AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੋ ਦਿਨਾਂ ਦੇ ਰਿਮਾਂਡ ‘ਤੇ ਸਾਂਸਦ ਅੰਮ੍ਰਿਤਪਾਲ ਸਿੰਘ, ਅਜਨਾਲਾ ਕੋਰਟ ‘ਚ VC ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਐਨਐਸਏ ਲੱਗੀ ਹੋਈ ਸੀ, ਇਸ ਕਾਰਨ ਬਾਕੀ ਕੇਸਾਂ 'ਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਦੀ ਸੀ। ਬੀਤੇ ਦਿਨ ਅੰਮ੍ਰਿਤਪਾਲ ਤੋਂ ਐਨਐਸਏ ਹੱਟਣ ਤੋਂ ਬਾਅਦ ਟ੍ਰਾਇਲ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੋਸਟ ਤੇ ਪ੍ਰੀ ਟ੍ਰਾਇਲ ਯਾਨੀ ਕਿ ਰਿਮਾਂਡ ਤੋਂ ਲੈ ਕੇ ਆਖ਼ਿਰ ਤੱਕ ਜਿਹੜੀ ਸੁਣਵਾਈ ਹੈ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰਨੀ ਹੈ।

ਦੋ ਦਿਨਾਂ ਦੇ ਰਿਮਾਂਡ 'ਤੇ ਸਾਂਸਦ ਅੰਮ੍ਰਿਤਪਾਲ ਸਿੰਘ, ਅਜਨਾਲਾ ਕੋਰਟ 'ਚ VC ਰਾਹੀਂ ਹੋਈ ਪੇਸ਼ੀ
ਦੋ ਦਿਨਾਂ ਦੇ ਰਿਮਾਂਡ ‘ਤੇ ਸਾਂਸਦ ਅੰਮ੍ਰਿਤਪਾਲ ਸਿੰਘ, ਕੋਰਟ ‘ਚ VC ਰਾਹੀਂ ਪੇਸ਼ੀ
tv9-punjabi
| Updated On: 23 Apr 2026 12:29 PM IST
Share

ਖਡੂਰ ਸਾਹਿਬ ਤੋਂ ਸਾਂਸਦ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਕੋਰਟ ‘ਚ ਪੇਸ਼ੀ ਹੋਈ। ਪੇਸ਼ੀ ਦੌਰਾਨ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ 15 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਹਾਲਾਂਕਿ, ਕੋਰਟ ਨੇ ਅੰਮ੍ਰਿਤਪਾਲ ਦਾ ਦੋ ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲਿਸ ਹੁਣ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਅੰਮ੍ਰਿਤਪਾਲ ਤੋਂ ਪੁੱਛ-ਗਿੱਛ ਕਰੇਗੀ।

ਇਹ ਪੇਸ਼ੀ ਅਜਨਾਲਾ ਥਾਣੇ ‘ਚ ਦਰਜ ਐਫਆਈਆਰ ਨੰਬਰ 39 ਦੇ ਸਬੰਧ ‘ਚ ਕੀਤੀ ਗਈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਰਿਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ ਹੈ, ਜਿਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ‘ਚ ਰਹਿੰਦਿਆਂ ਹੀ ਜਾਂਚ ‘ਚ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਹੈ। ਦੱਸ ਦੇਈਏ ਕਿ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਬੀਤੇ ਦਿਨੀਂ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ।

ਪੇਸ਼ੀ ਤੋਂ ਬਾਅਦ ਕੀ ਬੋਲੇ ਅੰਮ੍ਰਿਤਪਾਲ ਦੇ ਵਕੀਲ?

ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਅੱਜ ਪੇਸ਼ੀ ਤੋਂ ਬਾਅਦ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ 3 ਸਾਲਾਂ ਤੋਂ ਐਨਐਸਏ ਲੱਗੀ ਹੋਈ ਸੀ, ਇਸ ਕਾਰਨ ਬਾਕੀ ਕੇਸਾਂ ‘ਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਦੀ ਸੀ। ਬੀਤੇ ਦਿਨ ਅੰਮ੍ਰਿਤਪਾਲ ਤੋਂ ਐਨਐਸਏ ਹੱਟਣ ਤੋਂ ਬਾਅਦ ਟ੍ਰਾਇਲ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਦੇ ਮਾਮਲੇ ‘ਚ ਪੋਸਟ ਤੇ ਪ੍ਰੀ ਟ੍ਰਾਇਲ ਤੱਕ ਯਾਨੀ ਕਿ ਰਿਮਾਂਡ ਤੋਂ ਲੈ ਕੇ ਆਖ਼ਿਰ ਤੱਕ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰਵਾਈ ਜਾਵੇ। ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਪਾਲ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ‘ਚ ਹੀ ਰੱਖਣ ਦੀ ਅਪੀਲ ਕੀਤੀ ਸੀ।

ਰਿਮਾਂਡ ਦੇ ਆਧਾਰ ਬਾਰੇ ਗੱਲ ਕਰਦੋ ਹੇਏ ਸਾਂਸਦ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਹਥਿਆਰ ਰਿਕਵਰੀ, ਪੁੱਛ-ਗਿੱਛ, ਵਾਹਨਾਂ ਦੀ ਰਿਕਵਰੀ ਨੂੰ ਰਿਮਾਂਡ ਦਾ ਆਧਾਰ ਬਣਾਇਆ ਗਿਆ। ਹਾਲਾਂਕਿ, ਇਸ ਵਾਰ ਪਾਲਕੀ ਸਾਹਿਬ ਵਾਲੀ ਗੱਡੀ ਦੀ ਰਿਕਵਰੀ ਦੀ ਗੱਲ ਕਹੀ ਗਈ। ਅੰਮ੍ਰਿਤਪਾਲ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਗੱਡੀ ਅਪਰਾਧ ‘ਚ ਸ਼ਾਮਲ ਨਹੀਂ ਸੀ। ਦੋਵੇਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਦਿੱਤਾ ਹੈ।

ਵਕੀਲ ਰਿਤੂਰਾਜ ਸਿੰਘ ਸੰਧੂ ਨੇ ਬੀਤੇ ਦਿਨੀਂ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਐਫਆਈਆਰ ਨੰਬਰ 39 ਧਾਰਾ 307 ਅਧੀਨ ਦਰਜ ਕੀਤੀ ਗਈ ਸੀ, ਜਿਸ ‘ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ ‘ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ ਹੈ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......