AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਪਾਲ ਸਿੰਘ ਦੀ ਕਥਿਤ ਅਸ਼ਲੀਲ ਚੈਟ ਵਾਇਰਲ, ਫਰੀਦਕੋਟ ਦੇ ਸਮਾਜ ਸੇਵਕ ਦੇ ਕਤਲ ਨਾਲ ਜੁੜਿਆ ਹੈ ਮਾਮਲਾ

ਫਰੀਦਕੋਟ ਪੁਲਿਸ ਨੇ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ 'ਚ ਫਰੀਦਕੋਟ ਪੁਲਿਸ ਨੇ ਡੇਟਿੰਗ ਐਪ ਟਿੰਡਰ ਤੋਂ ਇੱਕ ਅਕਾਊਂਟ ਦੀ ਜਾਣਕਾਰੀ ਮੰਗੀ ਸੀ। ਪੁਲਿਸ ਨੂੰ ਸ਼ੱਕ ਸੀ ਕਿ ਇਹ ਅਕਾਊਂਟ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੈ। ਇਸ ਸਬੰਧ 'ਚ ਟਿੰਡਰ ਵੱਲੋਂ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ। ਹੁਣ ਇਸ ਚੈਟ ਦੀ ਫੋਟੋਆਂ ਵਾਇਰਲ ਹੋ ਰਹੀਆਂ ਹਨ, ਜਿਸ 'ਚ ਅਸ਼ਲੀਲ ਚੈਟਿੰਗ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੀ ਕਥਿਤ ਅਸ਼ਲੀਲ ਚੈਟ ਵਾਇਰਲ, ਫਰੀਦਕੋਟ ਦੇ ਸਮਾਜ ਸੇਵਕ ਦੇ ਕਤਲ ਨਾਲ ਜੁੜਿਆ ਹੈ ਮਾਮਲਾ
ਅੰਮ੍ਰਿਤਪਾਲ ਸਿੰਘ
tv9-punjabi
| Updated On: 28 Jul 2025 13:31 PM IST
Share

ਪੰਜਾਬ ਪੁਲਿਸ ਫਰੀਦਕੋਟ ‘ਚ ਸਮਾਜ ਸੇਵਕ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੂੰ ਕੁੱਝ ਸਬੂਤ ਮਿਲੇ ਹਨ, ਜੋ ਖਡੂਰ ਸਾਹਿਬ ਦੇ ਸਾਂਸਦ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋ ਸਕਦੇ ਹਨ।

ਦਰਅਸਲ, ਫਰੀਦਕੋਟ ਪੁਲਿਸ ਨੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਡੇਟਿੰਗ ਐਪ ਟਿੰਡਰ ਤੋਂ ਇੱਕ ਅਕਾਊਂਟ ਦੀ ਜਾਣਕਾਰੀ ਮੰਗੀ ਸੀ। ਪੁਲਿਸ ਨੂੰ ਸ਼ੱਕ ਸੀ ਕਿ ਇਹ ਅਕਾਊਂਟ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੈ। ਇਸ ਸਬੰਧ ‘ਚ ਟਿੰਡਰ ਵੱਲੋਂ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ। ਹੁਣ ਇਸ ਚੈਟ ਦੀਆਂ ਫੋਟੋਆਂ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਅਸ਼ਲੀਲ ਚੈਟਿੰਗ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਇਹ ਅਕਾਊਂਟ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੈ। ਉਸ ਨੇ ਅੰਮ੍ਰਿਤ ਸੰਧੂ ਨਾਮ ਤੋਂ ਆਈਡੀ ਬਣਾਈ ਸੀ ਤੇ ਉਹ ਕੁੜੀਆਂ ਨਾਲ ਅਸ਼ਲੀਲ ਚੈਟ ਕਰਦਾ ਸੀ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਚ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਦਿੱਤੀ ਸਫ਼ਾਈ

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਖਾਰਾ ਦਾ ਕਹਿਣਾ ਹੈ ਕਿ ਇਹ ਚੈਟ ਫੇਕ ਬਣਾਈ ਗਈ ਹੈ।

ਕੀ ਹੈ ਪੂਰਾ ਮਾਮਲਾ?

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2024 ‘ਚ ਸਮਾਜ ਸੇਵਕ ਗੁਰਪ੍ਰੀਤ ਸਿੰਘ ਦਾ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮ੍ਰਿਤਕ ਦਾ ਇੱਕ ਫੇਸਬੁੱਕ ਚੈਨਲ ਸੀ, ਜਿਸ ‘ਚ ਉਹ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਕਈ ਖੁਲਾਸੇ ਕਰ ਚੁੱਕਿਆ ਸੀ।

ਪੁਲਿਸ ਨੂੰ ਇਸ ਮਾਮਲੇ ‘ਚ ਅੰਮ੍ਰਿਤ ਸੰਧੂ ਨਾਮ ਦੇ ਟਿੰਡਰ ਅਕਾਊਂਟ ਦਾ ਪਤਾ ਚੱਲਿਆ ਸੀ, ਜਿਸ ਦਾ ਅੰਮ੍ਰਿਤਪਾਲ ਨਾਲ ਜੁੜੇ ਹੋਣ ਦਾ ਸ਼ੱਕ ਸੀ। ਪੁਲਿਸ ਨੇ ਟਿੰਡਰ ਨੂੰ ਪੱਤਰ ‘ਚ ਕਿਹਾ ਸੀ ਕਿ ਜਾਂਚ ਦੌਰਾਨ ਇਸ ਖਾਤੇ ਦੀ ਪੜਤਾਲ ਏਜੰਸੀ ਨੂੰ ਕੇਸ ਸੁਲਝਾਉਣ ‘ਚ ਮਦਦ ਕਰ ਸਕਦੀ ਹੈ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...