Operation Amritpal: ਅੰਮ੍ਰਿਤਪਾਲ ਹਾਲੇ ਵੀ ਫਰਾਰ ! ਕੀ ਹਨ ਪੰਜਾਬ ਦੇ ਹਾਲਾਤ ? ਵੇਖੋ ਹਰ ਅਪਡੇਟ

Published: 

20 Mar 2023 09:37 AM IST

Amritpal Arrest: ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਹੁਣ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਘਟਾ ਦਿੱਤੀ ਗਈ ਹੈ। ਸੂਬੇ ਭਰ ਚ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Operation Amritpal: ਅੰਮ੍ਰਿਤਪਾਲ ਹਾਲੇ ਵੀ ਫਰਾਰ ! ਕੀ ਹਨ ਪੰਜਾਬ ਦੇ ਹਾਲਾਤ ? ਵੇਖੋ ਹਰ ਅਪਡੇਟ
Follow Us On
Amritpal Singh Arrest: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਕੀਤਾ ਗਿਆ ਹੈ। ਬੀਤੇ 3 ਦਿਨਾਂ ਤੋਂ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਕਾਬੂ ਕਰਨ ਲਈ ਆਪ੍ਰੇਸ਼ਨ ਅੰਮ੍ਰਿਤਪਾਲ (Operation Amritpal) ਚਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਲਗਾਤਾਰ ਆਪਣੀ ਲੋਕੇਸ਼ਨ ਬਦਲ ਰਿਹਾ ਹੈ।

ਐਨਕਾਊਂਟਰ ਦਾ ਖਦਸ਼ਾ

ਅੰਮ੍ਰਿਤਪਾਲ ਦੀ ਸੰਸਥਾ ਵਾਰਿਸ ਪੰਜਾਬ ਦੇ (Waris Punjab De) ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਹ ਉਸ ਦਾ ਐਨਕਾਊਂਟਰ ਕਰਨਾ ਚਾਹੁੰਦੇ ਹਨ। ਸਾਰੇ ਦਾਅਵਿਆਂ ਦੇ ਉਲਟ ਪੁਲਿਸ ਸ਼ੁਰੂ ਤੋਂ ਹੀ ਕਹਿ ਰਹੀ ਹੈ ਕਿ ਉਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੁਣ ਤੱਕ 112 ਲੋਕਾਂ ਨੂੰ ਗ੍ਰਿਫਤਾਰ

ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਦੇ ਜਥੇਬੰਦੀ ਵੱਲੋਂ ਹੁਣ ਤੱਕ 112 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਾਰਿਸ ਪੰਜਾਬ ਦੇ ਪ੍ਰਧਾਨ ‘ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪੁਲਿਸ ਇਸ ਗੱਲ ਦਾ ਖੁਲਾਸਾ (Expose) ਨਹੀਂ ਕਰ ਰਹੀ। ਹੁਣ ਤੱਕ ਪੁਲਿਸ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਨਹੀਂ ਕੀਤੀ।

ਅੰਮ੍ਰਿਤਪਾਲ ਬਣਾ ਰਿਹਾ ਨਵੀਂ ਫੋਰਸ

ਪੁਲਿਸ ਤੋਂ ਬੇਖੌਫ ਅੰਮ੍ਰਿਤਪਾਲ ਸਿੰਘ ਨਵਾਂ ਕਦਮ ਚੁੱਕ ਰਿਹਾ ਹੈ। ਉਸ ਨੇ ਖਾਲਿਸਤਾਨ ਟਾਈਗਰ ਫੋਰਸ ਦੀ ਤਰਜ਼ ‘ਤੇ ਆਪਣੀ ਨਵੀਂ ਫੋਰਸ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾਂਦਾ ਹੈ ਕਿ ਉਹ ਆਨੰਦਪੁਰ ਖਾਲਸਾ ਫੋਰਸ ((AKF) ਬਣਾ ਰਿਹਾ ਹੈ, ਜਿਸ ਦੀਆਂ ਕੁਝ ਜੈਕਟਾਂ ਪੁਲਿਸ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ‘ਤੇ ਫੋਰਸ ਦਾ ਲੋਗੋ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ