Police Remand: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਕੋਰਟ ਵਿੱਚ ਕੀਤਾ ਪੇਸ਼

Updated On: 

19 Mar 2023 21:13 PM IST

Punjab Police Take Action: ਅੰਮ੍ਰਿਤਪਾਲ ਸਿੰਘ ਦੇ ਸਾਥਿਆਂ ਨੂੰ ਪੁਲਿਸ ਨੇ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰ ਚਾਰ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ। ਇਨ੍ਹਾਂ ਨੂੰ 23 ਮਾਰਚ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

Police Remand: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਕੋਰਟ ਵਿੱਚ ਕੀਤਾ ਪੇਸ਼

Amritpal Singh ਦੇ 11 ਸਮਰਥਕਾਂ ਦੀ ਕੋਰਟ 'ਚ ਪੇਸ਼ੀ, 14 ਦਿਨ ਦੇ ਜੁਡੀਸ਼ਅਲ ਰਿਮਾਂਡ 'ਤੇ ਭੇਜੇ ਗਏ

Follow Us On
Police Remand: ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰ ਚਾਰ ਦਿਨਾਂ ਦਾ ਰਿਮਾਂਡ (Remand) ਹਾਸਿਲ ਕੀਤਾ ਹੈ। ਇਨ੍ਹਾਂ ਨੂੰ 23 ਮਾਰਚ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਬਾਬਾ ਬਕਾਲਾ ਕੋਰਟ ਨੂੰ ਚਾਰੇ ਪਾਸਿਓ ਪੈਰਾ ਮਿਲਟਰੀ ਫੋਰਸ ਵੱਲੋਂ ਘੇਰਾ ਪਾਇਆ ਹੋਇਆ ਸੀ ਅਤੇ ਕਿਸੇ ਨੂੰ ਵੀ ਅੰਦਰ ਬਾਹਰ ਜਾਣ ਦੀ ਇਜਾਜ਼ਤ ਸੀ।

ਪੁਲਿਸ ਨੇ 4 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ

ਆਪ੍ਰੇਸ਼ਨ ਅੰਮ੍ਰਿਤਪਾਲ (Operation Amritpal) ਨੂੰ ਲੈ ਕੇ ਪੰਜਾਬ ਭਰ ਵਿੱਚ ਅਲਰਟ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਹੁਣ ਤੱਕ ਅੰਮ੍ਰਿਤਪਾਲ ਦੇ 21 ਹੋਰ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗ੍ਰਿਫਤਾਰ ਕੀਤਾ ਗਏ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਕੋਰਟ ‘ਚ ਪੇਸ਼ ਕਰ 4 ਦਿਨਾਂ ਦਾ ਰਿਮਾਂਡ ਹਾਸਿਲ ਕੀਤੀ ਹੈ।

ਈਮਾਨ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਨੂੰ ਕਾਨੂੰਨੀ ਸਲਾਹ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਦਾ ਪੁੱਤਰ ਈਮਾਨ ਸਿੰਘ ਮਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆ ਹੈ। ਈਮਾਨ ਸਿੰਘ ਮਾਨ ਪੇਸ਼ੇ ਵਜੋਂ ਵਕੀਲ ਹਨ, ਜਿਨ੍ਹਾਂ ਵੱਲੋਂ ਭਾਈ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਸਲਾਹ (Legal Advise) ਦਿੱਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ