੂਮਿਕਾ ਹੈ।
18 ਮਾਰਚ ਤੋਂ ਫਰਾਰ ਅੰਮ੍ਰਿਤਪਾਲ ਨੇ ਜਲੰਧਰ ਨੇੜੇ ਗੁਰਦੁਆਰੇ ‘ਚ ਬੰਦੂਕ ਦੀ ਨੋਕ ‘ਤੇ ਲੋਕਾਂ ਤੋਂ ਭੋਜਨ ਅਤੇ ਕੱਪੜੇ ਦੀ ਮੰਗ ਕੀਤੀ। ਇਸ ਤੋਂ ਬਾਅਦ ਉਹ ਉਥੋਂ ਭੱਜ ਗਿਆ। ਉਹ ਆਪਣੇ ਸਾਥੀਆਂ ਨਾਲ ਗੁਰਦੁਆਰੇ ਗਿਆ ਸੀ ਅਤੇ ਕੁਝ ਸਮਾਂ ਉਥੇ ਰੁਕਿਆ। ਇੱਥੇ ਉਸ ਨੇ ਆਪਣੇ ਸਿੱਖ ਕੱਪੜੇ ਲਾਹ ਲਏ ਅਤੇ ਕਮੀਜ਼-ਪੈਂਟ ਪਾ ਲਈ। ਇਸ ਦੇ ਨਾਲ ਹੀ ਉਸ ਨੇ ਗੁਲਾਬੀ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਇਹ ਗੁਰਦੁਆਰੇ ਦੇ ਗ੍ਰੰਥੀ ਦੇ ਪੁੱਤਰ ਦੀ ਸੀ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਇੱਥੇ ਗ੍ਰੰਥੀ ਦਾ ਫੋਨ ਵਰਤਿਆ ਅਤੇ ਹਰਿਆਣਾ ਦੇ ਰੇਵਾੜੀ ਵਿੱਚ ਕਿਸੇ ਨੂੰ ਫੋਨ ਕੀਤਾ। ਇਸ ਦੇ ਨਾਲ ਹੀ ਉਸ ਨੇ ਹੋਰ ਲੋਕਾਂ ਨੂੰ ਵੀ ਬੁਲਾ ਕੇ 2 ਬਾਈਕ ਲਿਆਉਣ ਲਈ ਕਿਹਾ।
ਇਹ ਵੀ ਪੜ੍ਹੋ
ਗ੍ਰੰਥੀ ਦੇ ਲੜਕੇ ਦਾ ਵਿਆਹ ਹੋ ਰਿਹਾ ਸੀ ਤੇ ਉਹ ਮਹਿਮਾਨਾਂ ਦੀ ਉਡੀਕ ਕਰ ਰਿਹਾ ਸੀ। ਉਦੋਂ ਹੀ ਅੰਮ੍ਰਿਤਪਾਲ ਗੁਰਦੁਆਰੇ ਪਹੁੰਚ ਗਿਆ। ਉਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਮਹਿਮਾਨ ਸਮਝ ਕੇ ਗੁਰਦੁਆਰੇ ਅੰਦਰ ਜਾਣ ਦਿੱਤਾ। ਇਨ੍ਹਾਂ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੰਦੂਕ ਦੀ ਨੋਕ ‘ਤੇ ਧਮਕੀਆਂ ਵੀ ਦਿੱਤੀਆਂ।
ਪੁਲਿਸ ਹੁਣ ਗ੍ਰੰਥੀ ਦੇ ਫ਼ੋਨ ਦੀ ਜਾਂਚ ਕਰ ਰਹੀ ਹੈ। ਉਸ ਨੇ ਗੁਰਦੁਆਰੇ ਤੋਂ 100 ਮੀਟਰ ਦੀ ਦੂਰੀ ‘ਤੇ ਬ੍ਰੇਜਾ ਕਾਰ ਪਾਰਕ ਕੀਤੀ ਸੀ। ਉਥੋਂ ਪੁਲਿਸ ਨੇ ਰਾਈਫਲਾਂ ਅਤੇ ਕੁਝ ਤਲਵਾਰਾਂ ਬਰਾਮਦ ਕੀਤੀਆਂ ਹਨ। ਇਸ ‘ਤੇ ਥਾਣਾ ਸ਼ਾਹਕੋਟ ਦੀ ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸ ਦੇ 4 ਸਾਥੀਆਂ ਖਿਲਾਫ ਨਵੀਂ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਐਫਆਈਆਰ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਰਣਜੀਤ ਸਿੰਘ ਦੇ ਬਿਆਨ ਦਰਜ ਕੀਤੇ ਹਨ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ 1:15 ਵਜੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਅਤੇ ਕੱਪੜੇ ਬਦਲਣ ਅਤੇ ਰੂਪ ਬਦਲਣ ਦੀ ਗੱਲ ਕੀਤੀ, ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਅੰਮ੍ਰਿਤਪਾਲ ਨੇ ਉਨ੍ਹਾਂ ਵੱਲ ਪਿਸਤੌਲ ਤਾਣ ਦਿੱਤੀ।
ਪੰਜਾਬ ਪੁਲਿਸ ਨੇ ਉਸ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਦੀ ਕਾਰਵਾਈ ਕੀਤੀ ਹੈ ਅਤੇ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਵਾਈ ਅੱਡਿਆਂ ‘ਤੇ ਵੀ ਅਲਰਟ ਜਾਰੀ ਕੀਤਾ ਗਿਆ ਹੈ, ਤਾਂ ਜੋ ਉਹ ਕਿਤੇ ਵੀ ਭੱਜ ਨਾ ਸਕੇ।
‘ਵਾਰਿਸ ਪੰਜਾਬ ਦੇ’ ਅਤੇ ਖਾਲਿਸਤਾਨੀ ਸਮਰਥਕਾਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਨੇ ਹੁਣ ਤੱਕ 154 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀਆਂ 7 ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਹ ਕਿਵੇਂ-ਕਿਵੇਂ ਆਪਣਾ ਰੂਪ ਬਦਲ ਸਕਦਾ ਹੈ।