ਪੰਜਾਬ ਨਿਊਜ: 18 ਮਾਰਚ ਤੋਂ ਫਰਾਰ ਭਗੋੜੇ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਉਸਨੂੰ ਡਿਬਰੂਗੜ੍ਹ ਜੇਲ੍ਹ ਲੈ ਜਾਣ ਦੀ ਤਿਆਰੀ ਹੈ। ਦੱਸਿਆ ਜਾ ਰਿਹੀ ਹੈ ਕਿ ਅਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਉਸਨੂੰ ਅਮ੍ਰਿਤਸਰ ਵੱਲ ਲੈ ਕੇ ਨਿੱਕਲ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਸਿੱਧਾ ਡਿਬਰੂਗੜ੍ਹ ਲੈ ਕੇ ਜਾਣ ਦੀ ਤਿਆਰੀ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਹੀ ਅਮ੍ਰਿਤਪਾਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਵਿੱਚ ਸ਼ਾਂਤੀ ਵਿਵਸਥਾ ਕਾਇਮ ਰੱਖਣ ਦੇ ਮੱਦੇਨਜਰ ਪੁਲਿਸ ਅਮ੍ਰਿਤਪਾਲ ਨੂੰ ਛੇਤੀ ਤੋਂ ਛੇਤੀ ਡਿਬਰੂਗੜ੍ਹ ਜੇਲ੍ਹ ਪਹੁੰਚਾਉਣਾ ਚਾਹੁੰਦੀ ਹੈ। ਅਮ੍ਰਿਤਪਾਲ ਦੇ 9 ਸਾਥੀ ਪਹਿਲਾਂ ਤੋਂ ਹੀ ਇਸ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਸਾਰਿਆਂ ਤੇ ਐਨਐਸ ਲਗਾਇਆ ਗਿਆ ਹੈ।
ਉੱਧਰ, ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਾ ਇੱਕ ਵੀਡਿਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸਰੇਂਡਰ ਦੀ ਗੱਲ ਕਹਿ ਰਿਹਾ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਟਵੀਟ ਕਰ ਦਾਅਵਾ ਕੀਤਾ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰੀ ਤੋਂ ਬਾਅਦ ਹੁਣ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕੀਤੇ ਜਾਣ ਦੀ ਤਿਆਰੀ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮੋਗਾ ਦੇ ਨੇੜੇ ਬਠਿੰਡਾ ਏਅਰਪੋਰਟ ਪੈਂਦਾ ਹੈ। ਇਥੋਂ ਹੀ ਉਸਨੂੰ ਡਿਬ੍ਰੂਗੜ੍ਹ ਜੇਲ੍ਹ ਲੈ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਰੀਬ 36 ਦਿਨਾਂ ਬਾਅਦ ਭਗੌੜੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਹ ਕਈ ਦਿਨਾਂ ਤੋਂ ਪੁਲਿਸ ਨਾਲ ਲੁਕਣਮੀਟੀ ਦੀ ਖੇਡ ਖੇਡ ਰਿਹਾ ਸੀ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੱਭਣ ਲਈ ਦਿਨ ਰਾਤ ਮਿਹਨਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ ਸੀ। ਉਦੋਂ ਤੋਂ ਉਹ ਫਰਾਰ ਸੀ। ਗ੍ਰਿਫਤਾਰੀ ਤੋਂ ਬਚਣ ਲਈ ਉਸਨੇ ਪੰਜਾਬ ਪੁਲਿਸ ਨੂੰ ਕਈ ਵਾਰ ਚਕਮਾ ਦਿੱਤਾ ਅਤੇ ਹਮੇਸ਼ਾ ਹੀ ਗ੍ਰਿਫਤਾਰੀ ਤੋਂ ਬਚਦਾ ਰਿਹਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ