AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਂਸਦ ਅਮ੍ਰਿਤਪਾਲ ਸਿੰਘ ਦੀ VC ਰਾਹੀਂ ਅਜਨਾਲਾ ਅਦਾਲਤ ‘ਚ ਪੇਸ਼ੀ, ਪੁਲਿਸ ਵੱਲੋਂ ਚਲਾਨ ਪੇਸ਼; ਹੁਣ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ 'ਚ ਹੋਵੇਗੀ, ਜਿੱਥੇ 2 ਮਈ ਤੋਂ ਟ੍ਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਸਾਂਸਦ ਅਮ੍ਰਿਤਪਾਲ ਸਿੰਘ ਦੀ VC ਰਾਹੀਂ ਅਜਨਾਲਾ ਅਦਾਲਤ 'ਚ ਪੇਸ਼ੀ, ਪੁਲਿਸ ਵੱਲੋਂ ਚਲਾਨ ਪੇਸ਼; ਹੁਣ ਅੰਮ੍ਰਿਤਸਰ ਸੈਸ਼ਨ ਕੋਰਟ 'ਚ ਚੱਲੇਗਾ ਟ੍ਰਾਇਲ
ਸਾਂਸਦ ਅਮ੍ਰਿਤਪਾਲ ਸਿੰਘ ਦੀ VC ਰਾਹੀਂ ਅਦਾਲਤ ‘ਚ ਪੇਸ਼ੀ, ਪੁਲਿਸ ਵੱਲੋਂ ਚਲਾਨ ਪੇਸ਼
lalit-sharma
| Updated On: 30 Apr 2026 11:58 AM IST
Share

ਸਾਂਸਦ ਅਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ (VC) ਰਾਹੀਂ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦਾ ਟ੍ਰਾਇਲ ਅੰਮ੍ਰਿਤਸਰ ਦੀ ਸੈਸ਼ਨ ਕੋਰਟ ‘ਚ ਚਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ ‘ਚ ਹੋਵੇਗੀ, ਜਿੱਥੇ 2 ਮਈ ਤੋਂ ਟ੍ਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ ਸੰਬੰਧਿਤ ਇਸ ਮਾਮਲੇ ‘ਚ ਹੁਣ ਤੱਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਸਭ ਨੂੰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਅਮ੍ਰਿਤਪਾਲ ਸਿੰਘ ਇਸ ਕੇਸ ਦੇ ਆਖਰੀ ਮੁਲਜ਼ਮ ਸਨ, ਜਿਨ੍ਹਾਂ ਦੀ ਅੱਜ ਪੇਸ਼ੀ ਪੂਰੀ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ‘ਚ ਹੀ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ ਤੇ ਅਗਲੀਆਂ ਪੇਸ਼ੀਆਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣਗੀਆਂ।

ਐਡਵੋਕੇਟ ਸੰਧੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਪੁਲਿਸ ਨੂੰ ਅਮ੍ਰਿਤਪਾਲ ਸਿੰਘ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨਾਂ ਤੇ ਹਥਿਆਰਾਂ ਦੀ ਬਰਾਮਦਗੀ ਬਾਰੇ ਦਾਅਵੇ ਕੀਤੇ ਜਾ ਰਹੇ ਸਨ, ਪਰ ਜਾਂਚ ਦੌਰਾਨ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ। ਇਸ ਕਰਕੇ ਪੁਲਿਸ ਨੂੰ ਸਿਰਫ਼ ਦੋ ਦਿਨ ਦਾ ਰਿਮਾਂਡ ਮਿਲਿਆ ਤੇ ਇੱਕ ਹਫ਼ਤੇ ਦੇ ਅੰਦਰ ਹੀ ਜਾਂਚ ਪੂਰੀ ਕਰ ਲਈ ਗਈ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਹੋਵੇਗੀ, ਜਿੱਥੋਂ ਟਰਾਇਲ ਦੀ ਅਧਿਕਾਰਤ ਸ਼ੁਰੂਆਤ ਕੀਤੀ ਜਾਵੇਗੀ। ਇਸ ਕੇਸ ਦੀ ਅਗਲੀ ਕਾਰਵਾਈ ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...