AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh Arrest: ਅੰਮ੍ਰਿਤਪਾਲ ਸਿੰਘ ‘ਤੇ NSA ਲਗਾਉਣ ਦੀ ਤਿਆਰੀ, ਪੰਜਾਬ ਦਾ ਬਾਰਡਰ ਸੀਲ

Amritpal Singh Still Not Arrested: ਅੰਮ੍ਰਿਤਪਾਲ ਨੂੰ ਫੜਨਾ ਇੰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ ਕਿ ਅੱਜ ਦੁਪਹਿਰ 12 ਵਜੇ ਤੱਕ ਪੂਰੇ ਪੰਜਾਬ 'ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਸ 'ਤੇ NSA ਐਕਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Amritpal Singh Arrest: ਅੰਮ੍ਰਿਤਪਾਲ ਸਿੰਘ 'ਤੇ NSA ਲਗਾਉਣ ਦੀ ਤਿਆਰੀ, ਪੰਜਾਬ ਦਾ ਬਾਰਡਰ ਸੀਲ
Waris Punjab De ਨਾਲ ਜੁੜੇ ਲੋਕਾਂ ਦੇ ਖਾਤਿਆਂ ‘ਚ ਆਏ 40 ਕਰੋੜ ਰੁਪਏ, ਜਾਂਚ ਜਾਰੀ
tv9-punjabi
| Updated On: 19 Mar 2023 12:40 PM IST
Share
Amritpal Singh News: ਵਾਰਿਸ ਪੰਜਾਬ ਦੇ ਮੁਖੀ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਏਜੰਸੀਆਂ ਨੇ ਵੱਡਾ ਖੁਲਾਸਾ ਕੀਤਾ ਹੈ। ਅੰਮ੍ਰਿਤਪਾਲ ਸਿੰਘ (Amritpal Singh) ਖਾਲਿਸਤਾਨ ਸਮਰਥਕ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰਾਹ ‘ਤੇ ਚੱਲ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਸੀ। TV9 Bharatvarsh ਕੋਲ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਪੁਲਿਸ ਨੂੰ ਭੇਜੇ ਅੰਮ੍ਰਿਤਪਾਲ ਸਿੰਘ ਦਾ ਡੋਜ਼ੀਅਰ ਹੈ। ਹੁਣ ਉਸ ‘ਤੇ NSA ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਭਿੰਡਰਾਂਵਾਲੇ ਦੇ ਰਾਹ ‘ਤੇ ਅੰਮ੍ਰਿਤਪਾਲ

ਡੋਜ਼ੀਅਰ ਵਿੱਚ ਸਿੱਧਾ ਤੌਰ ‘ਤੇ ਲਿਖਿਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੇ ਆਪ ਨੂੰ ਜਰਨੈਲ ਸਿੰਘ ਭਿੰਡਰਾਂਵਾਲਾ (Jarnail Singh Bhindranwale) ਦੇ ਰੂਪ ਵਿੱਚ ਪੇਸ਼ ਕਰਕੇ ਪੰਜਾਬ ਵਿੱਚ ਰਹਿੰਦਿਆਂ ਧਰਮ ਦੀ ਆੜ ਵਿੱਚ ਨੌਜਵਾਨਾਂ ਨੂੰ ਧੋਖਾ ਦੇਣ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਲਈ ਕੰਮ ਕਰ ਰਿਹਾ ਹੈ। ਡੋਜ਼ੀਅਰ ਵਿੱਚ ਅੰਮ੍ਰਿਤਪਾਲ ਸਿੰਘ ਵੱਲੋਂ ਵੱਖ-ਵੱਖ ਮੌਕਿਆਂ ‘ਤੇ ਨੌਜਵਾਨਾਂ ਨੂੰ ਭੜਕਾਉਣ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਜਨਤਕ ਮੀਟਿੰਗਾਂ ਅਤੇ ਮੀਡੀਆ ਵਿੱਚ ਦਿੱਤੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪੰਜਾਬ ਭਰ ‘ਚ Mega Search Operation ਜਾਰੀ

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਜਲੰਧਰ ਅਤੇ ਮੋਗਾ ਦੇ ਨੇੜਲੇ ਦਿਹਾਤੀ ਇਲਾਕਿਆਂ ‘ਚ ਰਾਤ ਭਰ ਛਾਪੇਮਾਰੀ ਕੀਤੀ। ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ਪੰਜਾਬ ਪੁਲਿਸ ਦੀਆਂ ਦਰਜਨ ਦੇ ਕਰੀਬ ਟੀਮਾਂ ਨੇ ਰਾਤ ਭਰ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ ਕੁਝ ਚੋਣਵੇਂ ਰੂਟਾਂ ਨੂੰ ਛੱਡ ਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਨੂੰ ਵੀ ਸੜਕਾਂ ‘ਤੇ ਨਹੀਂ ਉਤਾਰਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਇਕੱਠੇ ਹੋਣ ਅਤੇ ਗੜਬੜ ਪੈਦਾ ਕਰਨ ਦੀ ਸੰਭਾਵਨਾ ਕਾਰਨ ਇਹ ਫੈਸਲਾ ਅਹਿਤਿਆਤ ਵਜੋਂ ਲਿਆ ਗਿਆ ਹੈ।

ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ

ਪੰਜਾਬ ‘ਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਹਨ, ਪਰ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਨਾ ਫੜਿਆ ਤਾਂ ਪੰਜਾਬ ਸਰਕਾਰ ਦਾ ਗ੍ਰਹਿ ਵਿਭਾਗ ਇੰਟਰਨੈਟ ਸੇਵਾ ਬੰਦ (Internet Services Suspended) ਰੱਖਣ ਦੇ ਹੁਕਮਾਂ ਦੀ ਸਮੀਖਿਆ ਕਰ ਸਕਦਾ ਹੈ ਅਤੇ ਇੰਟਰਨੈਟ ਬੰਦ ਕਰਨ ਦੇ ਹੁਕਮ ਜਾਰੀ ਕਰ ਸਕਦਾ ਹੈ।

ਪੰਜਾਬ ਵਿੱਚ ਵਧਾਈ ਸੁਰੱਖਿਆ

ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਇੱਕ ਮੈਗਾ ਆਪ੍ਰੇਸ਼ਨ ਸ਼ੁਰੂ (Mega Operation) ਕੀਤਾ ਹੈ। ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਇੱਕ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿੰਘਾਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਲ੍ਹੇ ਵਿੱਚ ਰੋਕ ਲਿਆ ਗਿਆ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਨਪੁਟ ਭਾਸ਼ਾ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...