ਅੰਮ੍ਰਿਤਪਾਲ ਦੀ ਪਾਰਟੀ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ, ਪਰਮਜੀਤ ਖਾਲੜਾ ਲੜਨਗੇ ਉੁਪ-ਚੋਣ

Updated On: 

21 Aug 2025 16:52 PM IST

ਪਰਮਜੀਤ ਕੌਰ ਖਾਲੜਾ ਸਮਾਜ ਸੇਵਕ ਜਸਵੰਤ ਸਿੰਘ ਖਾਲੜਾ ਦੀ ਪਤਨੀ ਹੈ। ਜਿਸਨੇ 1990-94 ਦੌਰਾਨ ਪੰਜਾਬ ਵਿੱਚ ਅੱਤਵਾਦ ਦੇ ਸਮੇਂ ਦੌਰਾਨ ਪੁਲਿਸ ਦੀਆਂ ਕਾਰਵਾਈਆਂ ਵਿਰੁੱਧ ਆਵਾਜ਼ ਉਠਾਈ ਸੀ। ਜਨਵਰੀ 1995 'ਚ ਅਚਾਨਕ ਲਾਪਤਾ ਹੋ ਗਏ ਸਨ।

ਅੰਮ੍ਰਿਤਪਾਲ ਦੀ ਪਾਰਟੀ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ, ਪਰਮਜੀਤ ਖਾਲੜਾ ਲੜਨਗੇ ਉੁਪ-ਚੋਣ

Photo: TV9 Hindi

Follow Us On

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਤਰਨਤਾਰਨ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਰਮਜੀਤ ਕੌਰ ਖਾਲੜਾ ਉਨ੍ਹਾਂ ਦੀ ਉਮੀਦਵਾਰ ਹੋਵੇਗੀ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲਈ ਇਹ ਪਹਿਲੀ ਚੋਣ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ।

ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਮੈਂਬਰ ਅਤੇ ਖਾਲਿਸਤਾਨ ਪੱਖੀ ਨੇਤਾ ਅੰਮ੍ਰਿਤਪਾਲ ਸਿੰਘ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ। ਪੰਜਾਬ ਪੁਲਿਸ ਨੇ 2023 ‘ਚ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੇ ਇਲਜ਼ਾਮ ‘ਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਅਸਾਮ ਦੇ ਡਿਬਰੂਗੜ੍ਹ ਦੀ ਇੱਕ ਸਥਾਨਕ ਅਦਾਲਤ ਤੋਂ ‘ਟ੍ਰਾਂਜ਼ਿਟ ਰਿਮਾਂਡ’ ਪ੍ਰਾਪਤ ਕੀਤਾ ਸੀ।

ਪਰਮਜੀਤ ਕੌਰ ਖਾਲੜਾ ਸਮਾਜ ਸੇਵਕ ਜਸਵੰਤ ਸਿੰਘ ਖਾਲੜਾ ਦੀ ਪਤਨੀ ਹੈ। ਜਿਸਨੇ 1990-94 ਦੌਰਾਨ ਪੰਜਾਬ ਵਿੱਚ ਅੱਤਵਾਦ ਦੇ ਸਮੇਂ ਦੌਰਾਨ ਪੁਲਿਸ ਦੀਆਂ ਕਾਰਵਾਈਆਂ ਵਿਰੁੱਧ ਆਵਾਜ਼ ਉਠਾਈ ਸੀ। ਜਨਵਰੀ 1995 ‘ਚ ਅਚਾਨਕ ਲਾਪਤਾ ਹੋ ਗਏ ਸਨ। ਪੰਜਾਬ ਪੁਲਿਸ ‘ਤੇ ਉਨ੍ਹਾਂ ਨੂੰ ਇੱਕ ਮੁਕਾਬਲੇ ਵਿੱਚ ਮਾਰਨ ਦਾ ਇਲਜ਼ਾਮ ਲਗਾਇਆ ਗਿਆ ਸੀ। ਉਨ੍ਹਾਂ ‘ਤੇ ਇੱਕ ਪੰਜਾਬੀ ਫਿਲਮ ਪੰਜਾਬ-95 ਵੀ ਆ ਰਹੀ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਉਨ੍ਹਾਂ ਦੀ ਭੂਮਿਕਾ ਨਿਭਾ ਰਹੇ ਹਨ।

ਖਡੂਰ ਸਾਹਿਬ ਚੋਂ ਮਿਲੀ ਸੀ ਵੱਡੀ ਜਿੱਤ

2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੂੰ 38 ਪ੍ਰਤੀਸ਼ਤ ਤੋਂ ਵੱਧ ਵੋਟਾਂ ਮਿਲੀਆਂ। ਆਜ਼ਾਦ ਅੰਮ੍ਰਿਤਪਾਲ ਸਿੰਘ ਨੂੰ 4,04,430 ਵੋਟਾਂ ਮਿਲੀਆਂ ਜਦੋਂ ਕਿ ਕਾਂਗਰਸ ਦੇ ਕੁਲਬੀਰ ਸਿੰਘ ਦੂਜੇ ਸਥਾਨ ‘ਤੇ ਰਹੇ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਇਸ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਤੀਜੇ ਨੰਬਰ ‘ਤੇ ਰਹੀ, ਜਿਸ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 1,94,836 ਵੋਟਾਂ ਮਿਲੀਆਂ।