AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚਾਉਣ ਦੀ ਤਿਆਰੀ, ਕੀਤਾ ਜਾ ਸਕਦਾ ਹੈ Airlift

Amritpal Singh Arrest: ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਫਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਹੋਇਆ ਸੀ।

kusum-chopra
| Updated On: 23 Apr 2023 11:54 AM IST
Share
ਪੰਜਾਬ ਨਿਊਜ: 18 ਮਾਰਚ ਤੋਂ ਫਰਾਰ ਭਗੋੜੇ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਉਸਨੂੰ ਡਿਬਰੂਗੜ੍ਹ ਜੇਲ੍ਹ ਲੈ ਜਾਣ ਦੀ ਤਿਆਰੀ ਹੈ। ਦੱਸਿਆ ਜਾ ਰਿਹੀ ਹੈ ਕਿ ਅਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਉਸਨੂੰ ਅਮ੍ਰਿਤਸਰ ਵੱਲ ਲੈ ਕੇ ਨਿੱਕਲ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਸਿੱਧਾ ਡਿਬਰੂਗੜ੍ਹ ਲੈ ਕੇ ਜਾਣ ਦੀ ਤਿਆਰੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਹੀ ਅਮ੍ਰਿਤਪਾਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਵਿੱਚ ਸ਼ਾਂਤੀ ਵਿਵਸਥਾ ਕਾਇਮ ਰੱਖਣ ਦੇ ਮੱਦੇਨਜਰ ਪੁਲਿਸ ਅਮ੍ਰਿਤਪਾਲ ਨੂੰ ਛੇਤੀ ਤੋਂ ਛੇਤੀ ਡਿਬਰੂਗੜ੍ਹ ਜੇਲ੍ਹ ਪਹੁੰਚਾਉਣਾ ਚਾਹੁੰਦੀ ਹੈ। ਅਮ੍ਰਿਤਪਾਲ ਦੇ 9 ਸਾਥੀ ਪਹਿਲਾਂ ਤੋਂ ਹੀ ਇਸ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਸਾਰਿਆਂ ਤੇ ਐਨਐਸ ਲਗਾਇਆ ਗਿਆ ਹੈ। ਉੱਧਰ, ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਾ ਇੱਕ ਵੀਡਿਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸਰੇਂਡਰ ਦੀ ਗੱਲ ਕਹਿ ਰਿਹਾ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਟਵੀਟ ਕਰ ਦਾਅਵਾ ਕੀਤਾ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰੀ ਤੋਂ ਬਾਅਦ ਹੁਣ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕੀਤੇ ਜਾਣ ਦੀ ਤਿਆਰੀ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮੋਗਾ ਦੇ ਨੇੜੇ ਬਠਿੰਡਾ ਏਅਰਪੋਰਟ ਪੈਂਦਾ ਹੈ। ਇਥੋਂ ਹੀ ਉਸਨੂੰ ਡਿਬ੍ਰੂਗੜ੍ਹ ਜੇਲ੍ਹ ਲੈ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਰੀਬ 36 ਦਿਨਾਂ ਬਾਅਦ ਭਗੌੜੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਹ ਕਈ ਦਿਨਾਂ ਤੋਂ ਪੁਲਿਸ ਨਾਲ ਲੁਕਣਮੀਟੀ ਦੀ ਖੇਡ ਖੇਡ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੱਭਣ ਲਈ ਦਿਨ ਰਾਤ ਮਿਹਨਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ ਸੀ। ਉਦੋਂ ਤੋਂ ਉਹ ਫਰਾਰ ਸੀ। ਗ੍ਰਿਫਤਾਰੀ ਤੋਂ ਬਚਣ ਲਈ ਉਸਨੇ ਪੰਜਾਬ ਪੁਲਿਸ ਨੂੰ ਕਈ ਵਾਰ ਚਕਮਾ ਦਿੱਤਾ ਅਤੇ ਹਮੇਸ਼ਾ ਹੀ ਗ੍ਰਿਫਤਾਰੀ ਤੋਂ ਬਚਦਾ ਰਿਹਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...