ਅੰਮ੍ਰਿਤਪਾਲ ਨੂੰ 21 ਨਵੰਬਰ ਦੀ ਮਿਲੀ ਪੈਰੋਲ, ਅੰਮ੍ਰਿਤਸਰ ਕੋਰਟ ਨੇ ਸੁਣਾਇਆ ਫੈਸਲਾ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਵਕੀਲਾਂ ਨੇ 21 ਨਵੰਬਰ ਤੋਂ 23 ਨਵੰਬਰ ਤੱਕ ਪੈਰੋਲ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਅੱਜ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਕੋਰਟ ਵੱਲੋਂ 21 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਹੈ।
21 ਨਵੰਬਰ ਨੂੰ ਖਡੂਰ ਸਾਹਿਬ ਤੋਂ ਐੱਮਪੀ ਭਾਈ ਅੰਮ੍ਰਿਤਪਾਲ ਸਿੰਘ ਜੀ ਪੰਜਾਬ ਆ ਰਹੇ ਹਨ। ਸੰਗਤ ਦਾ ਧੰਨਵਾਦ ਜਿਨ੍ਹਾਂ ਨੇ ਹਮੇਸ਼ਾ ਸਾਡਾ ਸਾਥ ਦਿੱਤਾ।
Bhai @singhamriitpal Ji, MP from Khadoor Sahib, is coming to Punjab on November 21. Heartfelt thanks to the Sangat for always standing by us and extending unwavering support. @dailypostpunjab @ZeeNewsPunjabi @News18Punjab @RozanaSpokesman @punjabkesari @kamalsinghbrar @manaman_chhina @divya5521 @ipsinghTOI @RuchikaMKhanna @jomalhotra @IndianExpress @timesofindia @htTweets @ANI @PTI_News @ians_india @IndianExpress @thetribunechd @bbcnewspunjabi @punjabkesari @News18Punjab @DainikBhaskar @JagranNews @dainiksaverapb @PunYaab @thind_akashdeep @karamprakash6 @Rattan1990 @Gagan4344 @kulwind54983113 — Akali Dal Waris Punjab De (@officialadwpd) November 17, 2026
ਇਸ ਵੇਲੇ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਲਈ ਬਾਹਰ ਆਉਣ ਚਾਹੁੰਦਾ ਹੈ। ਅੰਮ੍ਰਿਤਪਾਲ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਹੋਇਆ ਸੀ। ਅੰਮ੍ਰਿਤਪਾਲ ਦੀ ਪੈਰੋਲ ਨੂੰ ਲੈ ਕੇ ਪਰਿਵਾਰ ਨੇ ਅਜੇ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਹੈ।
ਅੰਮ੍ਰਿਤਪਾਲ ਨੂੰ ਸਿਰਫ ਇੱਕ ਦਿਨ ਦੀ ਪੈਰੋਲ
ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਤਿੰਨ ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਗਈ ਸੀ, ਪਰ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ, ਅੰਮ੍ਰਿਤਪਾਲ ਦੇ ਵਕੀਲਾਂ ਨੇ 21 ਨਵੰਬਰ ਤੋਂ 23 ਨਵੰਬਰ ਤੱਕ ਪੈਰੋਲ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਅੱਜ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਕੋਰਟ ਵੱਲੋਂ 21 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਹੈ।
ਅੰਮ੍ਰਿਤਪਾਲ ਦੇ ਵਕੀਲ ਨੇ ਸਾਂਝੀ ਕੀਤੀ ਜਾਣਕਾਰੀ
ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਪੈਰੋਲ ਦੇ ਦਿੱਤੀ ਹੈ। ਖਰਚਿਆਂ ਬਾਰੇ, ਅਦਾਲਤ ਨੂੰ ਸੂਚਿਤ ਕੀਤਾ ਗਿਆ ਹੈ ਕਿ ਰਾਜ ਸਰਕਾਰ ਨੂੰ ਇਨ੍ਹਾਂ ਨੂੰ ਸਹਿਣ ਕਰਨਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ। ਆਰਡਰ ਅਜੇ ਡਾਊਨਲੋਡ ਨਹੀਂ ਕੀਤਾ ਗਿਆ ਹੈ। ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।


