AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਪਾਲ ਦੀ ਸੈਸ਼ਨ ਕੋਰਟ ‘ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ, ਸਟੇਟ ਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਤਿੱਖੀ ਬਹਿਸ

Amritpal Court Hearing: ਐਡਵੋਕੇਟ ਸੰਧੂ ਨੇ ਕਿਹਾ ਕਿ ਬਚਾਅ ਪੱਖ ਵੱਲੋਂ ਪਹਿਲਾਂ ਹੀ ਡਿਸਚਾਰਜ ਐਪਲੀਕੇਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਉੱਤੇ ਲਗਾਈਆਂ ਗਈਆਂ ਧਾਰਾਵਾਂ, ਖਾਸ ਕਰਕੇ ਧਾਰਾ 307, ਗਲਤ ਤਰੀਕੇ ਨਾਲ ਲਗਾਈਆਂ ਗਈਆਂ ਹਨ। ਅੱਜ ਦੀ ਸੁਣਵਾਈ ਦੌਰਾਨ ਇਸ ਮਾਮਲੇ ਤੇ ਵਿਸਥਾਰ ਨਾਲ ਬਹਿਸ ਹੋਈ।

ਅੰਮ੍ਰਿਤਪਾਲ ਦੀ ਸੈਸ਼ਨ ਕੋਰਟ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ, ਸਟੇਟ ਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਤਿੱਖੀ ਬਹਿਸ
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਪੇਸ਼ੀ, 5 ਦਿਨਾਂ ਦੀ ਨਿਆਇਕ ਹਿਰਾਸਤ ਹੋ ਰਹੀ ਖ਼ਤਮ
tv9-punjabi
| Updated On: 13 May 2026 18:28 PM IST
Share

ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਵੇਲੇ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੱਜ ਦੀ ਸੁਣਵਾਈ ਦੌਰਾਨ ਸਟੇਟ ਦੇ ਵਕੀਲਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਿਚਕਾਰ ਕਾਫੀ ਤਿੱਖੀ ਬਹਿਸਬਾਜ਼ੀ ਵੇਖਣ ਨੂੰ ਮਿਲੀ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਚਾਅ ਪੱਖ ਦੇ ਵਕੀਲ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਕੋਰਟ ਵੱਲੋਂ ਮਾਮਲੇ ਦੀ ਅਗਲੀ ਤਾਰੀਖ 14 ਮਈ ਨਿਰਧਾਰਤ ਕੀਤੀ ਗਈ ਹੈ।

ਸੁਣਵਾਈ ਦੌਰਾਨ ਮਾਮਲੇ ਤੇ ਵਿਸਥਾਰ ਨਾਲ ਬਹਿਸ

ਐਡਵੋਕੇਟ ਸੰਧੂ ਨੇ ਕਿਹਾ ਕਿ ਬਚਾਅ ਪੱਖ ਵੱਲੋਂ ਪਹਿਲਾਂ ਹੀ ਡਿਸਚਾਰਜ ਐਪਲੀਕੇਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਉੱਤੇ ਲਗਾਈਆਂ ਗਈਆਂ ਧਾਰਾਵਾਂ, ਖਾਸ ਕਰਕੇ ਧਾਰਾ 307, ਗਲਤ ਤਰੀਕੇ ਨਾਲ ਲਗਾਈਆਂ ਗਈਆਂ ਹਨ। ਅੱਜ ਦੀ ਸੁਣਵਾਈ ਦੌਰਾਨ ਇਸ ਮਾਮਲੇ ਤੇ ਵਿਸਥਾਰ ਨਾਲ ਬਹਿਸ ਹੋਈ। ਉਨ੍ਹਾਂ ਕਿਹਾ ਕਿ ਸਟੇਟ ਦੇ ਵਕੀਲਾਂ ਵੱਲੋਂ ਇਨ੍ਹਾਂ ਧਾਰਾਵਾਂ ਦਾ ਸਮਰਥਨ ਕੀਤਾ ਗਿਆ, ਜਦਕਿ ਬਚਾਅ ਪੱਖ ਨੇ ਸਬੂਤਾਂ ਦੇ ਆਧਾਰ ਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ।

2 ਵੀਡੀਓਜ਼ ਦੀ ਜਾਂਚ ਕਰਵਾਉਣ ਦੀ ਮੰਗ

ਵਕੀਲ ਨੇ ਦੱਸਿਆ ਕਿ ਬਚਾਅ ਪੱਖ ਵੱਲੋਂ ਕੋਰਟ ਵਿੱਚ ਦੋ ਵੀਡੀਓਜ਼ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ ਗਈ। ਪਹਿਲੀ ਵੀਡੀਓ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਉਹਨਾਂ ਵੱਲੋਂ ਸਾਈਲੈਂਟ ਪ੍ਰੋਟੈਸਟ ਦੀ ਗੱਲ ਕੀਤੀ ਜਾ ਰਹੀ ਸੀ।

ਦੂਜੀ ਵੀਡੀਓ ਸਬੰਧੀ ਐਡਵੋਕੇਟ ਸੰਧੂ ਨੇ ਦਲੀਲ ਦਿੱਤੀ ਕਿ ਜਿਸ ਐਸਪੀ ਜੁਗਰਾਜ ਸਿੰਘ ਦੇ ਜਖ਼ਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ, ਉਹ ਘਟਨਾ ਤੋਂ ਬਾਅਦ ਥਾਣੇ ਦੇ ਅੰਦਰ ਹੋਰ ਅਧਿਕਾਰੀਆਂ ਨਾਲ ਆਮ ਤਰੀਕੇ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸੱਟ ਗੰਭੀਰ ਹੁੰਦੀ ਤਾਂ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਲਾਜ਼ਮੀ ਸੀ।

14 ਮਈ ਨੂੰ ਹੋਵੇਗੀ ਅਗਲੀ ਸੁਣਵਾਈ

ਬਚਾਅ ਪੱਖ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਧਾਰਾਵਾਂ ਵਿੱਚ ਫਸਾਉਣ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਰਚੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ। ਜਿਸ ਉੱਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...